Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੇ ਨਿਰਮਾਣ ਕਾਰਜ ’ਚ ਲਿਆਂਦੀ ਜਾਵੇ ਤੇਜ਼ੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਦਮਵਾਲ ’ਚ ਰੋਡ ਦੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 19 Jun 2023

Last updated on: Jun 19, 2023, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੇ ਨਿਰਮਾਣ ਕਾਰਜ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸੜਕ ਨਿਰਮਾਣ ਕਾਰਜ ਵਿਚ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਆਦਮਵਾਲ ਵਿਚ ਸੜਕ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ। 

ਉਨ੍ਹਾਂ ਅਧਿਾਕਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਸੜਕ ਨਿਰਮਾਣ ਕਾਰਜ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੜਕ ਦੇ ਨਿਰਮਾਣ ਨੂੰ ਲੈ ਕੇ ਨਾ ਸਿਰਫ ਆਪਣੀ ਵਚਨਬੱਧਤਾ ਦੁਹਰਾਈ ਬਲਕਿ ਤਮਾਮ ਦਿੱਕਤਾਂ ਨੂੰ ਦੂਰ ਕਰਦੇ ਹੋਏ ਇਸ ਦਾ ਨਿਰਮਾਣ ਕਾਰਜ ਵੀ ਸੁਰੂ ਕਰਵਾਇਆ ਹੈ। 

ਉਨ੍ਹਾਂ ਕਿਹਾ ਕਿ 17 ਮਈ ਨੂੰ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਦਮਪੁਰ ਤੋਂ 13.74 ਕਰੋੜ ਰੁਪਏ ਦੀ ਲਾਗਤ ਵਾਲੇ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਸਾਡੀ ਪਹਿਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਤੋਂ ਬਾਅਦ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਅਤੇ ਮਾਤਾ ਚਿੰਤਪੁਰਨੀ ਦੇ ਪਵਿੱਤਰ ਸਥਾਨ ਦੇ ਦਰਸ਼ਨ ਲਈ ਜਾਣ ਵਾਲਿਆਂ ਅਤੇ ਹੋਰ ਥਾਵਾਂ ’ਤੇ ਪਹੁੰਚਣ ਵਾਲੇ ਰਾਹਗੀਰਾਂ ਨੂੰ ਬਹੁਤ ਵੱਡੀ ਸੁਵਿਧਾ ਮਿਲੇਗੀ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਸੜਕ ਦਾ ਕੰਮ ਸ਼ੁਰੂ ਹੋਣਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕਿੰਨੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਦੇ ਸਮੇਂ ਉਚ ਗੁਣਵੱਤਾ ਦੇ ਮਿਆਰ ਦੀ ਪੂਰੀ ਪਾਲਣਾ ਕੀਤੀ ਜਾਵੇਗੀ ਅਤੇ ਨਿਸ਼ਚਿਤ ਸਮੇਂ ਵਿਚ ਸੜਕ ਨਿਰਮਾਣ ਕਾਰਜ ਪੂਰਾ ਹੋਵੇਗਾ। ਇਸ ਮੋਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਨੈਸ਼ਨਲ ਹਾਈਵੇਅ ਤਰਨਜੀਤ ਸਿੰਘ ਅਰੋੜਾ, ਸਤਵੰਤ ਸਿੰਘ ਸਿਆਨ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD