Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼

ਜਲੰਧਰ ਦਾ ਵਿਆਪਕ ਪੱਧਰ ਉਤੇ ਵਿਕਾਸ ਸਰਕਾਰ ਦੇ ਏਜੰਡੇ ਉਤੇ, ਬਿਸਤ-ਦੋਆਬ ਨਹਿਰ ਵਿਚ ਨਿਰੰਤਰ ਹੋਵੇਗਾ ਪਾਣੀ ਦਾ ਵਹਾਅ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sushil Kumar Rinku,Balkar Singh, Sant Balbir Singh Seechewal, Raghav Chadha

Web Admin

Web Admin

5 Dariya News

ਜਲੰਧਰ , 19 Jun 2023

Last updated on: Jun 19, 2023, 00:00 IST

ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ।ਅੱਜ ਇੱਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇu ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ 'ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। 

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਲੋਕਾਂ ਨੂੰ ਬਿਜਲੀ ਸਪਲਾਈ ਕਰਨ ਲਈ ਕਾਫੀ ਮਾਤਰਾ ਵਿੱਚ ਕੋਲਾ ਮੌਜੂਦ ਹੈ ਅਤੇ ਸੂਬਾ ਸਰਕਾਰ ਕੋਲ 52 ਦਿਨਾਂ ਦਾ ਕੋਲਾ ਅਜੇ ਵੀ ਸਟਾਕ ਵਿੱਚ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਿਰਤੋੜ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ? ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ਹਾਸਲ ਕਰਨ ਲਈ ਇਸ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਇਆ। ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ਉਤੇ 'ਆਪ' ਦੀ ਆਲੋਚਨਾ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਮਿੱਤਰ ਬੈਂਕਾਂ 'ਚੋਂ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਮ ਵਿਅਕਤੀ ਦੇ ਹਿੱਤਾਂ ਦੇ ਵਿਰੁੱਧ ਹਨ ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਵਾਲੇ ਆਗੂਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਆਮ ਆਦਮੀ ਨੂੰ ਲਾਭ ਪਹੁੰਚਾਇਆ, ਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। 

ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਵਾਲੇ ਇੱਕ ਹੋਰ ਆਗੂ ਸਤਿੰਦਰ ਜੈਨ ਨੂੰ ਵੀ ਜੇਲ੍ਹ ਵਿੱਚ ਬੰਦ ਕਰਕੇ ਪ੍ਰੇਸ਼ਾਨ ਕੀਤਾ ਗਿਆ।ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਹੋਰ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sushil Kumar Rinku , Balkar Singh , Sant Balbir Singh Seechewal , Raghav Chadha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD