Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ

ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ, ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਜ਼ਰੂਰੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Balkar Singh, Dr Balbir Singh, Bhram Shankar Jimpa, Raghav Chadha, Sushil Kumar Rinku, CM Di Yogshala

Web Admin

Web Admin

5 Dariya News

ਜਲੰਧਰ , 20 Jun 2023

‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ। ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਬਣਾਉਣਾ ਹੈ।" 

ਇਸ ਸਮਾਗਮ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਬਹੁਤ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਿਹਤਮੰਦ ਅਤੇ ਪੁਰਾਤਨ ਸ਼ਾਨ ਵਾਲਾ ਸੂਬਾ ਹੋਣ ਦਾ ਗੌਰਵ ਮੁੜ ਹਾਸਲ ਕਰੇਗਾ। 

ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਵਾਂਗ ਇਹ ਕੋਈ ਸਿਆਸੀ ਸਮਾਗਮ ਨਹੀਂ ਰਚਿਆ ਗਿਆ ਸਗੋਂ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਬਾਰੇ ਪ੍ਰੇਰਿਤ ਕਰਕੇ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਨਾਗਰਿਕ ਕੇਂਦਰਿਤ ਉਪਰਾਲਾ ਹੈ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਮਾਗ ਦੀ ਉਪਜ ਹੈ ਅਤੇ ਕੌਮੀ ਰਾਜਧਾਨੀ ਵਿੱਚ ਇਸ ਨੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ। 

ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਤੋਂ ਕੌਮੀ ਰਾਜਧਾਨੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਨੇ ਇਸ ਸਕੀਮ ਨੂੰ ਸੂਬੇ ਵਿੱਚ ਲਾਗੂ ਕੀਤਾ ਤਾਂ ਜੋ ਪੰਜਾਬੀਆਂ ਨੂੰ ਵੀ ਇਸ ਦਾ ਵੱਡਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 7669 400 500 'ਤੇ ਡਾਇਲ ਕਰ ਸਕਦੇ ਹਨ ਜਾਂ  https://cmdiyogshala.punjab.gov.in  'ਤੇ ਜਾ ਕੇ ਇਹ ਸੇਵਾ ਪ੍ਰਾਪਤ ਕਰ ਸਕਦੇ ਹਨ ਅਤੇ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗਾ ਬਾਰੇ ਜਾਣੂੰ ਕਰਵਾਉਣ ਵਿੱਚ ਮਦਦ ਕਰਨਗੇ। 

ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਭਾਰਤ ਦੀ ਸ਼ਾਨਦਾਰ ਪ੍ਰਾਚੀਨ ਪਰੰਪਰਾ ਦੇ ਅਨੁਸਾਰ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਉਣ ਵਿੱਚ ਸਹਾਈ ਹੋਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਉਚ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਥਾਵਾਂ 'ਤੇ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਢਲਾ ਮੰਤਵ ਪੰਜਾਬ ਨੂੰ ਸਿਹਤਮੰਦ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਬਣਾਉਣ ਲਈ ਲੋਕ ਲਹਿਰ ਸ਼ੁਰੂ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਰੀਰ ਅਤੇ ਤੰਦਰੁਸਤ ਦਿਮਾਗ ਲਈ ਯੋਗਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਤੰਦਰੁਸਤ ਤੇ ਰਿਸ਼ਟ-ਪੁਸ਼ਟ ਰਹਿਣ ਲਈ ਯੋਗਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਲੋਕਾਂ ਵਿੱਚ ਯੋਗ ਅਭਿਆਸ ਕਰਕੇ ਚੰਗੀ ਸਿਹਤ ਯਕੀਨੀ ਬਣਾਉਣ ਬਾਰੇ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਾ ਸਿਰਫ਼ ਚੰਗੀ ਸਿਹਤ ਬਣਾਈ ਰੱਖੀ ਜਾਵੇ ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਵੀ ਮੁਕਤ ਕੀਤਾ ਜਾਵੇ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਵਧ ਰਿਹਾ ਤਣਾਅ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਯੋਗ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗ ਅਭਿਆਸ ਰਾਹੀਂ ਚੰਗਾ ਜੀਵਨ ਬਤੀਤ ਕਰਕੇ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਡਾ: ਬਲਬੀਰ ਸਿੰਘ ਅਤੇ ਬ੍ਰਮ ਸ਼ੰਕਰ ਜਿੰਪਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂਪ੍ਰਸਾਦ ਅਤੇ ਹੋਰ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Balkar Singh , Dr Balbir Singh , Bhram Shankar Jimpa , Raghav Chadha , Sushil Kumar Rinku , CM Di Yogshala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD