Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੋਗ, ਮਨ ਤੇ ਸਰੀਰ ਵਿਚ ਇਕਾਗਰਤਾ ਪੈਂਦਾ ਕਰਦੈ : ਡਾ. ਦਵਿੰਦਰਜੀਤ ਕੌਰ

Health, Dr. Davinderjit Kaur, Civil Surgeon Fatehgarh Sahib, Fatehgarh sahib, International Yoga Day

5 Dariya News

5 Dariya News

5 Dariya News

ਫਤਿਹਗੜ੍ਹ ਸਾਹਿਬ , 20 Jun 2023

Last updated on: Jun 20, 2023, 00:00 IST

ਪੰਜਾਬ ਸਰਕਾਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ ਜਿਲ੍ਹਾ ਹਸਪਤਾਲ ਵਿਖੇ ਅੰਤਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗ ਹਫਤੇ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਸਮੂਹ ਅਧਿਕਾਰੀਆ, ਕਰਮਚਾਰੀਆਂ ਤੇ ਸਰਸਵਤੀ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਯੋਗ ਕੀਤਾ। 

ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਯੋਗਾ ਕੈਂਪ ਦੀ ਸ਼ੁਰੂਆਤ ਮੌਕੇ ਕਿਹਾ ਕਿ 20 ਜੂਨ ਤੋਂ 26 ਜੂਨ ਤੱਕ ਯੋਗ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਹਰ ਘਰ ਦੇ ਵਿਹੜੇ ਵਿਚ ਯੋਗ ਹੈ।ਉਨ੍ਹਾਂ ਕਿਹਾ ਕਿ ਯੋਗ ਇਕ ਪ੍ਰਾਚੀਨ ਭਾਰਤੀ ਅਭਿਆਸ ਹੈ, ਜੋ ਕਿ ਮਨ ਤੇ ਸਰੀਰ ਵਿਚ ਇਕਾਗਰਤਾ ਪੈਂਦਾ ਕਰਦਾ ਹੈ, ਯੋਗ ਤਨਾਅ ਨੂੰ ਦੂਰ ਕਰਦਾ ਹੈ ਤੇ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਾਉਂਦਾ ਹੈ।

ਸਾਨੂੰ ਸਿਹਤਮੰਦ ਰਹਿਣ ਲਈ ਰੋਜ਼ਾਨਾ ਯੋਗ ਕਰਨਾ ਚਾਹੀਦਾ ਹੈ।ਯੋਗ ਨੂੰ ਰੋਜਾਨਾ ਜੀਵਨ ਵਿਚ ਅਪਣਾਕੇ ਲੰਬੀ ਸਿਹਤਮੰਦ, ਤਨਾਅ ਰਹਿਤ, ਸ਼ਾਂਤ, ਕਿਰਿਆਸ਼ੀਲ ਅਤੇ ਦਵਾਈ ਮੁਕਤ ਜਿੰਦਗੀ ਬਤੀਤੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਯੋਗ ਹਫਤੇ ਦੌਰਾਨ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਯੋਗ ਕਰਵਾਉਣ ਦੇ ਨਾਲ ਇਸ ਦੇ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਜਿਲ੍ਹਾ ਟੀਕਾਕਰਣ ਅਫਸਰ ਡਾ. ਰਾਜੇ਼ਸ ਕੁਮਾਰ, ਜਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ, ਆਯੂਰਵੈਦਿਕ ਮੈਡੀਕਲ ਅਫਸਰ ਡਾ. ਪ੍ਰਤੀਭਾ, ਜਿਲ੍ਹਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਕੌਰ ਅਤੇ ਡਾ. ਦੀਪਤੀ, ਜਿਲ੍ਹਾ ਸਮੂਹ ਸਿਖਿਆਂ ਅਤੇ ਸੂਚਨਾਂ ਅਫਸਰ ਕਰਨੈਲ ਸਿੰਘ ਤੇ ਜਸਵਿੰਦਰ ਕੌਰ, ਫਿਜ਼ੀਓਥੈਰਪਿਸਟ ਜਸਵਿੰਦਰ ਕੌਰ, ਜਿਲ੍ਹਾ ਬੀ.ਸੀ.ਸੀ. ਅਮਰਜੀਤ ਸਿੰਘ, ਸਟੈਨੋ ਬਲਜੀਤ ਕੌਰ, ਉਪਵੈਦ ਚਮਕੌਰ ਸਿੰਘ, ਬੀ.ਈ.ਈ. ਮਹਾਵੀਰ ਸਿੰਘ ਤੇ ਸਰਸਵਤੀ ਨਰਸਿੰਗ ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

 

Tags: Health , Dr. Davinderjit Kaur , Civil Surgeon Fatehgarh Sahib , Fatehgarh sahib , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD