Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ

DC Patiala, Deputy Commissioner Patiala, Sakshi Sawhney, Patiala, Jagjit Singh, Harwant Kaur, Navdeep Singh, Amandeep Kaur

Web Admin

Web Admin

5 Dariya News

ਪਟਿਆਲਾ , 20 Jun 2023

Last updated on: Jun 20, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ 'ਚ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਰਣਨੀਤੀ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਸ਼ੁਰੂ ਹੋਣ ਤੋਂ ਪਹਿਲਾ ਸਾਰੇ ਪ੍ਰਬੰਧ ਪੁਖ਼ਤਾ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਤੋਂ ਬਚਾਅ ਦੇ ਸਾਰੇ ਚੱਲ ਰਹੇ ਕੰਮ 30 ਜੂਨ 2023 ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਏ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿਨ੍ਹਾਂ ਖੇਤਰਾਂ ਵਿੱਚ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਵਰਗੀ ਸਥਿਤੀ ਬਣੀ ਸੀ, ਉਨ੍ਹਾਂ ਖੇਤਰਾਂ 'ਚ ਵਿਸ਼ੇਸ਼ ਤੌਰ 'ਤੇ ਕੰਮ ਕੀਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਬੰਧਤ ਵਿਭਾਗ ਆਪਣੇ ਆਪਣੇ ਖੇਤਰ ਦੇ ਪਾਣੀ ਦੀ ਜਾਂਚ ਵੀ ਕਰਵਾਉਣ।

ਸਾਕਸ਼ੀ ਸਾਹਨੀ ਨੇ ਸਬ ਡਵੀਜ਼ਨ ਪੱਧਰ ਦੇ ਪਲਾਨ 'ਤੇ ਗੱਲ ਕਰਦਿਆਂ ਕਿਹਾ ਕਿ ਐਸ.ਡੀ.ਐਮ. ਦੀ ਅਗਵਾਈ 'ਚ ਟੀਮਾਂ ਦਾ ਗਠਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਥਿਤੀ 'ਚ ਤੁਰੰਤ ਐਕਸ਼ਨ ਲਿਆ ਜਾ ਸਕੇ। ਉਨ੍ਹਾਂ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਬਣਾਏ ਗਏ ਕਮਿਉਨੀਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਬਣਾਈ ਯੋਜਨਾ ਦੀ ਸਮੀਖਿਆ ਕਰਦਿਆਂ ਕਿਹਾ ਕਿ ਸੰਭਾਵਤ ਹੜ੍ਹਾਂ ਵਾਲੇ ਸੰਵੇਦਨਸ਼ੀਲ ਸਥਾਨਾਂ ਅਤੇ ਨੀਂਵੇਂ ਖੇਤਰਾਂ ਲਈ ਵਿਸ਼ੇਸ਼ ਕਾਰਜ ਯੋਜਨਾ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਭਾਰਤੀ ਫ਼ੌਜ, ਪੁਲਿਸ, ਸਿਹਤ ਤੇ ਖੁਰਾਕ ਤੇ ਸਿਵਲ ਸਪਲਾਈਜ਼, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਫ਼ਤ ਪ੍ਰਬੰਧਨ ਯੋਜਨਾ 'ਤੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਪੁਲੀਆਂ, ਕਲਵਰਟ, ਸਾਈਫ਼ਨ, ਨਹਿਰਾਂ, ਨਾਲਿਆਂ ਤੇ ਛੱਪੜਾਂ ਆਦਿ ਦੀ ਸਾਫ਼ ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸੜਕਾਂ ਦਾ ਰੋਡ ਮੈਪ ਤਿਆਰ ਕਰਨ ਨੂੰ ਵੀ ਕਿਹਾ। 

ਉਨ੍ਹਾਂ ਕਿਹਾ ਕਿ ਕਿਸੇ ਕੰਮ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ ਅਤੇ ਸਮੂਹ ਅਧਿਕਾਰੀ ਸਾਰੇ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਨ। ਮੀਟਿੰਗ 'ਚ ਏ.ਡੀ.ਸੀ ਜਗਜੀਤ ਸਿੰਘ, ਐਸ.ਪੀ. ਹਰਵੰਤ ਕੌਰ, ਸਮੂਹ ਐਸ.ਡੀ.ਐਮਜ਼, ਡੀ.ਆਰ.ਓ. ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ ਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sawhney , Patiala , Jagjit Singh , Harwant Kaur , Navdeep Singh , Amandeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD