Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਨੇ ਪੇਂਡੂ ਵਿਕਾਸ ਫੰਡ ਰੋਕੇ-ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ

ਵੱਖ-ਵੱਖ ਸੂਬਿਆਂ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਕੇਂਦਰ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Rural Development Fund, RDF, Public Distribution System, PDS

Web Admin

Web Admin

5 Dariya News

ਚੰਡੀਗੜ੍ਹ , 20 Jun 2023

Last updated on: Jun 20, 2023, 00:00 IST

ਵੱਖ-ਵੱਖ ਸੂਬਿਆਂ ਵਿੱਚ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਰੋਕਣ ਵਰਗੇ ਘਟੀਆ ਹੱਥਕੰਡੇ ਅਪਣਾ ਰਹੀ ਹੈ।

ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਸੂਬੇ ਵਿੱਚ ਆਰ.ਡੀ.ਐਫ. ਜਾਰੀ ਕਰਨ ਲਈ ਪੇਸ਼ ਕੀਤੇ ਗਏ ਮਤੇ 'ਤੇ ਹੋਈ ਚਰਚਾ ਨੂੰ ਸਮੇਟਦਿਆਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਮੌਜੂਦਾ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਸਾਰੀਆਂ ਤਰੁੱਟੀਆਂ ਨੂੰ ਦੂਰ ਕਰ ਦਿੱਤਾ ਪਰ ਕੇਂਦਰ ਨੇ ਫੇਰ ਵੀ ਅਜੇ ਤੱਕ ਫੰਡ ਜਾਰੀ ਨਹੀਂ ਕੀਤੇ। 

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਕੇਂਦਰੀ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਹ ਫੰਡ ਛੇਤੀ ਜਾਰੀ ਕਰ ਦਿੱਤੇ ਜਾਣਗੇ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਭਰੋਸਾ ਹਕੀਕਤ ਵਿਚ ਕਦੇ ਵੀ ਨਹੀਂ ਬਦਲਿਆ ਅਤੇ ਕੇਂਦਰ ਸਰਕਾਰ ਨੇ ਸੂਬੇ ਦੇ 3622 ਕਰੋੜ ਰੁਪਏ ਤੋਂ ਵੱਧ ਦੇ ਦਿਹਾਤੀ ਵਿਕਾਸ ਫੰਡ ਨੂੰ ਰੋਕ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੇਂਦਰ ਸਰਕਾਰ ਦੇਸ਼ ਦੀਆਂ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਤੀਰੇ ਨੇ ਦੇਸ਼ ਭਰ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਖਤਰਨਾਕ ਰੁਝਾਨ ਹੈ ਜਿਸ ਨੂੰ ਰੋਕਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਵਿੱਚ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਕਰਨ ਲਈ ਕੇਂਦਰ ਨੇ ਇੱਕ ਅਜਿਹੇ ਵਿਅਕਤੀ ਦੀ ਨਿਯੁਕਤੀ ਕੀਤੀ ਹੈ ਜਿਸ ਨੂੰ ਰਾਜਪਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਵਰਨਰ ਦਾ ਅਹੁਦਾ ਅੰਗਰੇਜ਼ਾਂ ਦੇ ਸ਼ਾਸਨਕਾਲ ਵੇਲੇ ਵੀ ਮੌਜੂਦ ਸੀ ਅਤੇ ਅਜੇ ਵੀ ਕੇਂਦਰ ਦੇ ਚੁਣੇ ਹੋਏ ਇਹ ਲੋਕ ਉਸੇ ਤਰ੍ਹਾਂ ਸ਼ਾਹੀ ਠਾਠ-ਬਾਠ ਨਾਲ ਰਹਿੰਦੇ ਹਨ, ਜਿਵੇਂ ਉਨ੍ਹਾਂ ਤੋਂ ਪਹਿਲਾਂ ਰਹਿੰਦੇ ਸਨ। 

ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਰਾਜ ਭਵਨ ਹੁਣ ਸੂਬੇ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਚੁਣੀਆਂ ਹੋਈਆਂ ਸਰਕਾਰਾਂ ਦੇ ਕੰਮ ਵਿੱਚ ਬੇਲੋੜੇ ਅੜਿੱਕੇ ਡਾਹ ਰਹੇ ਹਨ।  ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਜੇਕਰ ਰਾਜਪਾਲ ਸੂਬਿਆਂ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੇ ਤਾਂ ਕੇਂਦਰ ਰਾਜਪਾਲਾਂ ਨੂੰ ਇਸ ਲਈ ਝਿੜਕਦਾ ਹੈ ਕਿ ਉਹ ਦਫ਼ਤਰਾਂ ਵਿੱਚ ਵਿਹਲੇ ਕਿਉਂ ਬੈਠੇ ਹਨ।” 

ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਵੱਲੋਂ ਲਿਖੀਆਂ ਚਿੱਠੀਆਂ ਦਾ ਰਿਕਾਰਡ ਸਦਨ ਵਿਚ ਪੇਸ਼ ਕਰਦਿਆਂ ਕਿਹਾ ਕਿ ਰਾਜਪਾਲ ਨੂੰ ਅਜਿਹੇ ਪੱਤਰ ਲਿਖਣ ਦੀ ਬਜਾਏ ਆਰ.ਡੀ.ਐਫ. ਵਰਗੇ ਮੁੱਦਿਆਂ ਨੂੰ ਕੇਂਦਰ ਕੋਲ ਹੱਲ ਕਰਵਾਉਣ ਲਈ ਤਰੱਦਦ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਪੰਜਾਬ ਦੇ ਹੀ ਰਾਜਪਾਲ ਅਕਸਰ ਹੀ ਦੂਜੇ ਪਾਸੇ ਭੁਗਤਦੇ ਨਜ਼ਰ ਆਉਂਦੇ ਹਨ। 

ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 3622 ਕਰੋੜ ਰੁਪਏ ਰੋਕ ਦਿੱਤੇ ਹਨ ਜੋ ਕਿ ਲਿੰਕ ਸੜਕਾਂ ਦੇ ਨਿਰਮਾਣ, ਮੰਡੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਅਤੇ ਹੋਰ ਕੰਮਾਂ ਲਈ ਵਰਤੇ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਜੇਕਰ ਇਹ ਫੰਡ ਜਾਰੀ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਇਸ ਦੇ ਛੇਤੀ ਹੱਲ ਲਈ ਮਾਮਲਾ ਸੁਪਰੀਮ ਕੋਰਟ ਵਿੱਚ ਲੈ ਕੇ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਦੇ ਫੰਡਾਂ ਨੂੰ ਕੇਂਦਰ ਰੋਕ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਉਨ੍ਹਾਂ ਮਹਾਨ ਕੌਮੀ ਨਾਇਕਾਂ ਦੇ ਅਥਾਹ ਯੋਗਦਾਨ ਦਾ ਸਤਿਕਾਰ ਹੈ ਜਿਨ੍ਹਾਂ ਨੇ ਮਾਤ ਭੂਮੀ ਦੀ ਖਾਤਰ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ? ਭਗਵੰਤ ਮਾਨ ਨੇ ਕਿਸਾਨਾਂ ਦੀ ਫ਼ਸਲ ਖ਼ਰੀਦਣ ਤੋਂ ਆਪਣੇ ਪੈਰ ਪਿੱਛੇ ਖਿੱਚਣ ਲਈ ਵੀ ਕੇਂਦਰ 'ਤੇ ਤਿੱਖਾ ਹਮਲਾ ਬੋਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖਰੀਦ ਏਜੰਸੀਆਂ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇੱਥੋਂ ਤੱਕ ਕਿ ਮੁੱਲ ਕਟੌਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਮੁੱਲ ਕਟੌਤੀ ਦੇ ਇਵਜ਼ ਵਿਚ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ। ਭਗਵੰਤ ਮਾਨ ਨੇ ਕਿਹਾ, “ਜੇਕਰ ਸੂਬੇ ਦੇ ਕਿਸਾਨ ਇਨ੍ਹਾਂ ਏਜੰਸੀਆਂ ਨੂੰ ਅਨਾਜ ਵੇਚਣ ਤੋਂ ਹੀ ਨਾਂਹ ਕਰ ਦੇਣ ਤਾਂ ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਲਈ ਅਨਾਜ ਕਿੱਥੋਂ ਲੈ ਕੇ ਆਵੇਗੀ?”

ਇਸ ਅਹਿਮ ਮੁੱਦੇ 'ਤੇ ਬਹਿਸ ਤੋਂ ਭੱਜਣ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਕੇ ਉਹ ਸੂਬੇ ਦੇ ਹਿੱਤਾਂ ਦਾ ਸਿੱਧੇ ਤੌਰ ਉਤੇ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪੰਜਾਬ ਨਾਲ ਜੁੜੇ ਮਸਲਿਆਂ ਬਾਰੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਗਏ ਹਨ। 

ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਲੀਡਰਾਂ ਪਾਸੋਂ ਪੁੱਛਣਾ ਚਾਹੀਦਾ ਹੈ ਕਿ ਜਦੋਂ ਆਰ.ਡੀ.ਐਫ. ਨੂੰ ਰੋਕਣ ਦਾ ਬਿੱਲ ਪਾਸ ਕੀਤਾ ਜਾ ਰਿਹਾ ਸੀ ਤਾਂ ਉਹ ਬਾਈਕਾਟ ਕਰਕੇ ਆਪਣੇ ਘਰ ਕਿਉਂ ਭੱਜ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਨ੍ਹਾਂ ਨੂੰ ਹਮੇਸ਼ਾ ਆਪਣੇ ਨਿੱਜੀ ਸਵਾਰਥਾਂ ਦੀ ਚਿੰਤਾ ਰਹਿੰਦੀ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Rural Development Fund , RDF , Public Distribution System , PDS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD