Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹਿਰ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 12 ’ਚ ਕਮਿਊਨਿਟੀ ਹਾਲ ਲਈ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 21 Jun 2023

Last updated on: Jun 21, 2023, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਵਿਚ ਲੋਕਾਂ ਨੂੰ ਹਰੇਕ ਜ਼ਰੂਰੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਡਾਂ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਜ਼ਰੂਰੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। 

ਉਹ ਵਾਰਡ ਨੰਬਰ 12 ਵਿਚ ਕਮਿਊਨਿਟੀ ਹਾਲ ਦੇ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਮੁਹੱਲਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਕਮਿਊਨਿਟੀ ਹਾਲ ਲਈ ਕੈਬਨਿਟ ਮੰਤਰੀ ਵਲੋਂ 5 ਲੱਖ ਰੁਪੲ ਦਿੱਤੇ ਗਏ ਹਨ। 

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਮਿਊਨਿਟੀ ਹਾਲ ਦੇ ਨਿਰਮਾਣ ਵਿਚ ਉਨ੍ਹਾਂ ਵਲੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸੁੰਦਰੀਕਰਨ ਤੇ ਵਿਕਾਸ ਨੂੰ ਲੈ ਕੇ ਨਗਰ ਨਿਗਮ ਬਹੁਤ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਵੱਖ-ਵੱਖ ਗਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਉਥੇ ਪੀਣ ਵਾਲੇ ਪਾਣੀ ਲਈ ਟਿਊਬਵੈਲ ਵੀ ਪਹਿਲ ਦੇ ਆਧਾਰ ’ਤੇ ਲਗਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਕੌਂਸਲਰ ਅਮਰੀਕ ਚੌਹਾਨ, ਗੁਰਮੇਲ ਸਿੰਘ, ਮੁਖੀ ਰਾਮ, ਅਜੀਤ ਸਿੰਘ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD