Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਨੌਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਜ਼ਿੰਦਗੀ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਰੋਜ਼ਾਨਾ ਯੋਗ ਅਭਿਆਸ ਕਰਨਾ ਚਾਹੀਦਾ : ਡਾ. ਪ੍ਰੀਤੀ ਯਾਦਵ

DC Ropar, Preeti Yadav, Deputy Commissioner Ropar, Rupnagar, Ropar, International Yoga Day

Web Admin

Web Admin

5 Dariya News

ਰੂਪਨਗਰ , 21 Jun 2023

Last updated on: Jun 21, 2023, 00:00 IST

ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੀ ਅਗਵਾਈ ਹੇਠ ਜਿਲ੍ਹਾ ਆਯੂਰਵੈਦਿਕ ਵਿਭਾਗ ਰੂਪਨਗਰ ਅਤੇ ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਕਾਲਜ ਰੂਪਨਗਰ ਦੇ ਓਪਨ ਏਅਰ ਥੀਏਟਰ ਵਿਖੇ ਨੌਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਇਸ ਯੋਗ ਦਿਵਸ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਕੀਤੀ ਗਈ। 

ਇਸ ਮੌਕੇ ਡਾ. ਮੁਰਸ਼ਿਦ ਇਮਾਮ ਜਿਲ੍ਹਾ ਆਯੂਰਵੈਦਿਕ ਅਫਸਰ, ਰੂਪਨਗਰ ਵਲੋਂ ਨਿਯੁਕਤ ਟ੍ਰੇਨਰਾਂ ਡਾ: ਵਰਿੰਦਰ ਮੋਹਨ ਪੁਹਾਲ, ਡਾ. ਸਿਮਤ ਤੁਲੀ, ਡਾ. ਜਗਜੀਤ ਕੌਰ, ਅਤੇ ਡਾ. ਕਰੁਣਾ ਪੂਰੀ ਵਲੋਂ 45 ਮਿੰਟ ਦਾ ਯੋਗ ਕਰਵਾਇਆ ਗਿਆ। ਇਸ ਯੋਗ ਦਿਵਸ ਮੌਕੇ 500 ਦੇ ਕਰੀਬ ਪ੍ਰਤੀਭਾਗੀਆਂ ਨੇ ਇਕੱਠੇ ਯੋਗ ਅਭਿਆਸ ਕੀਤਾ। 

ਇਸ ਸੈਸ਼ਨ ਵਿੱਚ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਰੱਖਣ ਲਈ ਕਈ ਆਸਨ ਜਿਵੇਂ ਤਾੜ ਆਸਨ, ਵਰਿਕਸ਼ ਆਸਨ, ਅਰਧ ਚੱਕਰ ਆਸਨ, ਵਕਰ ਆਸਨ, ਵਜਰ ਆਸਨ, ਊਸ਼ਟ੍ਰ ਆਸਨ, ਪਵਨ ਮੁਕਤ ਆਸਨ ਆਦਿ ਕਈ ਆਸਨ ਕਰਵਾਉਣ ਉਪਰੰਤ ਪ੍ਰਾਣਾਯਾਮ ਅਤੇ ਧਿਆਨ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਸਾਨੂੰ ਆਪਣੀ ਜ਼ਿੰਦਗੀ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਰੋਜ਼ਾਨਾ ਯੋਗ ਅਭਿਆਸ ਕਰਨੇ ਚਾਹੀਦੇ ਹਨ ਤਾਂ ਜੋ ਤੰਦਰੁਸਤ ਸਰੀਰ ਅਤੇ ਮੰਨ ਨਾਲ ਜੀਵਨ ਬਤੀਤ ਕੀਤਾ ਜਾ ਸਕੇ। 

ਡਿਪਟੀ ਕਮਿਸ਼ਨਰ ਨੇ ਖੁਦ ਵੀ ਇਸ ਯੋਗ ਕੈਂਪ ਵਿੱਚ ਯੋਗ ਆਸਣ ਕੀਤੇ। ਯੋਗ ਕੈਂਪ ਦੇ ਅੰਤ ਵਿੱਚ ਵਣ ਵਿਭਾਗ ਰੂਪਨਗਰ ਵੱਲੋਂ ਵੱਖ-ਵੱਖ ਸੰਸਥਾਵਾਂ ਦੀਆਂ ਸ਼ਖ਼ਸੀਅਤਾਂ ਦਾ ਬੂਟਾ ਵੰਡ ਕੇ ਸਨਮਾਨ ਕੀਤਾ ਗਿਆ ਅਤੇ ਯੋਗ ਕੈਂਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਬੂਟਾ ਪ੍ਰਸ਼ਾਦ ਅਤੇ ਯੋਗ ਪ੍ਰਤੀ ਜਾਗਰੂਕਤਾ ਦੇ ਆਸਣਾਂ ਦੇ ਪੋਸਟਰ ਵੀ ਵੰਡੇ ਗਏ।

ਇਸ ਯੋਗ ਕੈਂਪ ਵਿੱਚ ਅੰਬੂਜਾ ਮਨੋਵਿਕਾਸ ਕੇਂਦਰ, ਡੀ ਏ ਵੀ ਪਬਲਿਕ ਸਕੂਲ, ਖਾਲਸਾ ਸੀਨੀ. ਸੈਕੰ. ਸਕੂਲ, ਗੌਰਮਿੰਟ ਨਰਸਿੰਗ ਸਕੂਲ਼, ਅਰੋਗਿਆ ਭਾਰਤੀ, ਰੂਪਨਗਰ, ਜ਼ਿਲ੍ਹਾ ਯੋਗ ਸਿਕਸਿਕਾ ਆਦਰਸ਼ ਨਗਰ, ਜ਼ਿਲ੍ਹਾ ਪ੍ਰਧਾਨ ਸੰਸਕਾਰ ਭਾਰਤੀ, ਪਤੰਜਲੀ ਆਰੋਗਯ ਕੇਂਦਰ ਅਤੇ ਪ੍ਰੈਜੀਡੈਂਟ ਭਾਰਤੀ ਯੋਗ ਸੰਸਥਾਨ ਆਦਿ ਸੰਸਥਾਵਾਂ ਨੇ ਭਾਗ ਲਿਆ।

ਇਸ ਮੌਕੇ ਐੱਸ.ਡੀ.ਐਮ ਰੂਪਨਗਰ ਸ. ਹਰਬੰਸ ਸਿੰਘ, ਮੁੱਖ ਮੰਤਰੀ ਫਿਲਡ ਅਫਸਰ ਸ੍ਰੀਮਤੀ ਅਨਮਜੋਤ ਕੌਰ, ਵਣ ਅਫ਼ਸਰ ਹਰਜਿੰਦਰ ਸਿੰਘ, ਕਰਨ ਮਹਿਤਾ, ਸਰਕਾਰੀ ਕਾਲਜ ਦੇ ਪ੍ਰਿੰਸੀਪਲ ਜਤਿੰਦਰ ਗਿੱਲ , ਬਤੌਰ ਨੋਡਲ ਅਫ਼ਸਰ ਪ੍ਰੋ. ਨਿਰਮਲ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਹਰਜੀਤ ਸਿੰਘ, ਸੁਪਰਡੈਂਟ ਸਚਿਨ ਜੋਸੀ, ਅਰਵਿੰਦਰ ਸਿੰਘ ਰਾਜੂ ਅਤੇ ਹੋਰ ਕਈ ਅਧਿਕਾਰੀ, ਕਰਮਚਾਰੀ, ਅਧਿਆਪਕ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD