Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀਣ ਵਾਲੇ ਪਾਣੀ ਵਿੱਚ ਕਿਸੇ ਤਰ੍ਹਾਂ ਦੇ ਰਲੇਵਾਂ ਨਾ ਹੋਵੇ - ਡਿਪਟੀ ਕਮਿਸ਼ਨਰ ਅਮਿਤ ਤਲਵਾੜ

ਜਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਲਗਾਤਾਰ ਸਰਗਰਮ ਰਹਿਣ ਵਿਭਾਗ

DC Amritsar, Amritsar, Amit Talwar, Deputy Commissioner Amritsar, Say No To Plastic

Web Admin

Web Admin

5 Dariya News

ਅੰਮ੍ਰਿਤਸਰ , 21 Jun 2023

Last updated on: Jun 21, 2023, 00:00 IST

ਜਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਜਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਕੋਲੋਂ ਜਿਲ੍ਹੇ ਅੰਦਰ ਪਾਣੀ, ਹਵਾ, ਮਿੱਟੀ ਅਤੇ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੇ ਕੰਮਾਂ ਦੀ ਜਾਣਕਾਰੀ ਪ੍ਰਾਪਤ ਕੀਤੀ। 

ਉਨਾਂ ਨਗਰ ਨਿਗਮ ਅੰਮ੍ਰਿਤਸਰ ਤੇ ਹੋਰ ਸਹਿਰੀ ਸਥਾਨਕ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਨਿਰਮਾਣ ਕਾਰਜਾਂ ਲਈ ਸੋਧੇ ਹੋਏ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।  ਸ੍ਰੀ ਤਲਵਾੜ ਨੇ ਜਿਲ੍ਹੇ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਤੋਂ ਮੁਕਤ ਕਰਨ ਲਈ ਲਗਾਤਾਰ ਸਰਗਰਮ ਰਹਿਣ ਦੀ ਹਦਾਇਤ ਕਰਦੇ ਵਿਭਾਗਾਂ ਨੂੰ ਕਿਹਾ ਕਿ ਜੋ ਵੀ ਵਿਅਕਤੀ ਸਰਕਾਰ ਦੁਆਰਾ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਕਰਦਾ ਹੈ ਉਸਦਾ ਚਲਾਨ ਕੀਤਾ ਜਾਵੇ।

ਉਨ੍ਹਾਂ ਇਸ ਗੱਲ ‘ਤੇ ਜੋਰ ਦਿੱਤਾ ਕਿ ਲੋਕਾਂ ਨੂੰ ਨਿਰਮਾਣ ਕਾਰਜਾਂ ਲਈ ਨਿਸਚਿਤ ਕੀਮਤ ‘ਤੇ ਸੋਧੇ ਹੋਏ ਪਾਣੀ ਦੀ ਸਪਲਾਈ ਕੀਤੀ ਜਾਵੇ ਤਾਂ ਜੋ ਵਡਮੁੱਲੇ ਕੁਦਰਤੀ ਸਰੋਤਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਸਾਰੀ ਕਾਰਜਾਂ ਲਈ ਢੁੱਕਵੇਂ ਮੁੱਲ ‘ਤੇ ਸੋਧਿਆ ਹੋਇਆ ਪਾਣੀ ਮੁਹੱਈਆ ਕਰਵਾਉਣ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਮਿਲੇਗੀ। 

ਉਨਾਂ ਨੇ ਨਗਰ ਨਿਗਮ ਅਤੇ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਪੀਣ ਵਾਲੇ ਪਾਣੀ ਵਿੱਚ ਕਿਸੇ ਵੀ ਤਰ੍ਹਾਂ ਦਾ ਰਲੇਵਾ ਨਾ ਹੋਵੇ ਤਾਂ ਜੋ ਲੋਕਾਂ ਨੂੰ ਕਾਲਾ ਪੀਲੀਆ ਅਤੇ ਹੈਜ਼ੇ ਵਰਗੀਆਂ ਬਿਮਾਰੀਆਂ ਨੂੰ ਬਚਾਇਆ ਜਾ ਸਕੇ। ਉਨਾਂ ਨੇ ਕਿਹਾ ਕਿ ਸੜਕਾਂ ‘ਤੇ ਸਫਾਈ ਕਰਨ ਤੋਂ ਪਹਿਲਾਂ ਛਿੜਕਾਅ ਲਈ ਵੀ ਸੋਧੇ ਹੋਏ ਪਾਣੀ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਹਵਾ ਪ੍ਰਦੂਸ਼ਣ ਨੂੰ ਰੋਕਣ ਵਿੱਚ ਮਦਦ ਮਿਲੇਗੀ। 

ਉਨ੍ਹਾਂ ਇਹ ਵੀ ਦੱਸਿਆ ਕਿ ਸੋਧੇ ਹੋਏ ਪਾਣੀ ਨੂੰ ਸਿੰਚਾਈ ਲਈ ਵੀ ਵਰਤਿਆ ਜਾ ਸਕਦਾ ਹੈ ਅਤੇ ਸਬੰਧਤ ਵਿਭਾਗਾਂ ਨੂੰ ਇਸ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਜੋਰਦਾਰ ਮੁਹਿੰਮ ਚਲਾਉਣੀ ਚਾਹੀਦੀ ਹੈ। ਉਨਾਂ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਡੰਪ ਵਾਲੀਆਂ ਥਾਵਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਅਤੇ ਚਾਰਦਿਵਾਰੀ ਕੀਤੀ ਜਾਵੇ। 

ਉਨਾਂ ਕਿਹਾ ਕਿ ਇਸ ਦੇ ਨਾਲ ਹੀ ਗਰੀਨ ਬੈਲਟ ਵਿੱਚ ਪੌਦੇ ਵੀ ਲਗਾਏ ਜਾਣ। ਉਨਾਂ ਨੇ ਕਿਹਾ ਕਿ ਹਰੇਕ ਘਰ ਵਿਚੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾਵੇ ਅਤੇ ਇਸਦੇ ਨਾਲ ਹੀ ਕੂੜੇ ਵਾਲੀ ਗੱਡੀਆਂ ਵਿੱਚ ਇਕ ਹੋਰ ਡੱਬਾ ਲਗਾਇਆ ਜਾਵੇ, ਜਿਸ ਵਿਚ ਇਲੈਕਟ੍ਰਾਨਿਕ ਦਾ ਸਾਮਾਨ ਇਕੱਠਾ ਕੀਤਾ ਜਾਵੇੇ। 

ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੇ ਅੰਦਰ ਘੱਟ ਤੋਂ ਘੱਟ ਦੋ ਵਾਰ ਰੋਜ਼ਾਨਾ ਮੈਨੂਅਲ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਾਜੈਕਟਾਂ, ਸੀਵਰੇਜ ਟਰੀਟਮੈਂਟ ਪਲਾਂਟ, ਕਾਮਨ ਏਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.), ਸੋਰਸ ਸੈਗਰੀਗੇਸਨ ਅਤੇ ਹੋਰ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ।

ਸ੍ਰੀ ਤਲਵਾੜ ਨੇ ਕਿਹਾ ਕਿ ਅਧਿਕਾਰੀਆਂ ਨੂੰ ਅਜਿਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਿਹਤਰ ਵਾਤਾਵਰਣ ਦਿੱਤਾ ਜਾ ਸਕੇ। ਉਨਾਂ ਕਿਹਾ ਕਿ ਸਾਡੀ ਸਭ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਵਾਤਾਵਰਨ ਨੂੰ ਸਾਫ਼ ਰਖੀਏ  ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਤਾਜੀ ਹਵਾ ਤੇ ਪਾਣੀ ਮਿਲ ਸਕੇ।

ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ. ਸਿਮਰਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Amritsar , Amritsar , Amit Talwar , Deputy Commissioner Amritsar , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD