Tuesday, 14 May 2024

 

 

ਖ਼ਾਸ ਖਬਰਾਂ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ

 

ਜ਼ਿਲ੍ਹਾ ਕਚਹਿਰੀਆਂ ਵਿਖੇ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

Judiciary, Sumit Ghai, District Legal services Aithority, District Legal services Aithority Amritsar, Amritsar,  International Yoga Day

Web Admin

Web Admin

5 Dariya News

ਅੰਮ੍ਰਿਤਸਰ , 21 Jun 2023

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ  ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਸੁਮਿਤ ਘਈ ਦੀ ਰਹਿਨੁਮਾਈ ਹੇਠ ਅੱਜ ਜਿਲ੍ਹਾ ਕਚਹਿਰੀਆਂ ਵਿੱਚ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ-2023 ਮਨਾਇਆ ਗਿਆ। 

ਇਸ ਮੌਕੇ ਸ੍ਰੀ ਸੁਮਿਤ ਘਈ ਇੰਚਾਰਜ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਰਣਧੀਰ ਵਰਮਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਅਸੀਸ ਸਲਾਦੀ ਸੀ ਜੇ ਐਮ, ਸ੍ਰੀ ਇਨਸਾਨ, ਮੈਡਮ ਸੁਖਪ੍ਰੀਤ ਕੌਰ ਦੇ ਨਾਲ ਹੋਰ ਵੀ ਜੁਡੀਸ਼ੀਅਲ ਅਧਿਕਾਰੀ ਮੌਜੂਦ ਸਨ। ਸ੍ਰੀ ਸੁਮਿਤ ਘਈ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੰਤਰਰਾਸ਼ਟੀ ਯੋਗਾ ਦਿਵਸ ਸਾਲ 2015 ਤੋਂ ਸ਼ੁਰੂ ਹੋਇਆ ਸੀ ਅਤੇ ਉਸ ਤੋਂ ਬਾਅਦ ਇਹ ਹਰ ਸਾਲ 21 ਜੂਨ ਨੂੰ ਪੂਰੇ ਵਿੱਚ ਮਨਾਇਆ ਜਾਂਦਾ ਹੈ। 

ਯੋਗ ਸਾਡੇ ਰਿਸ਼ੀ ਮੁਨੀਆਂ ਦੀ ਤਪੱਸਿਆ ਦੁਆਰਾ ਮਨੁੱਖ ਦੇ ਸੰਪੂਰਨ ਵਿਕਾਸ ਅਤੇ ਤੰਦਰੁਸਤੀ ਲਈ ਲੱਭੀ ਗਈ ਪ੍ਰਚੀਨ ਪੱਧਤੀ ਹੈ। ਯੋਗਾ ਕਰਨ ਨਾਲ ਮਨੁੱਖ ਦਾ ਸੰਪੂਰਨ ਵਿਕਾਸ ਹੁੰਦਾ ਹੈ ਅਤੇ ਮਨੁੱਖ ਦੀ ਇਕਾਗਰਤਾ ਵਿੱਚ ਵਾਧਾ ਹੁੰਦਾ ਹੈ ਅਤੇ ਮਨੁੱਖ ਵਿੱਚ ਸਕਾਰਤਾਮਕ ਵਿਅਕਤੀਤਵ ਵਿਕਸਤ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਯੋਗਾ ਭਾਰਤ ਦੀ ਵਿਰਾਸਤ ਹੈ ਅਤੇ ਯੋਗਾ ਵਿੱਚ ਸਾਰੀ ਮਨੁੱਖ ਜਾਤੀ ਨੂੰ ਇੱਕਜੁੱਟ ਕਰਨ ਦੀ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਯੋਗਾ ਇੱਕ ਸੰਪੂਰਨ ਕਸਰਤ ਹੈ, ਜੋ ਸਰੀਰ ਅਤੇ ਦਿਮਾਗ ਨੂੰ ਨਿਰੋਗ ਰੱਖਣ ਵਿੱਚ ਸਹਾਈ ਹੁੰਦੀ ਹੈ। 

ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਵਿਸ਼ਵ ਯੋਗਾ ਦਿਵਸ ਦਾ ਉਦੇਸ਼ ਪੂਰੀ ਦੁਨੀਆਂ ਦੇ ਲੋਕਾਂ ਨੂੰ ਯੋਗਾਂ ਦੇ ਲਾਭਾਂ ਬਾਰੇ ਜਾਗਰੂਕ ਕਰਨਾ ਹੈ। ਮਾਨਯੋਗ ਜੱਜ ਸਹਿਬਾਨ ਨੇ ਆਪਣੇ ਸੰਬਧੋਨ ਵਿੱਚ ਇਹ ਵੀ ਕਿਹਾ ਕਿ ਯੋਗਾ ਨੂੰ ਸਾਨੂੰ ਆਪਣੀ ਰੋਜਾਨਾਂ ਦੀ ਜਿੰਦਗੀ ਵਿੱਚ  ਅਪਣਾਉਣਾ ਚਾਹੀਦਾ ਹੈ।

 

Tags: Judiciary , Sumit Ghai , District Legal services Aithority , District Legal services Aithority Amritsar , Amritsar , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD