Tuesday, 14 May 2024

 

 

ਖ਼ਾਸ ਖਬਰਾਂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ

 

ਅੰਤਰਰਾਸ਼ਟਰੀ ਯੋਗ ਦਿਵਸ 'ਤੇ ਖਾਲਸਾ ਕਾਲਜ ਵਿਖੇ ਯੋਗਾ ਸੈਸ਼ਨ ਦਾ ਆਯੋਜਨ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਤੇ 1 ਪੰਜਾਬ ਬਟਾਲੀਅਨ ਐਨ.ਸੀ.ਸੀ. ਵੱਲੋਂ ਉਪਰਾਲਾ

R K Sinha, 1 Punjab Regiment Amritsar, NCC Camp,  Amritsar, International Yoga Day

Web Admin

Web Admin

5 Dariya News

ਅੰਮ੍ਰਿਤਸਰ , 21 Jun 2023

ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਪ੍ਰੋਤਸ਼ਾਹਿਤ ਕਰਨ ਦੇ ਟੀਚੇ ਨਾਲ ਖਾਲਸਾ ਕਾਲਜ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ 1 ਪੰਜਾਬ ਬਟਾਲੀਅਨ ਐਨ.ਸੀ.ਸੀ. ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਯੋਗ ਸੈਸ਼ਨ ਵਿੱਚ ਯੋਗ ਗੁਰੂਆਂ ਦੀ ਅਗੁਵਾਈ ਹੇਠ ਆਮ ਯੋਗ ਪ੍ਰੋਟੋਕੋਲਸ (ਸੀਵਾਈਪੀ) ਆਸਨਾਂ ਦਾ ਡਿਮੋਨਸਟ੍ਰੇਸ਼ਨ ਕੀਤਾ ਗਿਆ।

ਇਸ ਪ੍ਰੋਗਰਾਮ ਵਿੱਚ ਕਰਨਲ ਆਰ.ਐਨ. ਸਿਨਹਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕਰਨ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਇਹ ਇੱਕ ਚੰਗਾ ਉਪਰਾਲਾ ਹੈ। 

ਉਨ੍ਹਾਂ ਕਿਹਾ ਕਿ ਯੋਗ ਸਾਡੇ ਜੀਵਨ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਇਸ ਲਈ ਹਰ ਵਿਅਕਤੀ ਨੂੰ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਕੀਤੀ ਗਈ ਸ਼ੁਰੂਆਤ ਨੂੰ ਸਫਲਤਾਪੂਰਵਕ ਅੱਗੇ ਤੋਰਨਾ ਚਾਹੀਦਾ ਹੈ। 

ਕਰਨਲ ਸਿਨਹਾ ਨੇ ਕਿਹਾ ਕਿ ਯੋਗ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਹ ਸਿਹਤਮੰਦ ਜੀਵਨ ਜੀ ਸਕਣ।  ਉਥੇ ਹੀ ਸੂਬੇਦਾਰ ਮੇਜਰ ਸੁਖਬੀਰ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਅੰਤਰਰਾਸ਼ਟਰੀ ਯੋਗ ਦਿਵਸ ਨੇ ਨਾ ਸਿਰਫ ਯੋਗ ਦੀ ਲੋਕਪ੍ਰਿਯਤਾ ਨੂੰ ਹੀ ਹੁਲਾਰਾ ਦਿੱਤਾ ਹੈ, ਬਲਕਿ ਕਈ ਨਵੇਂ ਖੇਤਰਾਂ ਵਿਚ ਇਸ ਨੂੰ ਅਪਣਾਉਣ ਲਈ ਉਤਸ਼ਾਹਤ ਕਰਦਿਆਂ ਭੂਗੋਲਿਕ ਮੌਜੂਦਗੀ ਤੱਕ ਵਿਸਥਾਰਤ ਵੀ ਕੀਤਾ ਹੈ। 

ਉਹਨਾਂ ਕਿਹਾ ਕਿ ਯੋਗ ਦੇ ਜ਼ਰੀਏ ਕਈ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਅਜਿਹੇ ਵਿਚ ਇਸਦੇ ਫਾਇਦੇ ਸਮਝਦਿਆਂ ਹੋਇਆਂ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਲੈਫਟੀਨੈਂਟ ਅਨਿਲ ਕੁਮਾਰ, ਲੈਫਟੀਨੈਂਟ ਅਜੇ ਚੌਹਾਨ, ਲੈਫਟੀਨੈਂਟ ਹਰਬਿਲਾਸ, ਸੂਬੇਦਾਰ ਗੁਰਪ੍ਰੀਤ ਸਿੰਘ, ਟ੍ਰੇਨਿੰਗ ਅਫ਼ਸਰ ਸੁਖਪਾਲ ਸਿੰਘ ਤੇ ਯੋਗਾ ਇੰਸਟਰੱਕਟਰ ਸੁਨੀਲ ਕੁਮਾਰ ਵੀ ਖਾਸ ਤੌਰ 'ਤੇ ਮੌਜੂਦ ਰਹੇ। 

ਇਸਦੇ ਨਾਲ ਹੀ ਮੁੱਖ ਮਹਿਮਾਨ ਸਣੇ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵੱਖੋ ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਅੰਤਰਰਾਸ਼ਟਰੀ ਯੋਗ ਦਿਵਸ ਨੂੰ ਹਰ ਸਾਲ ਮਨਾਉਣ ਦੇ ਹਿੱਸੇ ਵਜੋਂ ਲੱਖਾਂ ਲੋਕਾਂ ਨੂੰ ਯੋਗ ਪ੍ਰਤੀ ਜਾਣੂ ਕਰਵਾਇਆ ਜਾਂਦਾ ਹੈ। 

ਇਸੇ ਲੜੀ ਦੇ ਤਹਿਤ ਖਾਲਸਾ ਕਾਲਜ ਵਿਖੇ ਆਯੋਜਿਤ ਕੀਤਾ ਗਿਆ ਯੋਗਾ ਸੈਸ਼ਨ ਸਫਲ ਹੋ ਨਿਬੜਿਆ, ਜਿਸਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।

 

Tags: R K Sinha , 1 Punjab Regiment Amritsar , NCC Camp , Amritsar , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD