Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

25 ਹਜ਼ਾਰ ਰੁਪਏ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਸੀ ਏ.ਐਸ.ਆਈ.

Vigilance Bureau, Crime News Punjab, Punjab Police, Police, Crime News, State Vigilance Bureau, Assistant Sub Inspector, ASI, Arun Kumar, Police Station Meharban, Ludhiana

Web Admin

Web Admin

5 Dariya News

ਚੰਡੀਗੜ੍ਹ , 21 Jun 2023

Last updated on: Jun 21, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਮੇਹਰਬਾਨ (ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰੁਣ ਕੁਮਾਰ ਨੂੰ ਇੱਕ ਮਜ਼ਦੂਰ ਤੋਂ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਮਜ਼ਦੂਰ (ਪੱਲੇਦਾਰ) ਕਿਰਪਾ ਸ਼ੰਕਰ ਵਾਸੀ ਪੰਜਾਬੀ ਬਾਗ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਉਸ ਨੂੰ ਵਾਰ-ਵਾਰ ਰਿਸ਼ਵਤ ਦੀ ਮੰਗ ਕਰਕੇ ਪ੍ਰੇਸ਼ਾਨ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਕਤ ਏ.ਐਸ.ਆਈ. ਉਸ (ਸ਼ਿਕਾਇਤਕਰਤਾ) ਖ਼ਿਲਾਫ਼ ਥਾਣਾ ਮੇਹਰਬਾਨ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 365,323/34 ਤਹਿਤ ਦਰਜ ਐਫ.ਆਈ.ਆਰ. ਨੰ. 163/2020 ਵਿੱਚ ਉਸ ਦੀ ਜ਼ਮਾਨਤ ਰੱਦ ਕਰਵਾਉਣ ਦੀਆਂ ਧਮਕੀਆਂ ਦੇ ਕੇ ਉਸ ਕੋਲੋਂ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 25,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। 

ਏ.ਐਸ.ਆਈ. ਅਰੁਣ ਕੁਮਾਰ ਇਸ ਕੇਸ ਦਾ ਤਫਤੀਸ਼ ਅਫ਼ਸਰ ਸੀ। ਸ਼ਿਕਾਇਤਕਰਤਾ ਨੂੰ ਉਕਤ ਕੇਸ ਵਿੱਚ 09/02/2021 ਨੂੰ ਅਗਾਊਂ ਜ਼ਮਾਨਤ ਮਿਲ ਗਈ ਸੀ। ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ ਨੇ 19 ਜੂਨ 2023 ਨੂੰ ਇਸ ਮਜ਼ਦੂਰ ਕੋਲੋਂ 1500 ਰੁਪਏ ਰਿਸ਼ਵਤ ਲਈ ਸੀ ਅਤੇ ਉਹ 10,000 ਰੁਪਏ ਹੋਰ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਦੇ ਵਾਰ-ਵਾਰ ਬੇਨਤੀ ਕਰਨ 'ਤੇ ਉਹ 8000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਰਕਮ ਵਿੱਚੋਂ ਮੁਲਜ਼ਮ ਏ.ਐਸ.ਆਈ. 20 ਜੂਨ, 2023 ਨੂੰ 2000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਹ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਕੋਰਟ ਕੰਪਲੈਕਸ, ਲੁਧਿਆਣਾ ਨੇੜਿਓਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Assistant Sub Inspector , ASI , Arun Kumar , Police Station Meharban , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD