Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼

ਪੰਜਾਬ ਆਧਾਰ ਐਨਰੋਲਮੈਂਟ ਵਿੱਚ ਪੰਜਵੇਂ ਸਥਾਨ ’ਤੇ: ਵਿਜੈ ਕੁਮਾਰ ਜੰਜੂਆ

Vijay Kumar Janjua, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ , 21 Jun 2023

Last updated on: Jun 21, 2023, 00:00 IST

ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। 

ਇਹ ਗੱਲ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਯੂ.ਆਈ.ਡੀ. ਲਾਗੂਕਰਨ ਕਮੇਟੀ ਦੀ ਮੀਟਿੰਗ ਵਿੱਚ ਕਹੀ। ਸ੍ਰੀ ਜੰਜੂਆ ਨੇ ਕਿਹਾ ਕਿ ਪੰਜਾਬ ਆਧਾਰ ਕਵਰੇਜ਼ ਵਿੱਚ ਭਾਰਤ ਵਿੱਚੋਂ ਪੰਜਵੇਂ ਸਥਾਨ ’ਤੇ ਹੈ। 

ਹੁਣ ਧਿਆਨ ਬੱਚਿਆਂ ਦੇ ਆਧਾਰ ਬਣਾਉਣ ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 44 ਫੀਸਦ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 580 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਲੋਕ ਆਪਣਾ ਇਲਾਜ ਕਰਵਾ ਰਹੇ ਹਨ। 

ਕਲੀਨਿਕ ਆਉਣ ਵਾਲੇ ਮਰੀਜ਼ਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਹੁਣ ਬੱਚਿਆਂ ਦੀ ਆਧਾਰ ਐਨਰੋਲਮੈਂਟ ਵਧਾਉਣ ਲਈ ਇੱਥੇ ਵੀ ਆਧਾਰ ਦਰਜ ਕਰਵਾਉਣ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਕਲੀਨਿਕ ਉਤੇ ਸਟਾਫ ਕੋਲ ਟੈਬਲੇਟ ਪਹਿਲਾਂ ਹੀ ਮੌਜੂਦ ਹਨ।

ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਅਤੇ ਸਕੂਲਾਂ ਵਿੱਚ ਆ ਰਹੇ ਬੱਚਿਆਂ ਦੇ ਆਧਾਰ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਆਖਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿੱਚ ਮੋਬਾਈਲ ਨੰਬਰ, ਘਰ ਦਾ ਪਤਾ ਆਦਿ ਅੱਪਡੇਟ ਕਰਿਆ ਜਾਵੇ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਮੇਟੀ ਨੂੰ ਵਿਸਥਾਰ ਵਿੱਚ ਆਧਾਰ ਪ੍ਰਾਜੈਕਟ ਦੀ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਵਲ 5-7 ਅਤੇ 15-17 ਸਾਲ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਦੀ ਸੁਵਿਧਾ ਮੁਫਤ ਹੈ। 

ਇਸ ਲਈ ਰਜਿਸਟਰਾਰ ਯੂ.ਆਈ.ਡੀ. ਪੰਜਾਬ ਵੱਲੋਂ ਇਸ ਉਮਰ ਦੇ ਬੱਚਿਆਂ ਦੇ ਬਾਇਓਮੈਟ੍ਰਿਕ ਅੱਪਡੇਟ 100 ਫ਼ੀਸਦੀ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਨੇ ਦੱਸਿਆ ਕਿ ਬਾਲਗ ਆਬਾਦੀ ਪਹਿਲਾਂ ਹੀ ਆਧਾਰ ਵਿੱਚ ਕਵਰ ਕੀਤੀ ਹੋ ਚੁੱਕੀ ਹੈ। 

ਮੁੱਖ ਧਿਆਨ ਬੱਚਿਆਂ ਉਤੇ ਕੇਂਦਰਿਤ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ 14 ਸਤੰਬਰ 2023 ਤੱਕ ਕੋਈ ਵੀ ਨਾਗਰਿਕ, ਜਿਸ ਨੇ ਪਿਛਲੇ ਦੱਸ ਸਾਲ ਦੌਰਾਨ ਆਪਣਾ ਆਧਾਰ ਕਦੇ ਅੱਪਡੇਟ ਨਹੀਂ ਕਰਵਾਇਆ, ਉਹ ਆਧਾਰ ਵਿੱਚ ਆਨਲਾਈਨ ਡਾਕੂਮੈਂਟ ਅਪਡੇਸ਼ਨ ਮੁਫਤ ਕਰ ਸਕਦਾ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਮੇਸ਼ ਕੁਮਾਰ ਗੰਟਾ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ ਤੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਨੇ ਬੁਬਲਾਨੀ ਆਦਿ ਹਾਜ਼ਰ ਸਨ।

 

Tags: Vijay Kumar Janjua , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD