Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡਾ ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜਾ

ਸਿਹਤ ਵਿਭਾਗ ਵਲੋਂ ਰੁਟੀਨ ਟੀਕਾਕਰਨ ਵਿਚ 12 ਮਾਰੂ ਬੀਮਾਰੀਆਂ ਤੋਂ ਬਚਾਅ ਲਈ ਕੀਤਾ ਜਾ ਰਿਹਾ ਹੈ ਮੁਫਤ ਟੀਕਾਕਰਨ: ਡਾ. ਰੰਜੂ ਸਿੰਗਲਾ ਸਿਵਲ ਸਰਜਨ

Health, Dr. Ranju Singla, Civil Surgeon Sri Muktsar Sahib, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 21 Jun 2023

Last updated on: Jun 21, 2023, 00:00 IST

ਸਿਹਤ ਵਿਭਾਗ ਵਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ। 

ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਵਿਚ ਮਾਂ ਦੀ ਗਰਭ ਦੋਰਾਨ ਦੇਖ ਭਾਲ ਦੇ ਨਾਲ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਜਨੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜਿਲ੍ਹੇ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਰਕਨ ਕੀਤਾ ਜਾ ਰਿਹਾ ਹੈ।

ਉਨ੍ਹਾ ਕਿਹਾ ਕਿ ਸਿਹਤ ਵਿਭਾਗ ਵਲੋਂ ਹੁਣ ਵਧਾਕੇ 12 ਮਾਰੂ ਬੀਮਾਰੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦਾ ਰੱਖ ਰਖਾਵ ਦੀ ਆਨਲਾਇਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵਤਾ ਬਰਕਰਾਰ ਰੱਖੀ ਜਾ ਸਕੇ। 

ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬੀਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ ।ਇਸ ਲਈ ਕਿਸੇ ਵੀ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ। 

ਇਸ ਲਈ ਪੋਲੀਓ ਅਤੇ ਹੋਰ ਬੀਮਾਰੀਆਂ ਨੂੰ ਸਮਾਜ ਵਿਚੋਂ ਜੜ੍ਹ ਤੋਂ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਇਸ ਸਮੇਂ ਉਨ੍ਹਾ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਪਿੰਡ ਸੋਥਾ,ਖੁੰਨਣ ਖੁਰਦ, ਤਾਮਕੋਟ, ਖੁੰਨਣ ਕਲਾਂ ਆਦਿ ਪਿੰਡਾਂ ਵਿਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਸਟਾਫ ਨੂੰ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਕਿਹਾ।

 

Tags: Health , Dr. Ranju Singla , Civil Surgeon Sri Muktsar Sahib , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD