Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਬ੍ਰਤਾਨਵੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨਾਲ ਮੁਲਾਕਾਤ

ਯੂਕੇ ਤੇ ਪੰਜਾਬ ਦਰਮਿਆਨ ਹਵਾਈ ਸੰਪਰਕ ਵਧਾਉਣ ਲਈ ਕੀਤੀ ਅਪੀਲ

Tanmanjeet Singh Dhesi, Member Parliament Britain, UK Parliament, Caroline Rowett, Deputy High Commissioner

5 Dariya News

5 Dariya News

5 Dariya News

ਚੰਡੀਗੜ੍ਹ , 21 Jun 2023

Last updated on: Jun 21, 2023, 00:00 IST

ਬਰਤਾਨੀਆ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਚੁਣੇ ਗਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਚੰਡੀਗੜ੍ਹ ਸਥਿਤ ਭਾਰਤ ਵਿੱਚ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨਾਲ ਬਰਤਾਨੀਆ ਦੀ ਸੰਸਦ ਵਿੱਚ ਉਸਾਰੂ ਮੀਟਿੰਗ ਹੋਈ। ਇਸ ਬਾਰੇ ਬਿਆਨ ਜਾਰੀ ਕਰਦੇ ਹੋਏ, ਢੇਸੀ ਨੇ ਦੱਸਿਆ ਕਿ ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ, ਵਪਾਰ ਅਤੇ ਸੈਰ-ਸਪਾਟੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਈ ਵਿਸ਼ਿਆਂ 'ਤੇ ਚਰਚਾ ਕੀਤੀ ਹੈ। 

ਇਸਦੇ ਨਾਲ ਹੀ ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ, ਜ਼ਮੀਨਾਂ ਦੇ ਵਿਵਾਦ, ਵਿਦੇਸ਼ਾਂ ਵਿੱਚ ਕੈਦ ਬਰਤਾਨਵੀ ਨਾਗਰਿਕਾਂ ਅਤੇ ਮਨੁੱਖੀ ਅਧਿਕਾਰਾਂ ਦੇ ਸਨਮਾਨ ਨਾਲ ਸੰਬੰਧਿਤ ਡਾਇਸਪੋਰਾ ਦੀਆਂ ਚਿੰਤਾਵਾਂ ਦਾ ਵੀ ਮਾਮਲਾ ਉਠਾਇਆ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਕੇ ਅਤੇ ਪੰਜਾਬ ਦਰਮਿਆਨ ਹੋਰ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਫੌਰੀ ਲੋੜ ਹੈ।

ਮੁਲਾਕਾਤ ਦੌਰਾਨ ਢੇਸੀ ਨੇ ਦੁਹਰਾਇਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਾਲ ਵੀ ਵੱਖ-ਵੱਖ ਅੰਤਰਰਾਸ਼ਟਰੀ ਏਅਰਲਾਈਨਾਂ ਨਾਲ ਯੂ.ਕੇ. ਅਤੇ ਪੰਜਾਬ ਵਿਚਕਾਰ ਸਿੱਧੀ ਹਵਾਈ ਸੰਪਰਕ ਲਈ ਅਣਥੱਕ ਵਕਾਲਤ ਕਰਦੇ ਆ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਸਿੱਧੀਆਂ ਉਡਾਣਾਂ ਸਦਕਾ ਯੂਕੇ ਅਤੇ ਯੂਰਪ ਵਿੱਚ ਰਹਿੰਦੇ ਵੱਡੇ ਐਨਆਰਆਈ ਭਾਈਚਾਰੇ ਨੂੰ ਬਹੁਤ ਲਾਭ ਹੋਵੇਗਾ, ਜਿਸ ਨਾਲ ਉਹ ਪੰਜਾਬ ਵਿੱਚ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਸੁਖਾਲੇ ਤਰੀਕੇ ਨਾਲ ਜਾ ਸਕਣਗੇ। 

ਇਸ ਤੋਂ ਇਲਾਵਾ, ਭਾਰਤ ਦੇ ਉੱਤਰੀ ਖੇਤਰ ਨਾਲ ਬਿਹਤਰ ਹਵਾਈ ਸੰਪਰਕ ਉੱਤਰੀ ਰਾਜਾਂ ਦੇ ਯਾਤਰੀਆਂ ਲਈ ਸੁਖਾਲੀ ਯਾਤਰਾ ਦੇ ਬਦਲ ਦੀ ਸਹੂਲਤ ਪ੍ਰਦਾਨ ਹੋ ਸਕੇਗੀ ਜਿਸ ਨਾਲ ਉਹ ਵਿਦੇਸ਼ਾਂ ਵਿੱਚ ਰਹਿੰਦੇ ਆਪਣੇ ਅਜ਼ੀਜ਼ਾਂ ਕੋਲ ਆਸਾਨੀ ਨਾਲ ਆ-ਜਾ ਸਕਣਗੇ।

ਇੱਥੇ ਜਾਰੀ ਇੱਕ ਬਿਆਨ ਵਿੱਚ ਇਸ ਮੰਗ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਢੇਸੀ ਨੇ ਕਿਹਾ, ਇਹ ਸਿਰਫ਼ ਸਹੂਲਤ ਦਾ ਮਾਮਲਾ ਨਹੀਂ ਹੈ, ਸਗੋਂ ਇੱਕ ਅਸਲ ਲੋੜ ਹੈ, ਕਿਉਂਕਿ ਦੋਵਾਂ ਪਾਸਿਆਂ ਦੇ ਲੋਕਾਂ ਨੇ ਪੰਜਾਬ ਅਤੇ ਯੂ.ਕੇ. ਨੂੰ ਜੋੜਨ ਵਾਲੀਆਂ ਸਿੱਧੀਆਂ ਉਡਾਣਾਂ ਸਥਾਪਤ ਕਰਨ ਦੀ ਲਗਾਤਾਰ ਇੱਛਾ ਜ਼ਾਹਰ ਕੀਤੀ ਹੈ ਕਿਉਂਕਿ ਇਹ ਉਡਾਣਾਂ ਯਕੀਨੀ ਬਣਾਉਣ ਨਾਲ ਕਿਰਾਇਆ ਵੀ ਸਸਤਾ ਹੋਵੇਗਾ ਤੇ ਹਰ ਕੋਈ ਯਾਤਰਾ ਕਰ ਸਕੇਗਾ। 

ਇਨ੍ਹਾਂ ਖ਼ਿੱਤਿਆਂ ਦਰਮਿਆਨ ਸਿੱਧੇ ਹਵਾਈ ਸਫਰ ਦੀ ਸ਼ੁਰੂਆਤ ਨਾ ਸਿਰਫ਼ ਲੋਕਾਂ-ਦਰ-ਲੋਕਾਂ ਦੇ ਸੰਪਰਕ ਨੂੰ ਵਧਾਏਗੀ, ਸਗੋਂ ਦੋਵਾਂ ਖੇਤਰਾਂ ਲਈ ਆਰਥਿਕ ਵਿਕਾਸ, ਸੱਭਿਆਚਾਰਕ ਅਦਾਨ-ਪ੍ਰਦਾਨ ਅਤੇ ਸੈਰ-ਸਪਾਟੇ ਦੇ ਮੌਕੇ ਵੀ ਵਧਾਏਗੀ। ਢੇਸੀ ਨੇ ਅੱਗੇ ਕਿਹਾ ਕਿ ਅਜਿਹੇ ਵੱਧ ਹਵਾਈ ਸੰਪਰਕ ਪੰਜਾਬ ਅਤੇ ਯੂਕੇ ਦਰਮਿਆਨ ਹੋਰ ਵਧੇਰੇ ਵਪਾਰ ਅਤੇ ਸਹਿਯੋਗ ਲਈ ਨਵੇਂ ਰਾਹ ਖੋਲ੍ਹਣਗੇ। 

ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਅੰਮ੍ਰਿਤਸਰ ਅਤੇ ਲੰਡਨ ਦੇ ਗੈਟਵਿਕ ਅਤੇ ਬਰਮਿੰਘਮ ਸ਼ਹਿਰਾਂ ਵਿਚਕਾਰ ਹਰ ਹਫ਼ਤੇ ਥੋੜ੍ਹੀਆਂ ਸਿੱਧੀਆਂ ਉਡਾਣਾਂ ਮੌਜੂਦ ਹਨ, ਪਰ ਆਮ ਲੋਕਾਂ ਨੂੰ ਲੰਡਨ ਦੇ ਹੀਥਰੋ ਹਵਾਈ ਅੱਡੇ ਅਤੇ ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਉਡਾਣਾਂ ਦੀ ਬਹੁਤ ਜ਼ਰੂਰਤ ਹੈ, ਕਿਉਂਕਿ ਹੀਥਰੋ ਅੱਡਾ ਉੱਤਰੀ ਅਮਰੀਕਾ ਦੇ ਹੋਰ ਵੱਡੇ ਸ਼ਹਿਰਾਂ ਲਈ ਹਵਾਈ ਸੰਪਰਕ ਦਾ ਪ੍ਰਮੁੱਖ ਕੇਂਦਰ ਹੈ ਜੋ ਵਸਤੂਆਂ, ਸੇਵਾਵਾਂ ਅਤੇ ਨਿਵੇਸ਼ ਦੇ ਅਦਾਨ-ਪ੍ਰਦਾਨ ਦੀ ਸਹੂਲਤ ਵੀ ਪ੍ਰਦਾਨ ਕਰੇਗਾ ਅਤੇ ਦੋਵਾਂ ਖੇਤਰਾਂ ਵਿਚਕਾਰ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤੀ ਮਿਲੇਗੀ।

ਜ਼ਿਕਰਯੋਗ ਹੈ ਕਿ ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨਾਲ ਮੁਲਾਕਾਤ ਬਰਤਾਨੀਆ ਅਤੇ ਭਾਰਤ ਦੇ ਪੰਜਾਬ ਰਾਜ ਦਰਮਿਆਨ ਹਵਾਈ ਸੰਪਰਕ ਵਧਾਉਣ ਦੀ ਜ਼ਰੂਰੀ ਲੋੜ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਦੋਵਾਂ ਪਾਸਿਆਂ ਦੇ ਲੋਕਾਂ ਦੀ ਚਿਰੋਕਣੀ ਮੰਗ ਦੀ ਪੂਰਤੀ ਲਈ ਢੇਸੀ ਵੱਲੋਂ ਕੀਤੀ ਜਾ ਰਹੀ ਲਗਾਤਾਰ ਵਕਾਲਤ ਦਾ ਉਦੇਸ਼ ਯਾਤਰੀਆਂ ਨੂੰ ਸਹੂਲਤ ਦਿਵਾਉਣਾ ਅਤੇ ਨਜ਼ਦੀਕੀ ਸਬੰਧਾਂ ਨੂੰ ਵਧਾਉਣਾ ਹੈ, ਜਿਸ ਨਾਲ ਪ੍ਰਵਾਸੀ ਭਾਈਚਾਰੇ ਅਤੇ ਉੱਤਰੀ ਭਾਰਤ ਦੇ ਯਾਤਰੀਆਂ ਦੋਵਾਂ ਨੂੰ ਵੱਡਾ ਲਾਭ ਹੋਵੇਗਾ।

 

Tags: Tanmanjeet Singh Dhesi , Member Parliament Britain , UK Parliament , Caroline Rowett , Deputy High Commissioner

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD