Friday, 03 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ

 

ਸੰਤ ਨਿਰੰਕਾਰੀ ਸਤਿਸੰਗ ਭਵਨ ਸੈਕਟਰ 30ਏ ਚੰਡੀਗੜ੍ਹ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

ਚੰਡੀਗੜ੍ਹ , 21 Jun 2023

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ 9ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਨਿਰੰਕਾਰੀ ਸਤਿਸੰਗ ਭਵਨ ਸੈਕਟਰ 30ਏ ਚੰਡੀਗੜ੍ਹ ਵਿਖੇ ਸਵੇਰੇ 6 ਵਜੇ ਤੋਂ 7 ਵਜੇ ਤੱਕ ਇਕ ਕੈਂਪ ਕੀਤਾ ਗਿਆ, ਜਿਸ ਵਿੱਚ ਚੰਡੀਗੜ੍ਹ ਦੀ ਸਾਧਸੰਗਤ ਅਤੇ ਸੇਵਾ ਦਲ ਦੇ ਵੀਰਾਂ-ਭੈਣਾਂ ਨੇ ਉਤਸ਼ਾਹ ਨਾਲ ਹਿਸਾ ਲਿਆ। ਇਸ ਕੈਂਪ ਦੀ ਸ਼ੁਰੂਆਤ ਨਿਰੰਕਾਰ ਪ੍ਰਭੂ - ਪਰਮਆਤਮਾ ਦੇ  ਸਿਮਰਨ ਨਾਲ ਕੀਤੀ ਗਈ ਸੀ।

ਚੰਡੀਗੜ੍ਹ ਸ਼ਾਖਾ ਦੇ ਸੰਯੋਜਕ  ਨਵਨੀਤ ਪਾਠਕ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰੌਕ ਗਾਰਡਨ ਚੰਡੀਗੜ੍ਹ ਵਿਖੇ ਆਯੋਜਿਤ ਅੰਤਰਰਾਸ਼ਟਰੀ ਯੋਗਾ ਕੈਂਪ ਮੌਕੇ ਤੇ ਸੰਤ ਨਿਰੰਕਾਰੀ ਮਿਸ਼ਨ ਦੇ 120 ਦੇ ਕਰੀਬ ਸੇਵਾ ਦਲ ਮੈਂਬਰਾਂ ਨੇ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ। ਨਿਰੰਕਾਰੀ ਸੇਵਾਦਲ ਦੇ ਸੇਵਾਦਾਰ ਆਪਣੀ ਸੇਵਾਦਲ ਦੀ ਵਰਦੀ ਵਿੱਚ ਸਵੇਰੇ 5 ਵਜੇ ਰਾਕ ਗਾਰਡਨ ਪਹੁੰਚੇ ਸਨ।  

ਉਨ੍ਹਾਂ ਨੇ ਯੋਗਾ ਕੈਂਪ ਵਿੱਚ ਆਏ ਸਾਧਕਾਂ ਨੂੰ ਆਰਾਮਦਾਇਕ ਸਥਾਨ  ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਕੀਤੀ। ਇਸ ਮੌਕੇ ਤੇ ਸੰਤ ਨਿਰੰਕਾਰੀ ਮੰਡਲ ਚੰਡੀਗੜ੍ਹ ਜ਼ੋਨ ਦੇ ਜ਼ੋਨਲ ਇੰਚਾਰਜ ਸ੍ਰੀ ਓ.ਪੀ.ਨਿਰੰਕਾਰੀ ਅਤੇ ਸੰਤ ਨਿਰੰਕਾਰੀ ਸੇਵਾ ਦਲ ਦੇ ਖੇਤਰੀ ਸੰਚਾਲਕ  ਸ੍ਰੀ ਕਰਨੈਲ ਸਿੰਘ ਜੀ ਅਤੇ ਸੇਵਾ ਦਲ ਦੇ ਅਧਿਕਾਰੀ ਹਾਜ਼ਰ ਸਨ।

ਉਨ੍ਹਾਂ ਅੱਗੇ ਕਿਹਾ ਕਿ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਦੇਸ਼ ਅਨੁਸਾਰ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਤੇ ਪੂਰੇ ਭਾਰਤ ਵਿੱਚ 400 ਤੋਂ ਵੱਧ ਸ਼ਾਖਾਵਾਂ ਵਿੱਚ ਅਜਿਹੇ ਕੈਂਪ ਲਗਾਏ ਗਏ ਅਤੇ ਉਨ੍ਹਾਂ ਕਿਹਾ ਕਿ ਯੋਗਾ ਰਾਹੀਂ ਸਾਡਾ ਸਰੀਰ ਤੰਦਰੁਸਤ ਹੁੰਦਾ ਹੈ, ਜਦਕਿ ਇਸ ਦੇ ਨਾਲ ਨਿਰੰਕਾਰ ਪ੍ਰਭੁ ਦੇ ਗਿਆਨ ਨਾਲ ਸਾਡੀ ਆਤਮਾ ਨੂੰ ਸੰਤੁਸ਼ਟੀ ਮਿਲਦੀ ਹੈ।

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਆਪਣੇ ਵਿਚਾਰਾਂ ਵਿੱਚ ‘ਤੰਦਰੁਸਤ ਮਨ ਅਤੇ ਸੁਖਾਲਾ ਜੀਵਨ’ ਅਪਨਾਉਣ ਦੀ ਇਲਾਹੀ ਸੇਧ ਦਿੰਦੇ ਹੋਏ ਦੱਸਿਆ ਕਿ ਸਾਨੂੰ ਨਿਰੰਕਾਰ ਪ੍ਰਭੂ ਦੀ ਇੱਕ ਅਨਮੋਲ ਦਾਤ ਸਮਝਦੇ ਹੋਏ ਆਪਣੇ ਸਰੀਰ ਨੂੰ ਤੰਦਰੁਸਤ ਤੇ ਸਿਹਤਮੰਦ ਰੱਖਣਾ ਹੋਵੇਗਾ। ਇਸ ਲਈ ਅਜਿਹੇ ਸਿਹਤਮੰਦ ਪ੍ਰੋਗਰਾਮਾਂ ਦਾ ਮੰਤਵ ਹੈ ਕਿ ਅਸੀਂ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਆਪਣੀ ਸਿਹਤ ਵੱਲ ਵੱਧ ਤੋਂ ਵੱਧ ਧਿਆਨ ਦੇ ਕੇ ਚੰਗਾ ਜੀਵਨ ਬਤੀਤ ਕਰੀਏ ਅਤੇ ਇਸ ਨੂੰ ਵਧੀਆ ਤੋਂ ਵਧੀਆ ਬਣਾਇਆ ਜਾਵੇ। 

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਨਿਰੰਕਾਰੀ ਰਾਜਪਿਤਾ ਜੀ,  ਜਿੱਥੇ ਅਧਿਆਤਮਿਕ ਚੇਤਨਾ ਨੂੰ ਵਧੇਰੇ ਮਹੱਤਵ ਦਿੱਤਾ ਜਾਂਦਾ ਹੈ, ਉੱਥੇ ਹੀ ਵਾਤਾਵਰਣ ਸੁਰੱਖਿਆ, ਮਹਿਲਾ ਸਸ਼ਕਤੀਕਰਨ, ਬਾਲ ਵਿਕਾਸ, ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਸੇਧ ਦੇਣ ਲਈ ਸਮਾਜ ਭਲਾਈ ਦੇ ਤਹਿਤ ਕਈ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ। ਇਨ੍ਹਾਂ ਗਤੀਵਿਧੀਆਂ ਲਈ ਮਿਸ਼ਨ ਦੀ ਹਮੇਸ਼ਾ ਸ਼ਲਾਘਾ ਅਤੇ ਪ੍ਰਸ਼ੰਸਾ ਕੀਤੀ ਗਈ ਹੈ। 

ਸਤਿਗੁਰੂ ਮਾਤਾ ਜੀ ਕਹਿੰਦੇ ਹਨ ਕਿ ਸਾਡੇ ਸਾਰਿਆਂ ਵਿੱਚ ਅਧਿਆਤਮਿਕ ਜਾਗ੍ਰਿਤੀ ਉਦੋਂ ਹੀ ਸੰਭਵ ਹੈ ਜਦੋਂ ਅਸੀਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਹੁੰਦੇ ਹਾਂ, ਤਾਂ ਹੀ ਸਾਡਾ ਸਰਵਪੱਖੀ ਵਿਕਾਸ ਹੋ ਸਕਦਾ ਹੈ। ਇਸ ਲਈ ਸਾਨੂੰ ਸਮੇਂ-ਸਮੇਂ 'ਤੇ ਸਿਹਤ ਸਬੰਧੀ ਜਾਗਰੂਕਤਾ ਲਈ ਵੀ ਕਈ ਪ੍ਰੋਗਰਾਮ ਉਲੀਕੇ ਜਾਣੇ ਚਾਹੀਦੇ ਹਨ ਤਾਂ ਜੋ ਅਸੀਂ ਤਨ ਅਤੇ ਮਨ ਤੋਂ ਤੰਦਰੁਸਤ ਰਹਿ ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD