Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਮਾਨ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Budhlada, Mansa

Web Admin

Web Admin

5 Dariya News

ਬੁਢਲਾਡਾ (ਮਾਨਸਾ) , 21 Jun 2023

Last updated on: Jun 21, 2023, 00:00 IST

ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ (ਮਦਰ ਐਂਡ ਚਾਈਲਡ ਕੇਅਰ ਸੈਂਟਰ) ਲੋਕਾਂ ਨੂੰ ਸਮਰਪਿਤ ਕੀਤਾ।

ਇੱਥੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਨਵਾਂ ਬਣਾਇਆ ਜਾਣ ਵਾਲਾ ਇਹ ਹਸਪਤਾਲ ਮਾਨਸਾ ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਸਾਂਭ-ਸੰਭਾਲ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾਏਗਾ। 

ਉਨ੍ਹਾਂ ਕਿਹਾ ਕਿ 5.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਇਹ ਹਸਪਤਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਿਹਤ ਕੇਂਦਰ ਵਿੱਚ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਵਿਸ਼ੇਸ਼ ਕਰਕੇ ਔਰਤਾਂ ਨੂੰ ਮਿਆਰੀ ਇਲਾਜ ਕਰਵਾਉਣ ਲਈ ਮਾਨਸਾ ਜ਼ਿਲ੍ਹੇ ਤੋਂ ਬਾਹਰ ਮੀਲਾਂ ਦੂਰ ਨਾ ਜਾਣਾ ਪਵੇ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਜਿਹੇ 45 ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕੀਤੇ ਜਾਣੇ ਹਨ, ਜਿਨ੍ਹਾਂ ਵਿੱਚੋਂ 36 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਨੇੜ ਭਵਿੱਖ ਵਿੱਚ ਅਜਿਹੇ ਹੋਰ ਹਸਪਤਾਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। 

ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਵਿੱਚ ਗਰਭਵਤੀ ਔਰਤਾਂ ਲਈ  ਵਿਸ਼ੇਸ਼ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹਸਪਤਾਲ ਵਿੱਚ ਹਰ ਮਹੀਨੇ 100 ਤੋਂ ਵੱਧ ਜਣੇਪੇ ਹੁੰਦੇ ਹਨ ਅਤੇ ਇਸ ਉਪਰਾਲੇ ਨਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਵਿੱਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਗਏ ਹਨ ਅਤੇ ਹਸਪਤਾਲ ਵਿੱਚ ਐਂਟੇ ਨੇਟਲ ਚੈਕਅੱਪ, ਹਾਈ ਰਿਸਕ ਗਰਭ ਜਾਂਚ, ਸੀਜ਼ੇਰੀਅਨ ਜਣੇਪੇ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਸਮੇਂ ਤੋਂ ਪਹਿਲਾਂ ਪੈਦਾ ਹੋਣ ਵਾਲੇ ਬੱਚਿਆਂ ਲਈ ਐਸ.ਐਨ.ਸੀ.ਯੂ ਦੀ ਸਹੂਲਤ ਵੀ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਦੱਸਿਆ ਕਿ ਬੱਚਿਆਂ ਦੇ ਇਲਾਜ ਲਈ ਇਸ ਕੇਂਦਰ ਵਿੱਚ ਬਾਲ ਰੋਗ ਮਾਹਿਰ ਵੀ ਤਾਇਨਾਤ ਕੀਤੇ ਜਾਣਗੇ।

ਪੰਜਾਬ ਦੇ ਲੋਕਾਂ ਨੂੰ ਦਹਾਕਿਆਂ ਤੋਂ ਲੁੱਟਣ ਵਾਲੇ ਵਿਰੋਧੀ ਆਗੂਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਤੇ ਇਸ ਦੇ ਆਗੂਆਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕੀਤੀ ਅਤੇ ਮਾਫੀਆ ਦੇ ਨਾਲ-ਨਾਲ ਨਸ਼ਿਆਂ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀਆਂ ਨੇ ਮੇਰਾ ਅਕਸ ਖ਼ਰਾਬ ਕਰਨ ਲਈ ਹੱਥ ਮਿਲਾਇਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਦੇ ਅਸਾਧਾਰਨ ਕਾਰਜਾਂ ਤੋਂ ਪ੍ਰੇਸ਼ਾਨ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇੱਕ-ਦੂਜੇ ਦੇ ਨਿੱਜੀ ਹਿੱਤਾਂ ਦੀ ਰਾਖੀ ਨੂੰ ਤਰਜੀਹ ਦਿੱਤੀ ਸੀ ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਸੂਬੇ ਨੂੰ ‘ਉਤਰ ਕਾਟੋ ਮੈਂ ਚੜ੍ਹਾਂ’ ਦੀ ਨੀਤੀ ਰਾਹੀਂ ਲੁੱਟਣ ਦੇ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹੱਥ ਨਹੀਂ ਮਿਲਾਏ, ਸਗੋਂ ਹੁਣ ਸਿਰਫ਼ ਆਪਣੀ ਖੱਲ੍ਹ ਬਚਾਉਣ ਲਈ ਇਕੱਠੇ ਹੋਏ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਿਹਤ, ਸਿੱਖਿਆ ਅਤੇ ਟਰਾਂਸਪੋਰਟ ਖੇਤਰ 'ਤੇ ਅਜਾਰੇਦਾਰੀ ਕਾਇਮ ਕੀਤੀ ਪਰ ਇਨ੍ਹਾਂ ਸੁਆਰਥੀ ਸਿਆਸਤਦਾਨਾਂ ਦੇ ਜ਼ੁਲਮ ਦੇ ਦਿਨ ਪੂਰੇ ਹੋ ਗਏ ਹਨ ਅਤੇ ਹੁਣ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਤਾਕਤ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਕਿਉਂਕਿ ਸਰਕਾਰ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਹਰ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਜਲਦ ਹੀ ਫਾਇਰ ਬ੍ਰਿਗੇਡ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 21 ਕਰੋੜ ਰੁਪਏ ਮਨਜ਼ੂਰ ਕਰਨ ਦਾ ਵੀ ਐਲਾਨ ਕੀਤਾ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Budhlada , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD