Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਮੀਟਿੰਗ

ਆਸ਼ਿਕਾ ਜੈਨ ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਨਿਪਟਾਉਣ ਦੇ ਆਦੇਸ਼

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Say No To Plastic

5 Dariya News

5 Dariya News

5 Dariya News

ਐਸ.ਏ.ਐਸ ਨਗਰ , 22 Jun 2023

Last updated on: Jun 22, 2023, 00:00 IST

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਵੱਖ ਵੱਖ ਜਗ੍ਹਾਂ ’ਤੇ ਚੱਲ ਰਹੇ ਵਿਕਾਸ ਕਾਰਜ ਬਿਨਾ ਕਿਸੇ ਦੇਰੀ ਦੇ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਵੱਖ- ਵੱਖ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ ਨੂੰ ਜਲਦੀ ਨਿਪਟਾਉਣ ਲਈ ਕਿਹਾ। 

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਵੱਲ ਖ਼ਾਸ ਧਿਆਨ ਦੇਣ ਲਈ ਆਖਿਆ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀਮਤੀ ਜੈਨ ਨੇ ਸ਼ਹਿਰਾਂ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ ਧਿਆਨ ਦੇਣ ਲਈ ਆਖਿਆ। 

ਇਸ ਦੇ ਨਾਲ ਨਾਲ ਉਹਨਾਂ ਨੇ ਸੌਲਿਡ ਵੇਸਟ ਮੈਨੇਜਮੈਂਟ ਦੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਦੇ ਨਾਲ ਨਾਲ ਬਲਕ ਵੇਸਟ ਜਨਰੇਟਰਜ਼ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚੱਲ ਰਹੇ ਸ਼ਹਿਰੀ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਇਹ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਮਿਥੇ ਸਮੇਂ ਵਿੱਚ ਮੁਕੰਮਲ ਕੀਤੇ ਜਾ ਸਕਣ। 

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਅਲਾਟ ਕੀਤੇ ਗਏ ਕੰਮਾਂ ਨੂੰ ਸ਼ੁਰੂ ਕਰਨ ਦੇ ਨਾਲ ਨਾਲ ਕਿਸੇ ਵੀ ਕੰਮ ਲਈ ਜਿੰਨੇ ਵੀ ਮੱਤੇ ਲੰਬਿਤ ਹਨ ਉਹ ਜਲਦੀ ਪ੍ਰਵਾਨ ਕਰਵਾ ਲਏ ਜਾਣ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੇ ਆਪਣੇ ਦਫਤਰਾਂ ਨੂੰ ਪਲਾਸਟਿਕ ਫਰੀ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਬੰਦ ਕਰਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਪਲਾਸਟਿਕ ਬਣਾਉਣ ਵਾਲੇ ਉਦਯੋਗਾਂ ਦੇ ਚਲਾਨ ਕੱਟਣ ਲਈ ਕਿਹਾ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD