Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

ਅਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਕਾਬੂ ਕੀਤਾ ਗਿਆ ਇਹ ਤੀਜਾ ਹਥਿਆਰ ਤਸਕਰੀ ਮਾਡਿਊਲ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਅਮ੍ਰਿਤਸਰ , 22 Jun 2023

Last updated on: Jun 22, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅਮ੍ਰਿਤਸਰ ਵਿੱਚ ਪੈਂਦੇ ਲੋਪੋਕੇ ਦੇ ਪਿੰਡ ਕੱਕੜ ਦੇ ਇਲਾਕੇ ਚੋਂ  ਚਾਰ .30 ਬੋਰ ਦੇ ਪਿਸਤੌਲ ਬਰਾਮਦ ਕਰਕੇ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤੀ ਹੈ।

ਕਾਊਂਟਰ ਇੰਟੈਲੀਜੈਂਸ ਅਮ੍ਰਿਤਸਰ ਦੇ ਏ.ਆਈ.ਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਗੋਲੀ-ਸਿੱਕੇ  ਦੀ ਤਸਕਰੀ ਸਬੰਧੀ ਮਿਲੀ ਖ਼ੁਫ਼ੀਆ ਇਤਲਾਹ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀ ਟੀਮ ਨੇ ਪਿੰਡ ਕੱਕੜ ਦੇ ਇਲਾਕੇ ‘ਚ ਸਰਚ ਅਪ੍ਰੇਸ਼ਨ ਚਲਾਇਆ ਅਤੇ ਸਫਲਤਾਪੂਰਵਕ ਚਾਰ ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕੀਤੇ ਹਨ।

ਉਨਾਂ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਡਿਲੀਵਰ ਕੀਤੀ ਪ੍ਰਤੀਤ ਹੁੰਦੀ ਹੈ, ਪਰ ਬੀਐਸਐਫ ਅਤੇ ਸੂਬਾ ਪੁਲਿਸ ਦੀਆਂ ਮੁਸਤੈਦ ਗਤੀਵਿਧੀਆਂ ਕਾਰਨ ਖੇਪ ਪ੍ਰਾਪਤ ਕਰਨ ਵਾਲੀ ਧਿਰ ਖੇਪ ਹਾਸਲ ਨਹੀਂ ਕਰ ਸਕੀ। ਉਨਾਂ ਕਿਹਾ ਕਿ ਪੁਲਿਸ ਟੀਮਾਂ ਖੇਪ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਦੀ ਪਛਾਣ ਕਰਨ ਲਈ ਜਾਂਚ ਕਰ ਰਹੀਆਂ ਹਨ।ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ 22-06-23 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਗਿਆ ਹੈ।

ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਹਥਿਆਰ ਤਸਕਰੀ ਕਰਨ ਵਾਲੇ ਤੀਜੇ ਮਾਡਿਊਲ ਦਾ ਪਰਦਾਫ਼ਾਸ਼

ਜ਼ਿਕਰਯੋਗ ਹੈ ਕਿ ਅਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਸਰਹੱਦ ਪਾਰ ਤੋਂ ਹਥਿਆਰ  ਤਸਕਰੀ ਦਾ ਇਹ ਤੀਜਾ ਅਜਿਹਾ ਮਾਡਿਊਲ ਹੈ, ਜਿਸ ਨਾਲ ਗ਼ੋਲੀ-ਸਿੱਕਾ ਸਮੇਤ ਕੁੱਲ 11 ਪਿਸਤੌਲਾਂ ਦੀ ਬਰਾਮਦਗੀ ਹੋਈ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 16 ਜੂਨ ਨੂੰ ਸੀ.ਆਈ.ਅਮ੍ਰਿਤਸਰ ਨੇ ਰਜਿੰਦਰ ਕੁਮਾਰ ਉਰਫ ਘੁੱਦੀ, ਜਗਜੀਤ ਸਿੰਘ, ਇੰਦਰਜੀਤ ਸਿੰਘ ਉਰਫ ਮੱਲੀ ਅਤੇ ਜਸ਼ਨਦੀਪ ਸਿੰਘ ਉਰਫ ਬੂਰਾ, ਸਾਰੇ ਵਾਸੀ ਅੰਮਿ੍ਰਤਸਰ, ਨੂੰ ਕਾਬੂ ਕਰਕੇ ਉਨਾਂ ਕੋਲੋਂ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਸਨ।ਇਸੇ ਤਰਾਂ 19 ਜੂਨ ਨੂੰ ਇੱਕ ਹੋਰ ਵਿਅਕਤੀ ਜਿਸ ਦੀ ਪਛਾਣ ਰਾਜਨ ਸਿੰਘ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ, ਨੂੰ ਤਿੰਨ .32 ਬੋਰ ਦੀਆਂ ਪਿਸਤੌਲਾਂ ਅਤੇ ਅਸਲੇ ਸਣੇ ਕਾਬੂ ਕੀਤਾ ਗਿਆ ਸੀ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD