Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਜਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ - ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ

ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਲੱਗੇ `ਅਬਾਦ` ਕੈਂਪ ਦੌਰਾਨ 129 ਵਿਅਕਤੀਆਂ ਨੇ ਲਾਭ ਉਠਾਇਆ

DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 23 Jun 2023

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਮਿਸ਼ਨ `ਅਬਾਦ` ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। 

ਅਬਾਦ ਕੈਂਪ ਵਿੱਚ ਡਾ. ਹਿਮਾਂਸ਼ੂ ਅਗਰਵਾਲ,ਡਿਪਟੀ ਕਮਿਸ਼ਨਰ, ਸ੍ਰੀਮਤੀ ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ, ਤਹਿਸੀਲਦਾਰ ਪਰਮਪਰੀਤ ਸਿੰਘ ਗੋਰਾਇਆ, ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ, ਨਰੇਸ਼ ਗੋਇਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਅੰਮਿ੍ਤ ਕਲਸੀ  ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

ਅੱਜ ਦੇ ਅਬਾਦ ਕੈਂਪ ਵਿੱਚ 129 ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। 

ਅਬਾਦ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ  ਦੀਆਂ ਮੁਸ਼ਕਲਾਂ ਸੁਣੀਆ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ `ਸਰਕਾਰ ਤੁਹਾਡੇ ਦੁਆਰ` ਸੰਕਲਪ ਨੂੰ ਅਮਲੀ ਰੂਪ ਵਿੱਚ ਲਾਗੂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜਿਲਾ ਪਰਸ਼ਾਸਨ ਦੇ ਅਧਿਕਾਰੀ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ ਦੌਰਾਨ ਵੀ ਲੋਕਾਂ ਦੇ ਕੰਮ ਏਥੇ ਹੀ ਹੋ ਗਏ ਹਨ ਜਿਸ ਨਾਲ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋਈ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਜਿਲਾ ਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਹੈ।  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਕੈਂਪਾਂ ਅਤੇ ਜਨ-ਸੁਣਵਾਈ ਕੈਂਪਾਂ ਰਾਹੀਂ ਪਿੰਡਾਂ ਤੇ ਸ਼ਹਿਰਾਂ ਵਿੱਚ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਲੋਕ ਅਜਿਹੇ ਕੈਂਪਾਂ ਦਾ ਲਾਭ ਉਠਾ ਚੁੱਕੇ ਹਨ। ਡਿਪਟੀ ਕਮਿਸ਼ਨਰ  ਨੇ ਕਿਹਾ ਕਿ ਕੈਂਪ ਦੌਰਾਨ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ, ਲੋਕ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਓਥੇ ਲੋਕਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਵੀ ਲਾਮਬੱਧ ਕੀਤਾ ਜਾ ਰਿਹਾ ਹੈ।

ਇਸ ਮੌਕੇ ਜਗਬਿੰਦਰ ਸਿੰਘ ਸੰਧੂ  ਐਸਪੀ ਹੈੱਡਕੁਆਰਟਰ ਬਟਾਲਾ, ਡਾ ਹਰਭਜਨ ਰਾਮ ਸਿਵਲ ਸਰਜਨ  ਅਮਰਜੀਤ ਸਿੰਘ ਭਾਟੀਆ ਜਿਲਾ ਸਿੱਖਿਆ ਅਫਸਰ (ਸ), ਐਕਸੀਅਨ ਰਮਨ ਕੌਂਸਲ, ਪਰਸ਼ੋਤਮ ਸਿੰਘ ਜਿਲਾ ਰੋਜਗਾਰ ਅਫਸਰ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਊਂਸਲਰ, ਰਵਿੰਦਰ ਸਿੰਘ ਐਸਐਮਓ, ਐਕਸੀਅਨ ਬਲਦੇਵ ਸਿੰਘ, ਬੀਡੀਪੀਓ ਵਿਪਨ ਕੁਮਾਰ, ਐਸਡੀਓ ਗੁਰਜਿੰਦਰ ਸਿੰਘ, ਮੱਛੀ ਪਾਲਣ ਅਫਸਰ ਸਰਵਣ ਸਿੰਘ,ਵਰਿੰਦਰ ਸਿੰਘ ਸੀਡੀਪੀਓ, ਦਲਜੀਤ ਸਿੰਘ ਬਮਰਾਹ, ਚਾਂਦ ਠਾਕੁਰ, ਨਿਰਮਲ ਸਿੰਘ ਸੁਪਰਡੈਂਟ, ਰਾਜਵਿੰਦਰ ਸਿੰਘ, ਐਮ ਸੀ ਸਰਦੂਲ ਸਿੰਘ,ਬਲਵਿੰਦਰ ਸਿੰਘ, ਰਾਕੇਸ  ਤੁਲੀ, ਮਲਕੀਤ ਸਿੰਘ ਮਨਜੀਤ ਸਿੰਘ ਗੁਰਜੀਤ ਸਿੰਘ,ਦਵਿੰਦਰ ਸਿੰਘ ਤੋ ਇਲਾਵਾ ਇਲਾਕੇ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।

 

Tags: DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD