Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਵਿਸ਼ਵ ਖੂਨਦਾਨ ਦਿਵਸ ਦੇ ਸਬੰਧ ਵਿੱਚ ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ

ਜਿਲ੍ਹਾ ਮਾਸ ਮੀਡੀਆ ਅਫਸਰ ਸੁਖਮੰਦਰ ਸਿੰਘ ਨੇ ਸਭ ਤੋਂ ਪਹਿਲਾਂ ਖੂਨਦਾਨ ਕਰਕੇ ਖੂਨਦਾਨ ਕੈਂਪ ਦੀ ਕੀਤੀ ਸ਼ੁਰੂਆਤ

Health, Dr. Ranju Singla, Civil Surgeon Sri Muktsar Sahib, Sri Muktsar Sahib, Blood Camp, Blood Donation Camp, World Blood Donor Day

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 23 Jun 2023

Last updated on: Jun 23, 2023, 00:00 IST

ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਅੱਜ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿਚ ਸਿਵਲ ਸਰਜਨ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਖੂਨਦਾਨ ਦਿਵਸ ਮੌਕੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਦਫਤਰ ਸਿਵਲ ਸਰਜਨ ਅਤੇ ਜਿਲ੍ਹੇ ਦੇ ਸਿਹਤ ਵਿਭਾਗ ਦੇ ਸਟਾਫ ਵਲੋਂ ਸਵੈ ਇੱਛਕ ਖੂਨਦਾਨ ਕੀਤਾ ਗਿਆ।

ਇਸ ਕੈਂਪ ਦਾ ਉਦਘਾਟਨ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ  ਕੀਤਾ । ਜਿਲ੍ਹਾ ਮਾਸ ਮੀਡੀਆ ਅਫਸਰ ਸੁਖਮੰਦਰ ਸਿੰਘ ਨੇ ਸਭ ਤੋਂ ਪਹਿਲਾਂ ਖੂਨਦਾਨ ਕਰਕੇ ਖੂਨਦਾਨ ਕੈਂਪ ਦੀ ਸ਼ੁਰਆਤ ਕੀਤੀ। 

ਇਸ ਕੈਂਪ ਵਿਚ ਡਾ ਬਲਵਿੰਦਰ ਸਿੰਘ ਐਮ.ਡੀ. ਬੱਚਿਆਂ ਦੇ ਮਾਹਿਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਉਨ੍ਹਾ ਨੇ ਖੂਨਦਾਨ ਕੀਤਾ।ਇਸ ਕੈਂਪ ਦੋਰਾਨ 18 ਯੂਨਿਟ ਖੂਨ ਇਕੱਤਰ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਿਲ੍ਹੇ ਦੀਆਂ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੇਂ ਸਮੇ ਤੇ  ਲੋਕਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਨ੍ਹਾ ਦੱਸਿਆ ਕਿ ਸਾਰੇ ਲੋਕਾਂ ਨੂੰ ਆਪਣੇ ਬਲੱਡ ਗਰੁੱਪ ਜਰੂਰ ਪਤਾ ਹੋਣਾ ਚਾਹੀਦਾ ਹੈ ਤਾਂ ਜੋ ਐਮਰਜੈਂਸੀ ਦੌਰਾਨ ਖੂਨਦਾਨ ਕਰਨ ਲੱਗਿਆ ਜਾ ਇਲਾਜ ਕਰਵਾਉਣ ਲੱਗਿਆ ਕੋਈ ਮੁਸ਼ਕਲ ਨਾ ਆਵੇ।

ਉਨ੍ਹਾ ਕਿਹਾ ਕਿ ਖੂਨਦਾਨ ਕਰਨ ਨਾਲ ਇੰਨਸਾਨ ਤੰਦਰੁਸਤ ਰਹਿੰਦਾ ਹੈ ਅਤੇ ਉਸ ਵਿਚ ਖੂਨ ਦੇ ਸੈੱਲ ਤੇਜੀ ਨਾਲ ਬਨਣ ਦੀ ਸਮਰੱਥਾ ਬਣ ਜਾਂਦੀ ਹੈ। ਉਨ੍ਹਾ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਤਿੰਨ ਮਹੀਨੇ ਬਾਦ ਆਪਣਾ ਖੂਨਦਾਨ ਜਰੂਰ ਕਰਨ ਤਾਂ ਜੋ ਲੋੜਵੰਦਾ ਦੀ ਮਦਦ ਕੀਤੀ ਜਾ ਸਕੇ ਅਤੇ ਤੰਦਰੁਸਤ ਰਿਹਾ ਜਾ ਸਕੇ ।

ਇਸ ਮੌਕੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਖੂਨਦਾਨ ਕਰਨ ਨਾਲ ਸਰੀਰ ਨੂੰ ਕਿਸੇ ਤਰ੍ਹਾਂ ਦੀ ਕੋਈ ਕਮਜੋਰੀ ਨਹੀ ਆਉਂਦੀ ਅਤੇ ਖੂਨਦਾਨ ਕਰਨ ਨਾਲ ਅਸੀਂ ਚਾਰ ਜਿੰਦਗੀਆਂ ਬਚਾ ਸਕਦੇ ਹਾਂ ਇਸ ਲਈ ਸਾਨੂੰ ਸਭ ਨੂੰ ਖੂਨਦਾਨ ਕਰਦੇ ਰਹਿਣਾ ਚਹਾੀਦਾ ਹੈ।ਇਸ ਮੌਕੇ ਡਾ. ਅਮਨਿੰਦਰ ਸਿੰਘ ਇੰਚ ਬਲੱਡ ਬੈਂਕ ਨੇ ਦੱਸਿਆ ਕਿ 18 ਸਾਲ ਤੋਂ 65 ਸਾਲ ਤੱਕ ਦਾ ਕੋਈ ਵਿਅਕਤੀ ਜਿਸ ਦਾ ਭਾਰ 45 ਕਿਲੋ ਤੋਂ ਜਿਆਦਾ ਹੈ ਉਹ ਖੂਨਦਾਨ ਕਰ ਸਕਦਾ ਹੈ।

ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਵਰੁਣ ਵਰਮਾ ਜਿਲ੍ਹਾ ਐਪਡੀਮੋਲੋਜਿਸਟ, ਡਾ. ਅਮਨਿੰਦਰ ਸਿੰਘ ਬੀ.ਟੀ.ਓ,ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸਤਵੀਰ ਕੌਰ ਸੁਪਰਡੈਂਟ ਭਗਵਾਨ ਦਾਸ, ਲਾਲ ਚੰਦ,ਭੁਪਿੰਦਰ ਸਿੰਘ ਸਟੈਨੋ,ਸ਼ਿਵਪਾਲ ਸਿੰਘ, ਮਨਪ੍ਰੀਤ ਸਿੰਘ, ਰਾਏ ਸਾਹਿਬ,ਜਤਿੰਦਰ ਕੌਰ, ਗੁਰਜੀਤ ਸਿੰਘ,ਗੁਰਪ੍ਰੀਤ ਸਿਹਤ ਵਰਕਰ, ਮੇਜ਼ਰ ਸਿੰਘ ਸੀ.ਐਚ.ਓ ਅਤੇ ਦਫਤਰ ਸਿਵਲ  ਸਰਜਨ ਦਾ ਸਮੂਹ ਸਟਾਫ ਹਾਜ਼ਰ ਸੀ।

 

Tags: Health , Dr. Ranju Singla , Civil Surgeon Sri Muktsar Sahib , Sri Muktsar Sahib , Blood Camp , Blood Donation Camp , World Blood Donor Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD