Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਕਿਹਾ, ''ਜਾਣਬੁੱਝ ਕੇ ਗ਼ਲਤ ਢੰਗ ਨਾਲ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਨਾ ਕੱਟੇ ਜਾਣ''

Jassi Sohian Wala, AAP, Aam Aadmi Party, Aam Aadmi Party Punjab, AAP Punjab, Patiala

Web Admin

Web Admin

5 Dariya News

ਪਟਿਆਲਾ , 23 Jun 2023

Last updated on: Jun 23, 2023, 00:00 IST

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਅੰਦਰ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟੇ ਜਾਣ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਏ.ਸੀ.ਐਫ.ਏ. ਰਾਕੇਸ਼ ਗਰਗ, ਤਹਿਸੀਲਵਾਈਜ਼ ਇੰਸਪੈਕਟਰ ਤੇ ਨਿਰੀਖਕਾਂ ਤੋਂ ਇਲਾਵਾ ਉਪ ਅਰਥ ਅਤੇ ਅੰਕੜਾ ਸਲਾਹਕਾਰ ਦਫ਼ਤਰ ਦੇ ਇਨਵੈਸਟੀਗੇਟਰ ਬਿਕਰਮਜੀਤ ਸਿੰਘ ਤੇ ਕੁਲਇੰਦਰਜੀਤ ਸਿੰਘ ਹਾਜਰ ਰਹੇ।

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹੇ ਅੰਦਰ ਲੋੜਵੰਦ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡਾਂ ਬਾਰੇ ਪੁੱਛਿਆ ਅਤੇ ਕਿਹਾ ਕਿ ਲੋੜਵੰਦ ਨਾਗਰਿਕਾਂ ਦੀ ਪੜਤਾਲ ਕਰਵਾਕੇ ਉਨ੍ਹਾਂ ਦੇ ਰਾਸ਼ਨ ਕਾਰਡ ਮੁੜ ਸੁਰਜੀਤ ਕੀਤੇ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਕਿਸੇ ਵੀ ਲੋੜਵੰਦ ਤੇ ਗਰੀਬ ਲਾਭਪਾਤਰੀ ਦਾ ਰਾਸ਼ਨ ਕਾਰਡ ਗ਼ਲਤ ਢੰਗ ਨਾਲ ਨਾ ਕੱਟਿਆ ਜਾਵੇ।

ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆ ਨੇ ਦੱਸਿਆ ਕਿ ਕਣਕ ਧਾਰਕ ਲਾਭਪਾਤਰੀਆਂ ਦੇ ਕਾਰਡਾਂ ਦੀ ਪੜਤਾਲ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਤੇ ਤਹਿਸੀਲਦਾਰ ਪੱਧਰ 'ਤੇ ਕੀਤੀ ਗਈ ਹੈ ਤੇ ਇਸ ਉਪਰੰਤ ਵਿਭਾਗ ਨੂੰ ਜਿਹੜੀ ਸੂਚੀ ਮੁਹੱਈਆ ਕਰਵਾਈ ਗਈ ਹੈ, ਉਸ ਅਨੁਸਾਰ ਹੀ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੇ ਢੁੱਕਵੀਂ ਕਾਰਵਾਈ ਕੀਤੀਹੈ।

ਉਨ੍ਹਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਧਿਆਨ ਵਿੱਚ ਲਿਆਂਦਾ ਕਿ ਜ਼ਿਲ੍ਹਾ ਪਟਿਆਲਾ ਵਿੱਚ 941 ਡਿਪੂ ਚੱਲ ਰਹੇ ਹਨ ਅਤੇ 850 ਨਵੇਂ ਡਿਪੂ ਅਲਾਟ ਕਰਨ ਲਈ ਕਾਰਵਾਈ ਚੱਲ ਰਹੀ ਹੈ ਜਦਕਿ ਜ਼ਿਲ੍ਹੇ ਅੰਦਰ 567 ਸੈਲਰ ਚੱਲ ਰਹੇ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਵੀ ਤਰੀਕੇ ਨਾਲ ਆਟਾ ਦਾਲ ਸਕੀਮ ਵਿੱਚ ਕਵਰ ਨਾ ਹੁੰਦੇ ਹੋਏ ਵੀ ਗਰੀਬ ਤੇ ਲੋੜਵੰਦ ਲੋਕਾਂ ਦਾ ਹੱਕ ਮਾਰ ਕੇ ਕਣਕ ਲੈਣ ਵਾਲੇ ਰਾਸ਼ਨ ਕਾਰਡ ਬਣਵਾ ਚੁੱਕੇ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜੇ ਅਧਿਕਾਰੀਆਂ ਜਾਂ ਕਰਮਚਾਰੀਆਂ ਨੇ ਅਸਰ ਰਸੂਖ ਵਾਲੇ ਰੱਜੇ ਪੁੱਜੇ ਘਰਾਂ ਵਾਲਿਆ ਦੀ ਪੜਤਾਲ ਕਰਕੇ ਉਨਾਂ ਦੇ ਰਾਸ਼ਨ ਕਾਰਡ ਕੱਟਣ ਦੀ ਬਜਾਏ ਗ਼ਲਤ ਰਿਪੋਰਟ ਦੇ ਕੇ ਲੋੜਵੰਦ ਤੇ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਹਨ, ਉਨ੍ਹਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਕਣਕ ਧਾਰਕ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਲਾਭ ਦਿੱਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਲੋਕ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਿਹੜੇ ਲੋੜਵੰਦ ਲੋਕਾਂ ਦੀ ਕਣਕ ਕੱਟ ਗਈ ਹੈ ਉਹ ਆਪਣੇ ਸ਼ਹਿਰ ਦੇ ਫੂਡ ਸਪਲਾਈ ਦਫ਼ਤਰ ਵਿੱਚ ਆਪਣੀ ਮੁੜ ਪੜਤਾਲ ਕਰਵਾਉਣ ਲਈ ਅਰਜੀ ਪੱਤਰ ਦੇ ਸਕਦੇ ਹਨ।

ਉਨ੍ਹਾਂ ਕਿਹਾ ਜਿਹੜੇ ਲੋੜਵੰਦ ਤੇ ਗਰੀਬੀ ਰੇਖਾ ਤੋਂ ਹੇਠ ਰਹਿ ਰਹੇ ਲੋਕਾਂ ਦੀ ਕਣਕ ਕੱਟੀ ਗਈ ਹੈ ਉਹ ਮੁੜ ਪੜਤਾਲ ਕਰਕੇ ਉਨ੍ਹਾਂ ਦੇ ਰਾਸ਼ਨ ਕਾਰਡ ਬਹਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਗੇ।

 

Tags: Jassi Sohian Wala , AAP , Aam Aadmi Party , Aam Aadmi Party Punjab , AAP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD