Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਐਂਗਲੋ ਸਿੱਖ ਵਾਰ ਸਰਕਟ, ਪੰਜਾਬ ਨੂੰ 15.5 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ ਅਪਗ੍ਰੇਡ- ਅਨਮੋਲ ਗਗਨ ਮਾਨ

ਫਿਰੋਜ਼ਪੁਰ ਦੇ ਇਤਿਹਾਸਕ ਤੇ ਵਿਰਾਸਤੀ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ

Anmol Gagan Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Fauja Singh Sarari,Ranbir Singh Bhullar, Rajneesh Kumar Dahiya, DC Ferozepur, Deputy Commissioner Ferozepur, Ferozepur, Rajesh Dhiman

5 Dariya News

5 Dariya News

5 Dariya News

ਫਿਰੋਜ਼ਪੁਰ , 23 Jun 2023

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਿਕ ਤੇ ਵਿਰਾਸਤੀ ਮਹੱਤਤਾ ਵਾਲੀਆਂ ਥਾਵਾਂ ਦੇ ਸਰਵਪੱਖੀ ਵਿਕਾਸ ਲਈ ਯੋਜਨਾ ਉਲੀਕੀ ਗਈ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਆਕਰਸ਼ਿਤ ਹੋ ਸਕਣ। 

ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮਿਸ. ਅਨਮੋਲ ਗਗਨ ਮਾਨ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਵਿਖੇ ਅਜਾਇਬ ਘਰ ਦਾ ਨੀਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਵਿਚਾਂਰ ਸਾਂਝੇ ਕਰਨ ਮੌਕੇ ਕੀਤਾ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਿਰੋਜ਼ਸ਼ਾਹ ਵਿਖੇ ਸਥਿਤ ਐਂਗਲੋ ਸਿੱਖ ਵਾਰ ਮੈਮੋਰੀਅਲ ਸਮੇਤ ਹੋਰ ਯਾਦਗਾਰਾਂ ਨੂੰ ਐਗਲੋਂ ਸਿੱਖ ਵਾਰ ਸਰਕਟ ਪੰਜਾਬ ਤਹਿਤ ਅਪਗ੍ਰੇਡ ਕਰਨ ਲਈ 15.5 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਅੱਜ ਕਰ ਦਿੱਤੀ ਗਈ ਹੈ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜ਼ਨੀਸ ਦਹੀਆ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਅਤੇ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਤੇ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੈਡਮ ਅੰਮ੍ਰਿਤ ਸਿੰਘ ਵੀ ਹਾਜ਼ਰ ਸਨ। 

ਕੈਬਨਿਟ ਮੰਤਰੀ ਮਿਸ. ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਵੱਲੋਂ ਐਂਗਲੋ ਸਿੱਖ ਵਾਰ ਸਰਕਟ ਅਧੀਨ 9.98 ਕਰੋੜ ਦੀ ਲਾਗਤ ਨਾਲ ਐਂਗਲੋ ਸਿੱਖ ਵਾਰ ਅਜ਼ਾਇਬਘਰ ਦਾ ਨਵੀਨੀਕਰਨ, 1.70 ਕਰੋੜ ਦੀ ਲਾਗਤ ਨਾਲ ਸਾਰਾਗੜ੍ਹੀ ਅਜਾਇਬ ਘਰ,  98.95 ਲੱਖ ਰੁਪਏ ਦੀ ਲਾਗਤ ਨਾਲ ਮੁੱਦਕੀ ਮੈਮੋਰੀਅਲ, 82.89 ਲੱਖ ਰੁਪਏ ਦੀ ਲਾਗਤ ਨਾਲ ਸਭਰਾਓਂ, 22.36 ਲੱਖ ਰੁਪਏ ਦੀ ਲਾਗਤ ਨਾਲ ਮਿਸਰੀਵਾਲ, 67.88 ਲੱਖ ਦੀ ਲਾਗਤ ਨਾਲ ਫਿਰੋਜ਼ਸ਼ਾਹ ਮੈਮੋਰੀਅਲ ਅਤੇ 70.44 ਲੱਖ ਰੁਪਏ ਦੀ ਲਾਗਤ ਨਾਲ ਅਲੀਵਾਲ ਮੈਮੋਰੀਅਲ (ਲੁਧਿਆਣਾ) ਨੂੰ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕੀਤਾ ਜਾਣਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਸਥਾਨਾਂ ਲਈ ਕਈ ਸੂਰਵੀਰ ਪੰਜਾਬੀਆਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਦੀ ਸਾਂਭ ਸੰਭਾਲ ਕਰੀਏ, ਜਿਸ ਕਰ ਕੇ ਇਨ੍ਹਾਂ ਸ਼ਹੀਦੀਆਂ ਅਤੇ ਇਤਿਹਾਸਕ ਸਥਾਨਾਂ ਬਾਰੇ ਅੱਜ ਦੀ ਪੀੜੀ ਨੂੰ ਜਾਣੂ ਕਰਵਾਉਣ ਲਈ ਇਨ੍ਹਾਂ ਨੂੰ ਅਪਗ੍ਰੇਡ ਕਰਨਾ ਅਤੇ ਸੈਲਾਨੀਆਂ ਲਈ ਸਹੂਲਤਾਂ ਦੇਣਾ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਸਥਾਨਾਂ ਦੇ ਵਿਕਾਸ ਲਈ ਤੇ ਇੱਥੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਅਤੇ ਉਨ੍ਹਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਤਿਹਾਸਕ ਮਹੱਤਤਾ ਵਾਲੇ ਤੇ ਸੱਭਿਆਚਾਰਕ ਅਤੇ ਵੱਖ-ਵੱਖ ਧਰਮਾਂ ਨਾਲ ਸਬੰਧਿਤ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਫਿਰੋਜ਼ਪੁਰ ਦਾ ਬਸੰਤ ਮੇਲਾ ਵੀ ਰਾਜ ਪੱਧਰ ਤੇ ਮਨਾਇਆ ਜਾਵੇਗਾ ਤੇ ਇਸ ਲਈ ਵੱਖ-ਵੱਖ ਪਤੰਗਬਾਜੀ ਦੇ ਮੁਕਾਬਲਿਆਂ ਲਈ 10 ਲੱਖ ਰੁਪਏ ਦੀ ਇਲਾਮੀ ਰਾਸ਼ੀ ਰੱਖੀ ਗਈ ਹੈ।

ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਰਜ਼ਨੀਸ ਦਹੀਆ ਨੇ ਕੈਬਨਿਟ ਮੰਤਰੀ ਮਿਸ ਅਨਮੋਲ ਗਗਨ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਬਕਾ ਸਰਕਾਰਾਂ ਵੱਲੋਂ ਰਾਜ ਦੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਦੇ ਕੰਮਾਂ ਨੂੰ ਅਣਗੋਲਿਆਂ ਗਿਆ ਸੀ ਪਰ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤੇ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ।

ਇਸ ਉਪਰੰਤ ਵਿਧਾਇਕ ਰਜਨੀਸ਼ ਦਹੀਆ ਨੇ ਐਗਲੋ ਸਿੱਖ ਵਾਰ ਮੈਮੋਰੀਅਲ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਮੌਕੇ ਉਨ੍ਹਾਂ ਨੂੰ ਜੀ ਆਇਆ ਕਿਹਾ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਮਿਸ. ਅਨਮੋਲ ਗਗਨ ਮਾਨ ਦਾ ਸਿੱਖ ਵਾਰ ਮੈਮੋਰੀਅਲ ਦੇ ਨਵੀਨੀਕਰਨ ਲਈ ਕੀਤੇ ਗਏ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਨੇ ਕੈਬਨਿਟ ਮੰਤਰੀ ਨੂੰ ਜੀ ਆਇਆ ਕਿਹਾ ਅਤੇ ਫਿਰੋਜ਼ਪੁਰ ਵਿਖੇ ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਕਰਨ ਲਈ ਧੰਨਵਾਦ ਕੀਤਾ।

ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਮਿਸ ਅਨਮੋਲ ਗਗਨ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਐਂਗਲੋ ਸਿੱਖ ਵਾਰ ਸਰਕਟ ਨੂੰ ਅਪਗ੍ਰੇਡ ਕਰਨ ਨਾਲ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕ ਰਾਜ ਦੇ ਗੌਰਵਮਈ ਇਤਿਹਾਸਕ ਸਥਾਨਾਂ ਦੀ ਮਹੱਤਤਾ ਤੇ ਸੱਭਿਆਚਾਰਕ ਤੋਂ ਜਾਣੂੰ ਵੀ ਹੋਣਗੇ ਅਤੇ ਇੱਥੇ ਘੁੰਮਣ ਵਿੱਚ ਰੁਚੀ ਮਹਿਸੂਸ ਕਰਨਗੇ।

ਇਸ ਮੌਕੇ ਐੱਸ.ਐੱਸ.ਪੀ. ਭੁਪਿੰਦਰ ਸਿੰਘ, ਐਸਡੀਐਮ ਫਿਰੋਜ਼ਪੁਰ ਸ. ਰਣਜੀਤ ਸਿੰਘ, ਤਹਿਸੀਲਦਾਰ ਸ੍ਰੀਮਤੀ ਸੁਖਬੀਰ ਕੌਰ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਐਕਸੀਅਨ ਬੀ.ਐੱਸ. ਚਾਨਾ, ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ, ਚੇਅਰਮੈਨ ਮਾਰਕਿਟ ਕਮੇਟੀ ਬਲਰਾਜ ਕਟੋਰਾ, ਰੋਬੀ ਸੰਧੂ ਆਦਿ ਹਾਜ਼ਰ ਸਨ।

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Fauja Singh Sarari , Ranbir Singh Bhullar , Rajneesh Kumar Dahiya , DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD