Friday, 17 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ

 

ਡਾ. ਹਿਮਾਂਸ਼ੂ ਅਗਰਵਾਲ ਵਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ‘ਬਟਾਲਾ ਇੰਡਸਟਰੀਅਲ ਰੀਵਾਵਲ ਐਂਡ ਡਿਵਲਪਮੈਂਟ ਕਮੇਟੀ’ ਦਾ ਗਠਨ

ਬਟਾਲਾ ਦੀ ਇੰਡਸਟਰੀ ਨੂੰ ਮੁੜ ‘ਅਬਾਦ’ ਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਡਿਪਟੀ ਕਮਿਸਨਰ

DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 23 Jun 2023

ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਵਲੋਂ ਅੱਜ ਬਟਾਲਾ ਦੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਗਈ ਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਅਤੇ ਇੰਡਸਟਰੀ ਨੂੰ ਮੁੜ ਪੁਨਰ ਸੁਰਜੀਤ ਕਰਨ ਲਈ ‘ਬਟਾਲਾ ਇੰਡਸਟਰੀਅਲ ਰੀਵਾਵਲ ਐਂਡ ਡਿਵਲਪਮੈਂਟ ਕਮੇਟੀ’ ਦਾ ਗਠਨ ਕੀਤਾ ਗਿਆ। ਸਨਅਤਕਾਰਾਂ ਨਾਲ ਗਠਿਤ ਕਮੇਟੀ ਦੇ ਮੈਂਬਰਾਂ ਵਲੋਂਂ ਮਹਿਨੇ ਵਿੱਚ 15 ਦਿਨ ਬਾਅਦ ਉਦਯੋਗਾਂ ਨਾਲ ਸਬੰਧਤ ਮੁਸ਼ਕਿਲਾਂ, ਉਦਯੋਗਾਂ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਤੇ ਵਿਕਾਸ ਲਈ ਮੀਟਿੰਗ ਕੀਤੀ ਜਾਵੇਗੀ। 

ਇਸ ਮੌਕੇ ਡਾ.ਸ਼ਾਇਰੀ ਭੰਡਾਰੀ ਐਸ.ਡੀ.ਐਮ.ਬਟਾਲਾ, ਸੁਖਪਾਲ ਸਿੰਘ ਜੀ.ਐਮ ਇੰਡਸਟਰੀ ਬਟਾਲਾ, ਚੇਅਰਮੈਨ ਨਰੇਸ਼ ਗੋਇਲ, ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ, ਜਗਬਿੰਦਰ ਸਿੰਘ ਐਸ.ਪੀ (ਐਚ), ਉਦਯੋਗਪਤੀ ਇੰਦਰ ਸੇਖੜੀ , ਸਮੇਤ ਪ੍ਰਮੁੱਖ ਉਦਯੋਗਪਤੀ ਮੋਜੂਦ ਸਨ। ਮੀਟਿੰਗ ਦੌਰਾਨ ਬਟਾਲਾ ਸ਼ਹਿਰ ਦੇ ਵੱਖ-ਵੱਖ ਸਨਅਤਕਾਰਾਂ ਨੇ ਆਪਣੀਆਂ ਮੰਗਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। 

ਉਨਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਬੈਕਿੰਗ ਸੈਕਟਰ ਨਾਲ ਸਬੰਧਤ ਮੁਸ਼ਕਿਲਾਂ ਹੱਲ ਕੀਤੀਆਂ ਜਾਣ, ਬੈਂਕ ਪ੍ਰਣਾਲੀ ਸੁਖਾਲੀ ਬਣਾਈ ਜਾਵੇ, ਵੱਖ ਵੱਖ ਖੇਤਰਾਂ ਦੇ ਪਰਚੇਜ਼ ਸੈਂਟਰ ਖੋਲ੍ਹੇ ਜਾਣ, ‘ਮਾਈਕਰੋ ਸਮਾਲ ਇੰਡਸਟਰੀ’ ਨੂੰ ਸਹਿਯੋਗ ਤੇ ਰਿਆਇਤ ਦਿੱਤੀ ਜਾਵੇ, ਕਲੱਸਟਰ ਬਣਾਏ ਜਾਣ, ਮਸ਼ੀਨ ਮੈਨੂਫੈਕਚਰਿੰਗ ਨੂੰ ਪ੍ਰਫੁੱਲਤ ਕੀਤਾ ਜਾਵੇ, ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਨੱਥ ਪਾਈ ਜਾਵੇ, ਸ਼ਹਿਰ ਵਿੱਚ ਪੁਲਿਸ ਅਧਿਕਾਰੀਆਂ ਤੇ ਸਿਵਲ ਅਧਿਕਾਰੀਆਂ ਦੇ ਮੋਬਾਇਲ ਨੰਬਰ ਦੇ ਡਿਸਪਲੇਅ ਬੋਰਡ ਲਗਾਏ ਜਾਣ, ਬਟਾਲਾ ਸ਼ਹਿਰ ਤੋ ਰਈਆ ਮੋੜ ਤੱਕ ਸੜਕ ਦੀ ਮੁਰੰਮਤ ਕਰਵਾਈ ਜਾਵੇ, ਸ੍ਰੀ ਹਰਗੋਬਿੰਦਪੁਰ ਰੋਡ ਦੀ ਰਿਪੇਅਰ ਕਰਵਾਈ ਜਾਵੇ, ਸ਼ਹਿਰ ਵਿਚਲੀਆਂ ਸੜਕਾਂ ਦੀ ਰਿਪੇਅਰ ਸਬੰਧੀ, ਬਿਜਲੀ ਦੀ ਨਿਰਵਿਘਨ ਸਪਲਾਈ ਸਬੰਧੀ, ਸ਼ਹਿਰ ਵਿਚਲੀ ਟਰੈਫਿਕ ਤੇ ਪਾਰਕਿੰਗ ਦੇ ਹੱਲ ਲਈ ਹੰਸਲੀ ਪੁੁਲ ਦੇ ਦੋਨਾਂ ਪਾਸੇ 500-500 ਫੁੱਟ ਦੀ ਸਲੈਬ ਬਣਾਉਣ ਸਬੰਧੀ, ਇੰਡਸਟਰੀਅਲ ਅਸਟੇਟ ਅਤੇ ਉਦਯੋਗਿਕ ਫੋਕਲ ਪੁਆਇੰਟ ਦੇ ਬੁਨਿਅਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਉਣ ਸਬੰਧੀ, ਖੇਤੀਬਾੜੀ ਸੰਦ ਬਣਾਉਣ ਨਾਲ ਸਬੰਧਤ ਉਦਯੋਗ ਸਥਾਪਤ ਕਰਨ ਸਬੰਧੀ, ਸਨਅਤੀ ਖੇਤਰ ਵਿੱਚ ਪੁਲਿਸ ਦੇ ਨਾਕੇ ਵਧਾਏ ਜਾਣ ਸਮੇਤ ਵੱਖ-ਵੱਖ ਪਹਿਲੂਆਂ ਸਬੰਧੀ ਸਨਅਤਕਾਰਾਂ ਨੇ ਆਪਣੇ ਮੁਸ਼ਕਿਲਾਂ ਦੱਸੀਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਉਦਯੋਗਾਂ ਨਾਲ ਸਬੰਧਤ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ, ਕਿਉਂਕਿ ਬਟਾਲਾ ਦੀ ਇੰਡਸਟਰੀ ਦੀ ਤਰੱਕੀ ਨਾਲ ਹੀ ਜ਼ਿਲੇ ਦੀ ਤਰੱਕੀ ਜੁੜੀ ਹੋਈ ਹੋਈ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲੋਕਾਂ ਤੱਕ ਪਹੁੰਚ ਕਰਕੇ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਉਨਾਂ ਵਲੋਂ ‘ਅਬਾਦ’ ਮਿਸ਼ਨ ਤਹਿਤ ਤੱਕ ਜਿਲੇ ਦੇ ਹਰ ਖੇਤਰ ਤੱਕ ਪੁਹੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਦੂਰ ਕੀਤੀਆਂ ਜਾ ਰਹੀਆਂ ਹਨ। 

ਉਨਾਂ ਕਿਹਾ ਕਿ ‘ਅਬਾਦ’ ਸ਼ਬਦ ਆਪਣੇ ਆਪ ਵਿੱਚ ਹਾਂ ਪੱਖੀ ਸ਼ਬਦ ਹੈ ਅਤੇ ਬਟਾਲਾ ਦੀ ਇੰਡਸਟਰੀ ਨੂੰ ਮੁੜ ‘ਅਬਾਦ’ ਕਰਨ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਬੈਕਿੰਗ ਖੇਤਰ ਨਾਲ ਸਬੰਧਤ ਮੁਸ਼ਕਿਲਾਂ ਨੂੰ ਵੀ ਦੂਰ ਕੀਤਾ ਜਾਵੇਗਾ ਅਤੇ ਉਹ ਲਗਾਤਾਰ ਬੈਕਿੰਗ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹਨ ਕਿ ਸਨਅਤਕਾਰਾਂ ਨੂੰ ਬੈਂਕਾਂ ਨਾਲ ਸਬੰਧਤ ਕੋਈ ਮੁਸ਼ਕਿਲ ਪੇਸ਼ ਨਾ ਆਵੇ। 

ਉਨਾਂ ਕਿਹਾ ਕਿ ਉਪਰੋਕਤ ਮੁਸ਼ਕਿਲਾਂ ਨੂੰ ਮੁੱਖ ਰੱਖ ਕੇ ਹੀ ‘ਬਟਾਲਾ ਇੰਡਸਟਰੀਅਲ ਰੀਵਾਵਲ ਐਂਡ ਡਿਵਲਪਮੈਂਟ ਕਮੇਟੀ’ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਲੋਕਲ ਪੱਧਰ ਤੇ ਮੁਸ਼ਕਿਲਾਂ ਹੱਲ ਕੀਤੀਆਂ ਜਾ ਸਕਣ ਅਤੇ ਜੇਕਰ ਕੋਈ ਮੁਸ਼ਕਿਲ ਦਾ ਸਮਾਧਾਨ ਨਹੀਂ ਹੁੰਦਾ ਤਾਂ ਉਹ ਸਮੱਸਿਆ ਦਾ ਹੱਲ ਆਪਣੇ ਪੱਧਰ ਜਾਂ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣਗੇ। ਇੰਡਸਟਰੀਅਲ ਅਸਟੇਟ ਅਤੇ ਉਦਯੋਗਿਕ ਫੋਕਲ ਪੁਆਇੰਟ ਦੇ ਬੁਨਿਅਦੀ ਢਾਂਚੇ ਨੂੰ ਹੋਰ ਵਿਕਸਿਤ ਕੀਤਾ ਜਾਵੇਗਾ। 

ਸ਼ਹਿਰ ਅੰਦਰ ਆਵਾਜਾਈ ਨੂੰ ਹੋਰ ਸੁਖਾਲਾ ਕਰਨ ਲਈ ਵਿਸ਼ੇਸ ਯਤਨ ਕੀਤੇ ਜਾਣਗੇ। ਬਟਾਲਾ ਤੋਂ ਰਈਆ ਮੋੜ ਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਸੜਕ ਦੀ ਮੁਰੰਮਤ ਵੀ ਕਰਵਾਈ ਜਾਵੇਗੀ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਧਾਰੀਵਾਲ ਵੂਲਨ ਮਿੱਲ ਨੂੰ ਮੁੜ ਪੁਨਰ ਸੁਰਜੀਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਬਟਾਲਾ ਇੰਡਸਟਰੀ ਦੀ ਮਜ਼ਬੂਤੀ ਤੇ ਤਰੱਕੀ ਲਈ ਵੀ ਪ੍ਰਪੋਜ਼ਲ ਵੀ ਤਿਆਰ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਦੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਸਨਅਤਕਾਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਉਦਯੋਗਾਂ ਨਾਲ ਸਬੰਧਤ ਸਾਰੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਅਤੇ ਸਨਅਤਕਾਰਾਂ ਨੂੰ ‘ਸਿੰਗਲ ਵਿੰਡੋ’ ਰਾਹੀਂ ਸਾਰੀਆਂ ਸਹੂਲਤਾਂ ਪੁਜਦਾ ਕਰਵਾਈਆਂ ਜਾਣਗੀਆਂ।

ਇਸ ਮੌਕੇ ਸਮੂਹ ਸਨਅਤਕਾਰਾਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਟਾਲਾ ਦੀ ਇੰਡਸਟਰੀ ਨੂੰ ਮੁੜ ਪੁਨਰ ਸੁਰਜੀਤ ਤੇ ਤਰੱਕੀ ਵਿੱਚ ਲਿਜਾਣ ਲਈ ਵਿਸ਼ੇਸ ਉਪਰਾਲੇ ਕਰ ਰਹੇ ਹਨ, ਬਟਾਲਾ ਦੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹਨ, ਇਸ ਲਈ ਉਹ ਦਿਲ ਦੀਆਂ ਗਹਿਰਾਈਆਂ ਤੋਂ ਉਨਾਂ ਦਾ ਧੰਨਵਾਦ ਕਰਦੇ ਹਨ।

ਇਸ ਮੌਕੇ ਬਟਾਲਾ ਸ਼ਹਿਰ ਦੇ ਉੱਘੇ ਸਨਅਤਕਾਰ ਰਾਕੇਸ਼ ਗੋਇਲ, ਪਰਮਜੀਤ ਸਿੰਘ ਗਿੱਲ, ਪਵਨ ਕੁਮਾਰ ਪੰਮਾ, ਹਰਿੰਦਰ ਸਿੰਘ, ਵੀ.ਐਮ ਗੋਇਲ, ਮਨਜੀਤ ਸਿੰਘ ਹੰਸਪਾਲ, ਹਰਦੀਪ ਸਿੰਘ, ਜਸਵਿੰਦਰ ਸਿੰਘ ਨਾਗੀ, ਅਸ਼ਵਨੀ ਮਰਵਾਹਾ, ਅਜੇ ਮਹਾਜਨ, ਅਸ਼ੋਕ ਕੁਮਾਰ, ਸ਼ਰਮਾ ਜੀ, ਰਾਜੇਸ ਮਰਵਾਹਾ, ਰਮੇਸ਼ ਕੁਮਾਰ ਸ਼ਰਮਾ ਪ੍ਰਧਾਨ ਇੰਡਸਟਰੀਅਲ ਫੋਕਲ ਪੁਆਇੰਟ ਐਸੋਸੀਏਸ਼ਨ, ਰਾਜੇਸ਼ ਕਵਾਤਰਾ, ਵਰੁਣ ਬਾਂਸਲ, ਰਵਿੰਦਰ ਹਾਂਡਾ, ਐਲ.ਡੀ.ਐਮ ਕੇਵਲ ਕਲਸੀ, ਹਰਵਿੰਦਰ ਸਿੰਘ ਕਲਸੀ, ਇਕਬਾਲ ਸਿੰਘ ਸਹਿਮੀ , ਪਰਸ਼ੋਤਮ ਸਿੰਘ ਜਿਲਾ ਰੋਜ਼ਗਾਰ ਅਫਸਰ, ਪਰਮਿੰਦਰ ਸਿੰਘ ਸੈਣੀ ਜ਼ਿਲਾ ਗਾਈਡੈਂਸ ਕਾਊਂਸਲਰ, ਨਰਿੰਦਰ ਸਿੰਘ, ਚਾਂਦ ਠਾਕੁਰ ਸਮੇਤ ਸ਼ਹਿਰ ਦੇ ਉੱਘੇ ਸਨਅਤਕਾਰ ਮੋਜੂਦ ਸਨ।

 

Tags: DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD