Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਦੀ ਉਦਯੋਗਿਕ ਪਾਲਿਸੀ ਤਹਿਤ ਸੂਬੇ ’ਚ ਉਦਯੋਗਿਕ ਯੂਨਿਟ ਸਥਾਪਤ ਕਰਨੇ ਹੋਏ ਸੁਖਾਲੇ - ਰਿਸ਼ੀਪਾਲ ਸਿੰਘ

ਡਿਪਟੀ ਕਮਿਸ਼ਨਰ ਨੇ 6 ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ਼ ਇੰਨਪ੍ਰਿੰਸੀਪਲ ਅਪਰੂਵਲ ਕੀਤਾ ਜਾਰੀ

DC Mansa, Deputy Commissioner Mansa, Rishipal Singh

Web Admin

Web Admin

5 Dariya News

ਮਾਨਸਾ , 23 Jun 2023

Last updated on: Jun 23, 2023, 00:00 IST

ਪੰਜਾਬ ਸਰਕਾਰ ਵੱਲੋਂ ਰਾਈਟ ਟੂ ਬਿਜਨਸ ਐਕਟ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਨਾਲ ਸੂਬੇ ਵਿੱਚ ਨਵਾਂ ਉਦਯੋਗ ਸਥਾਪਤ ਕਰਨਾ ਹੁਣ ਕੋਈ ਔਖੀ ਪ੍ਰਕਿਰਿਆ ਨਹੀਂ ਰਹਿ ਗਈ ਹੈ ਅਤੇ ਨਿਯਮਾਂ ਅਨੁਸਾਰ ਸ਼ਰਤਾਂ ਪੂਰੀਆਂ ਕਰਨ ਵਾਲੇ ਉਦਯੋਗਾਂ ਨੂੰ ਤੈਅ ਸਮਾਂ ਸੀਮਾ ਅੰਦਰ ਪ੍ਰਵਾਨਗੀ ਮਿਲਦੀ ਹੈ। 

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਰਿਸ਼ੀਪਾਲ ਸਿੰਘ ਨੇ ਮੈਸ. ਨਿਊ ਗੋਲਡਨ ਐਗਰੀਕਲਚਰ ਇੰਡਸਟਰੀਜ, ਮਲਕਪੁਰ ਖਿਆਲਾ ਸਮੇਤ 06 ਉਦਯੋਗਿਕ ਇਕਾਈਆਂ ਨੂੰ ਰਾਈਟ ਟੂ ਬਿਜਨਸ ਐਕਟ-2020 ਅਧੀਨ ਸਰਟੀਫਿਕੇਟ ਆਫ ਇੰਨਪ੍ਰਿੰਸੀਪਲ ਅਪਰੂਵਲ ਜਾਰੀ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦਯੋਗ ਅਤੇ ਕਾਰੋਬਾਰ ਸਥਾਪਿਤ ਕਰਨ ਲਈ ਸੁਖਾਵਾਂ ਮਾਹੌਲ ਸਥਾਪਿਤ ਕਰਨਾ ਪਹਿਲੀ ਤਰਜੀਹ ਹੈ। 

ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਈਟ ਟੂ ਬਿਜਨਸ ਐਕਟ-2020 ਤਹਿਤ ਕੋਈ ਵੀ ਉਦਮੀ ਜੇਕਰ ਉਦਯੋਗ ਲਗਾਉਣਾ ਚਾਹੁੰਦਾ ਹੈ ਤਾਂ ਉਹ ਇੰਨਵੈਸਟ ਪੰਜਾਬ ਪੋਰਟਲ ਤੇ ਲੈਟਰ ਆਫ ਇੰਨਟੈਂਟ ਅਤੇ ਜਮੀਨ ਸੰਬਧੀ ਦਸਤਾਵੇਜ ਅਪਲੋਡ ਕਰਕੇ ਅਪਲਾਈ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 15 ਦਿਨਾਂ ਦੇ ਅੰਦਰ-ਅੰਦਰ ਉੱਦਮੀ ਨੂੰ ਸਾਰੀਆਂ ਪ੍ਰਮੁੱਖ ਮੰਨਜੂਰੀਆਂ ਇੰਨਪ੍ਰਿੰਸੀਪਲ ਅਪਰੂਵਲ ਅਧੀਨ ਪ੍ਰਵਾਨ ਕਰ ਦਿੱਤੀਆਂ ਜਾਂਦੀਆਂ ਹਨ, ਤਾਂ ਜੋ ਇਕਾਈ ਨੂੰ ਉਤਪਾਦਨ ਸ਼ੁਰੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ। 

ਇਸ ਤਰ੍ਹਾਂ ਸਥਾਪਿਤ ਹੋਣ ਵਾਲੇ ਉਦਯੋਗਾਂ ਰਾਹੀਂ ਸਿੱਧੇ ਅਤੇ ਅਸਿੱਧੇ ਤੌਰ ’ਤੇ ਆਮ ਲੋਕਾਂ ਲਈ ਰੋਜ਼ਗਾਰ ਉਤਪੰਨ ਹੁੰਦਾ ਹੈ । ਇਸ ਮੌਕੇ ਜਨਰਲ ਮੈਨੇਜਰ ਉਦਯੋਗ ਕੇਂਦਰ ਸ਼੍ਰੀ ਨੀਰਜ ਕੁਮਾਰ ਮੌਜੂਦ ਸਨ।

 

Tags: DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD