Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਏਡੀਸੀ ਅਨੁਪ੍ਰਿਤਾ ਜੌਹਲ ਨੇ ਸਾਕੇਤ ਹਸਪਤਾਲ, ਡਰੱਗ ਰੀਹੈਬਲੀਟੇਸ਼ਨ ਸੈਂਟਰ ਵਿਖੇ ਹੁਨਰ ਵਿਕਾਸ ਕੋਰਸ ਦੇ ਸਰਟੀਫਿਕੇਟ ਵੰਡੇ

Punjab Admin, Anuprita Johal, Addittional Deputy Commissioner, ADC Patiala, Patiala

Web Admin

Web Admin

5 Dariya News

ਪਟਿਆਲਾ , 23 Jun 2023

Last updated on: Jun 23, 2023, 00:00 IST

ਪਟਿਆਲਾ ਪ੍ਰਸ਼ਾਸਨ (ਜ਼ਿਲ੍ਹਾ ਸਕਿੱਲ ਕਮੇਟੀ) ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਇੱਕਨਿਵੇਕਲੀ ਪਹਿਲਕਦਮੀ ਕਰਦਿਆਂ ਨਸ਼ਾ ਪੀੜਤਾਂ ਨੂੰ ਸਾਕੇਤ ਹਸਪਤਾਲ, ਡਰੱਗ ਰੀਹੈਬਲੀਟੇਸ਼ਨ ਸੈਂਟਰ ਵਿਖੇ ਮੁੜਵਸੇਬਾ ਕੇਂਦਰ ਵਿੱਚ ਰਹਿਣ ਦੌਰਾਨ ਹੁਨਰ ਹਾਸਲ ਕਰਨ ਅਤੇ ਨਸ਼ਾ ਰਹਿਤ ਜ਼ਿੰਦਗੀ ਦੇ ਇੱਕ ਕਦਮ ਹੋਰ ਨੇੜੇ ਜਾਣਵਿੱਚ ਮਦਦ ਕਰਨ ਲਈ ਹੁਨਰ ਵਿਕਾਸ ਦੇ ਕੋਰਸ ਸ਼ੁਰੂ ਕੀਤੇ ਹਨ। 

ਸਕਿੱਲ ਕੋਰਸਾਂ ਦੇ ਦੂਜੇ ਬੈਚ ਦੇ ਸਮਾਪਤੀ ਸਮਾਰੋਹ ਵਿੱਚ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਉਮੀਦਵਾਰਾਂ ਨੂੰ ਸਰਟੀਫਿਕੇਟ ਅਤੇ ਟੂਲਕਿੱਟਾਂ ਤਕਸੀਮ ਕੀਤੀਆਂ। ਇਹ ਬੈਚ ਆਈਸੀਆਈਸੀਆਈਫਾਊਂਡੇਸ਼ਨ ਵੱਲੋਂ ਸਾਕੇਤ ਹਸਪਤਾਲ ਵਿੱਚ 15 ਮਈ ਤੋਂ 12 ਜੂਨ ਤੱਕ ਮਲਟੀ ਸਕਿੱਲ ਟੈਕਨੀਸ਼ੀਅਨ ਦਾ ਕੋਰਸਚਲਾਇਆ ਗਿਆ। 

ਅਭਿਸ਼ੇਕ ਸ਼ਰਮਾ, ਮਹਾਤਮਾ ਗਾਂਧੀ ਨੈਸ਼ਨਲ ਫੈਲੋ, ਡੀਪੀਐਮਯੂ, ਪੀਐਸਡੀਐਮ ਉਪਕਾਰਸਿੰਘ, ਗਗਨਦੀਪ ਕੌਰ ਅਤੇ ਹਰਲੀਨ ਕੌਰ ਨੇ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਸਾਕੇਤਹਸਪਤਾਲ ਪਟਿਆਲਾ ਦੀ ਸੈਂਟਰ ਇੰਚਾਰਜ ਪਰਮਿੰਦਰ ਕੌਰ ਨੇ ਉਮੀਦਵਾਰਾਂ ਨੂੰ ਨਿਯਮਤ ਤੌਰ 'ਤੇ ਪ੍ਰੇਰਿਤ ਕਰਨਅਤੇ ਸਲਾਹ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ।

ਸਮਾਪਤੀ ਸਮਾਰੋਹ ਵਿੱਚ, ਏ.ਡੀ.ਸੀ.(ਆਰ.ਡੀ.) ਅਨੁਪ੍ਰਿਤਾ ਜੌਹਲ ਨੇ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਨਸ਼ਾਮੁਕਤੀ ਕੇਂਦਰ ਵਿਚ ਰਹਿਣ ਦੇ ਮੌਕੇ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਹ ਇੱਕ ਨਵਾਂ ਜੀਵਨ ਸ਼ੁਰੂਕਰਨ ਲਈ ਸਿੱਖੇ ਹੁਨਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬਸਰਕਾਰ ਨਸ਼ਾ ਮੁਕਤੀ ਲਈ ਉਚੇਚੇ ਯਤਨ ਕਰ ਰਹੀ ਹੈ। 

ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ, ਮੋਹਾਲੀ ਦੇਸੈਂਟਰ ਹੈੱਡ ਦੀਪਕ ਸ਼ਰਮਾ ਨੇ ਉਨ੍ਹਾਂ ਨੂੰ ਭਵਿੱਖ ਦੇ ਵਿਕਲਪਾਂ ਅਤੇ ਮੌਕਿਆਂ ਬਾਰੇ ਦੱਸਿਆ। ਇਹ ਸਮਾਪਤੀ ਸਮਾਰੋਹ ਹਰ ਸਾਲ 26 ਜੂਨ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਨਾਜਾਇਜ਼ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਸਬੰਧ ਵਿੱਚ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੇ ਕਈ ਸਮਾਗਮਾਂ ਵਿੱਚੋਂ ਇੱਕ ਮਹੱਤਵਪੂਰਨ ਸਮਾਗਮ ਸੀ।

 

Tags: Punjab Admin , Anuprita Johal , Addittional Deputy Commissioner , ADC Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD