Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੁਸ਼ੀਲ ਕੁਮਾਰ ਰਿੰਕੂ ਵੱਲੋਂ ਆਰ.ਪੀ.ਓ. ਨੂੰ ਪਾਸਪੋਰਟ ਅਪਾਇੰਟਮੈਂਟਾਂ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਦੇ ਨਿਰਦੇਸ਼

ਪਾਸਪੋਰਟ ਸਬੰਧੀ ਸੇਵਾਵਾਂ ’ਚ ਅਪਾਇੰਟਮੈਂਟਾਂ ’ਚ ਦੇਰੀ ਦਾ ਮਾਮਲਾ ਉਠਾਇਆ, ਤੁਰੰਤ ਹੱਲ ਕਰਨ ਲਈ ਕਿਹਾ

Sushil Kumar Rinku, Jalandhar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 23 Jun 2023

Last updated on: Jun 23, 2023, 00:00 IST

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਖੇਤਰੀ ਪਾਸਪੋਰਟ ਅਫ਼ਸਰ (ਆਰ.ਪੀ.ਓ.) ਜਲੰਧਰ ਨੂੰ ਪਾਸਪੋਰਟ ਸੰਬੰਧੀ ਸੇਵਾਵਾਂ ਲਈ ਅਪਾਇੰਟਮੈਂਟ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਿਨੈਕਾਰ ਇਨ੍ਹਾਂ ਸੁਵਿਧਾਵਾਂ ਦਾ ਲਾਭ ਨਿਰਵਿਘਨ ਢੰਗ ਨਾਲ ਲੈ ਸਕਣ। ਸੰਸਦ ਮੈਂਬਰ ਨੇ ਜਲੰਧਰ ਪਾਸਪੋਰਟ ਦਫ਼ਤਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਪਾਸਪੋਰਟ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਦੀ ਸਮੁੱਚੀ ਪ੍ਰਕਿਰਿਆ ਦਾ ਜਾਇਜ਼ਾ ਲਿਆ। 

ਉਨ੍ਹਾਂ ਨੇ ਆਰ.ਪੀ.ਓ. ਅਨੂਪ ਸਿੰਘ ਨੂੰ ਪਾਸਪੋਰਟ ਅਪਾਇੰਟਮੈਂਟ ਵਿੱਚ ਦੇਰੀ ਦੇ ਮੁੱਦੇ ਨੂੰ ਹੱਲ ਕਰਨ ਲਈ ਕਿਹਾ, ਜੋ ਕਿ ਬਿਨੈਕਾਰਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਜ਼ਿਲ੍ਹੇ ਦੇ ਵਸਨੀਕਾਂ ਨੂੰ ਪਾਸਪੋਰਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। 

ਆਰ.ਪੀ.ਓ. ਅਨੂਪ ਸਿੰਘ ਨੇ ਲੋਕ ਸਭਾ ਮੈਂਬਰ ਨੂੰ ਜਾਣੂ ਕਰਵਾਇਆ ਕਿ ਪੈਂਡੈਂਸੀ ਨੂੰ ਘੱਟ ਕਰਨ ਲਈ ਅਪਾਇੰਟਮੈਂਟ ਕੋਟਾ ਵਧਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਲੋਕ ਸਭਾ ਮੈਂਬਰ ਨੇ ਖੇਤਰੀ ਪਾਸਪੋਰਟ ਅਫ਼ਸਰ ਅਨੂਪ ਸਿੰਘ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਉਂਕਿ ਦੁਆਬਾ ਖੇਤਰ ਐਨ.ਆਰ.ਆਈਜ਼ ਦਾ ਕੇਂਦਰ ਹੈ, ਇਸ ਲਈ ਜਲੰਧਰ ਦੇ ਪਾਸਪੋਰਟ ਦਫ਼ਤਰ ਦੀ ਭੂਮਿਕਾ ਬਹੁਤ ਅਹਿਮ ਹੋ ਜਾਂਦੀ ਹੈ। 

ਸ਼੍ਰੀ ਰਿੰਕੂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪਾਸਪੋਰਟ ਦਫ਼ਤਰ ਵੱਲੋਂ ਲੋਕਾਂ ਨੂੰ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਕੇ ਆਪਣੀ ਭੂਮਿਕਾ ਬਾਖੂਬੀ ਨਿਭਾਈ ਜਾ ਰਹੀ ਹੈ। ਹਾਲਾਂਕਿ, ਪਾਸਪੋਰਟ ਸੇਵਾਵਾਂ ਲਈ ਉਡੀਕ ਸਮੇਂ ਨੂੰ ਘੱਟ ਕਰਨ ਲਈ ਹੋਰ ਬਿਹਤਰ ਤਾਲਮੇਲ ਦੀ ਲੋੜ ਹੈ।

ਸ਼੍ਰੀ ਰਿੰਕੂ ਨੇ ਆਰ.ਪੀ.ਓ. ਨੂੰ ਪਾਸਪੋਰਟ ਦਫ਼ਤਰ ਵਿੱਚ ਬਿਨੈਕਾਰਾਂ ਦੀ ਸਹੂਲਤ ਲਈ ਪਾਰਦਰਸ਼ੀ, ਜਵਾਬਦੇਹ ਅਤੇ ਲੋਕ ਪੱਖੀ ਮਾਹੌਲ ਬਣਾਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਲੋਕਾਂ ਨੂੰ ਵਡਮੁੱਲੀਆਂ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਾਨ ਕਰਨ ਲਈ ਖੇਤਰੀ ਪਾਸਪੋਰਟ ਅਫ਼ਸਰ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਖੇਤਰੀ ਪਾਸਪੋਰਟ ਅਫ਼ਸਰ ਅਨੂਪ ਸਿੰਘ ਨੇ ਦਫ਼ਤਰ ਵੱਲੋਂ ਲੋਕਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤਰੀ ਪਾਸਪੋਰਟ ਦਫ਼ਤਰ ਵੱਲੋਂ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਮੋਗਾ ਅਤੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਬਿਨੈਕਾਰਾਂ ਨੂੰ ਪਾਸਪੋਰਟ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਲੋਕ ਪਾਸਪੋਰਟ ਸੇਵਾਵਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਦੀ ਸੂਰਤ ਵਿੱਚ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਲੋਕ ਸਭਾ ਮੈਂਬਰ ਵੱਲੋਂ ਪਾਸਪੋਰਟ ਦਫ਼ਤਰ ਦਾ ਦੌਰਾ ਵੀ ਕੀਤਾ ਗਿਆ ਜਿੱਥੇ ਉਨ੍ਹਾਂ ਸਟਾਫ਼ ਅਤੇ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਪਾਸਪੋਰਟ ਸਬੰਧੀ ਸੇਵਾਵਾਂ ਬਾਰੇ ਉਨ੍ਹਾਂ ਦੀ ਵੱਡਮੁੱਲੀ ਪ੍ਰਤੀਕਿਰਿਆ ਵੀ ਹਾਸਲ ਕੀਤੀ।

 

Tags: Sushil Kumar Rinku , Jalandhar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD