Saturday, 25 May 2024

 

 

ਖ਼ਾਸ ਖਬਰਾਂ Bhagwant Mann campaigned for AAP candidate Laljit Bhullar in Khadoor Sahib ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ : ਰਾਹੁਲ ਗਾਂਧੀ ਪੰਜਾਬ ਵਿੱਚ ਅਪਰਾਧ ਕਾਬੂ ਤੋਂ ਬਾਹਰ, ਚਿੰਤਾ ਦਾ ਵਿਸ਼ਾ : ਵਿਜੇ ਇੰਦਰ ਸਿੰਗਲਾ ਵਿਜੇ ਇੰਦਰ ਸਿੰਗਲਾ ਨੇ ਜਾਰੀ ਕੀਤਾ ਮੈਨੀਫੈਸਟੋ, ਇਲਾਕੇ ਦੇ ਵਿਕਾਸ ਲਈ ਕੀਤੇ ਕਈ ਵਾਅਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਮੁਹਿੰਮ ਤੇਜ਼ ਕੀਤੀ, ਮੁੱਖ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀ ਕੀਤੀ ਆਲੋਚਨਾ ਭਾਜਪਾ ਵੱਲੋਂ ਬਿੱਟੂ ਨੂੰ ਨਕਾਰੇ ਜਾਣ ਤੋਂ ਬਾਅਦ, ਵੜਿੰਗ ਨੂੰ ਆਪਣੇ 'ਦੋਸਤ' ਬਿੱਟੂ ਲਈ ਬੁਰਾ ਲੱਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ, ਅੰਮ੍ਰਿਤਸਰ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ 'ਆਪ' ਨੂੰ ਜਿਤਾਉਣ ਦਾ ਕੀਤਾ ਵਾਅਦਾ "Omjee’s ਸਿਨੇ ਵਰਲਡ ਅਤੇ ਸਰਤਾਜ ਫਿਲਮਜ਼ ਨੇ ਨਵੀਂ ਫਿਲਮ, “ਆਪਣਾ ਅਰਸਤੂ” ਦਾ ਪੱਲਾ ਪੋਸਟਰ ਸਾਂਝਾ ਕੀਤਾ" ਨਵੀਂ ਖੇਡ ਨੀਤੀ ਦੇ ਚੰਗੇ ਨਤੀਜੇ ਆਉਣੇ ਸ਼ੁਰੂ, ਪੈਰਿਸ ਓਲੰਪਿਕਸ ਚ ਪੰਜਾਬੀ ਖਿਡਾਰੀ ਚਮਕਣਗੇ: ਮੀਤ ਹੇਅਰ ਜਨਰਲ ਅਬਜ਼ਰਵਰ ਨੇ ਕੀਤੀ ਮਾਈਕਰੋ ਅਬਜ਼ਰਵਰਾਂ ਨਾਲ ਬੈਠਕ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਤੋਂ ਵੱਧ ਵੱਡੇ ਆਗੂ 'ਆਪ' 'ਚ ਸ਼ਾਮਲ ਸੁਰਜੀਤ ਪਾਤਰ ਦੀ ਯਾਦ 'ਚ ਹਰ ਸਾਲ ਕਰਵਾਇਆ ਜਾਵੇਗਾ ਕਵੀ ਦਰਬਾਰ : ਡਾ.ਐਸ.ਪੀ. ਸਿੰਘ ਓਬਰਾਏ ਆਪ-ਕਾਂਗਰਸ ਤੇ ਭਾਜਪਾ ਜਾਤੀ ਤੇ ਫਿਰਕੂ ਆਧਾਰਿਤ ’ਤੇ ਲੋਕਾਂ ਦਾ ਧਰੁਵੀਕਰਨ ਕਰਨਾ ਚਾਹੁੰਦੇ ਹਨ: ਸੁਖਬੀਰ ਸਿੰਘ ਬਾਦਲ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਬੂਥ ਪੱਧਰ ਤੇ "ਵੋਟਰ ਜਗਾਓ, ਬੂਥ ਪਹੁੰਚਾਓ" ਕਮੇਟੀ ਗਠਿਤ ਕੀਤੀ ਜਾਵੇ - ਜਨਰਲ ਚੋਣ ਆਬਜ਼ਰਵਰ ਡਾ. ਹੀਰਾ ਲਾਲ ਐਮਪੀ ਸੰਜੀਵ ਅਰੋੜਾ ਨੇ ਡਾ: ਸੁਰਜੀਤ ਪਾਤਰ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਜ਼ਿਲ੍ਹਾ ਵਾਸੀਆਂ ਦੇ ਘਰਾਂ ਦੀ ਰਸੋਈ ਤੱਕ ਪਹੁੰਚਿਆ ਵੋਟਰ ਜਾਗਰੂਕਤਾ ਅਭਿਆਨ ਲੋਕ ਸਭਾ ਚੋਣਾਂ: ਮਾਈਕਰੋ ਆਬਜ਼ਰਵਰਾਂ ਲਈ ਸਿਖ਼ਲਾਈ ਸੈਸ਼ਨ ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਸੈਸ਼ਨ 'ਆਪ' ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਚ੍ ਰਹਿਣਾ ਹੀ ਕੀਤਾ ਔਖਾ: ਪ੍ਰਨੀਤ ਕੌਰ ਜੈਇੰਦਰ ਕੌਰ ਨੇ ਬਾਰਾਦਰੀ ਗਾਰਡਨ ਵਿੱਚ ਸ਼ਹਿਰ ਵਾਸੀਆਂ ਨਾਲ ਕੀਤੀ ਸਵੇਰ ਦੀ ਸੈਰ, ਭਾਜਪਾ ਲਈ ਮੰਗੇ ਵੋਟ ਅੰਮ੍ਰਿਤਪਾਲ ਤੇ ਸਿਮਰਨਜੀਤ ਸਿੰਘ ਮਾਨ ਵਰਗੇ ਲੋਕ ਪੰਜਾਬ ਲਈ ਖ਼ਤਰਾ : ਡਾ ਸੁਭਾਸ਼ ਸ਼ਰਮਾ ਕਾਂਗਰਸ, ਭਾਜਪਾ ਅਤੇ 'ਆਪ' ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ : ਐਨ. ਕੇ. ਸ਼ਰਮਾ

 

ਐਂਗਲੋ ਸਿੱਖ ਵਾਰ ਮੈਮੋਰੀਅਲ ਨੂੰ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕਰਨ ਦੀ ਹੋਈ ਸ਼ੁਰੂਆਤ- ਰਜਨੀਸ਼ ਦਹੀਯਾ

10 ਕਰੋੜ ਰੁਪਏ ਦੀ ਰਾਸ਼ੀ ਖਰਚ ਕਰ ਕੇ ਮੈਮੋਰੀਅਲ ਦੀ ਕੀਤੀ ਜਾਵੇਗੀ ਕਾਇਆ ਕਲਪ

Anmol Gagan Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Fauja Singh Sarari, Rajneesh Kumar Dahiya, DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 24 Jun 2023

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਐਗਲੋ ਸਿੱਖ ਵਾਰ ਸਰਕਟ ਅਧੀਨ ਫਿਰੋਜ਼ਸ਼ਾਹ ਵਿਖੇ ਸਥਿਤ ਇਤਿਹਾਸਕ ਮਹੱਤਤਾ ਵਾਲੇ ਐਂਗਲੋ ਸਿੱਖ ਵਾਰ ਮੈਮੋਰੀਅਲ ਨੂੰ ਵੀ ਅਪਗ੍ਰੇਡ ਕਰਕੇ ਇਸਦਾ ਨਵੀਨੀਕਰਨ ਕੀਤਾ ਜਾਣਾ ਹੈ। 

ਇਸ ਵਕਾਰੀ ਪ੍ਰਾਜੈਕਟ ਦੀ ਸ਼ੁਰੂਆਤ ਮਿਸ. ਅਨਮੋਲ ਗਗਨ ਮਾਨ ਕੈਬਨਿਟ ਮੰਤਰੀ  ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਵੱਲੋਂ ਨੀਂਹ ਪੱਥਰ ਰੱਖ ਕੇ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਫਿਰੋਜ਼ਪੁਰ ਦਿਹਾਤੀ  ਐਡਵੋਕੇਟ ਰਜਨੀਸ਼ ਦਹੀਯਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਂਗਲੋ ਸਿੱਖ ਵਾਰ ਮੈਮੋਰੀਅਲ ਲਈ ਕਰੀਬ 10 ਕਰੋੜ ਰੁਪਏ ਦੀ ਰਾਸ਼ੀ ਖਰਚ ਕਰ ਕੇ ਇਸ ਮੈਮੋਰੀਅਲ ਦੀ ਕਾਇਆ ਕਲਪ ਕੀਤੀ ਜਾਵੇਗੀ, ਜਿਸ ਨਾਲ ਇਸ ਸਰਹੱਦੀ ਜ਼ਿਲ੍ਹੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਪੰਜਾਬੀਆਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ। 

ਉਨ੍ਹਾਂ ਨੇ ਦੱਸਿਆ ਕਿ ਨਾ ਸਿਰਫ ਐਂਗਲੋ ਸਿੱਖ ਵਾਰ ਮੈਮੋਰੀਅਲ ਬਲਕਿ ਜ਼ਿਲ੍ਹੇ  ਵਿੱਚ ਹੋਰ ਵੀ ਇਤਿਹਾਸਕ ਮਹੱਤਤਾ ਵਾਲੇ ਸਥਾਨਾ ਦਾ ਨਵੀਨੀਕਰਨ ਕੀਤਾ ਜਾਣਾ ਹੈ, ਜਿਸ ਤਹਿਤ ਗੁਰਦੁਆਰਾ ਸਾਰਾਗੜ੍ਹੀ ਵਿਖੇ ਅਜਾਇਬ ਘਰ ਨੂੰ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕੀਤਾ ਜਾਵੇਗਾ। ਇਸੇ ਤਰ੍ਹਾਂ ਸਭਰਾਓਂ, ਮਿਸਰੀਵਾਲ, ਮੁੱਦਕੀ ਅਤੇ ਫਿਰੋਜ਼ਸ਼ਾਹ ਮੈਮੋਰੀਅਲ ਦਾ ਵੀਂ ਨਵੀਨੀਕਰਨ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਐਗਲੋ ਸਿੱਖ ਵਾਰ ਮੈਮੋਰੀਅਲ ਦਾ ਜਿਥੇ ਸਮੁੱਚਾ ਕਾਇਆ ਕਲਪ ਹੋਵਗਾ ਉਥੇ ਸੈਲਾਨੀਆਂ ਨੂੰ ਵੀ ਆਕਰਸ਼ਿਤ ਕਰਨ ਅਤੇ ਵੱਡਮੁੱਲੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ 3 ਡੀ. ਥੀਏਟਰ, ਮਿਊਜ਼ੀਅਮ ਬਲਾਕ, ਫੂਡ ਕੋਰਟ, ਹੈਲਪ ਡੈਸਕ, ਸੋਵੀਨਰ ਸ਼ਾਪ, ਕਾਰ/ਬੱਸ ਪਾਰਕਿੰਗ, ਐਂਟਰੀ ਗੇਟ, ਟਿਕਟ ਕਾਊਂਟਰ, ਪਹੁੰਚ ਸੜਕ ਸਮੇਤ ਵੱਡੀ ਪੱਧਰ ਤੇ ਕੰਮ ਹੋਣਗੇ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸਥਾਨਾਂ ਦੇ ਨਵੀਨੀਕਰਨ ਨਾਲ ਜਿੱਥੇ ਇਨ੍ਹਾਂ ਸਥਾਨਾਂ ਦੀ ਇਤਿਹਾਸਕ ਮਹੱਤਤਾ, ਪੰਜਾਬੀਆਂ/ਸਿੱਖ ਫੋਜਾਂ ਦੀ ਲਾਸਾਨੀ ਕੁਰਬਾਨੀਆਂ ਤੋਂ ਲੋਕ ਜਾਣੂ ਹੋਣਗੇ ਉਥੇ ਹੀ ਜ਼ਿਲ੍ਹੇ ਵਿੱਚ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਵੀ ਪੈਦਾ ਹੋਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾ ਸਿਰਫ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ , ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵੱਡੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਬਲਿਕ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ਤੇ ਇਤਿਹਾਸਕ ਤੇ ਸੱਭਿਆਚਾਰਕ ਮੇਲੇ ਵੀ ਕਰਵਾਏ ਜਾਣਗੇ ਜਿਸ ਨਾਲ ਦੇਸ਼-ਵਿਦੇਸ਼ ਤੋਂ ਲੋਕ ਰਾਜ ਵਿੱਚ ਘੁੰਮਣ ਅਤੇ ਆਨੰਦ ਲੈਣ ਵਿੱਚ ਦਿਲਚਸਪੀ ਲੈਣਗੇ ਜਿਸ ਨਾਲ ਉਨ੍ਹਾਂ ਨੂੰ ਰਾਜ ਦੇ ਵੱਡਮੁੱਲੇ ਤੇ ਗੌਰਵਮਈ ਇਤਿਹਾਸ ਤੋਂ ਜਾਣੂ ਹੋਣ ਦੀ ਰੁਚੀ ਪੈਦਾ ਹੋਵੇਗੀ।

ਉਨ੍ਹਾਂ ਸਮੁੱਚੇ ਪ੍ਰਜੈਕਟ ਲਈ ਮੁੱਖ ਮੰਤਰੀ ਸ. ਮਾਨ  ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਕੀਤਾ ਧੰਨਵਾਦ ਕੀਤਾ।

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Fauja Singh Sarari , Rajneesh Kumar Dahiya , DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD