Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਨੀਅਰ ਨੈਸ਼ਨਲ ਵੁਮੈਨ ਫੁੱਟਬਾਲ ਚੈਂਪੀਅਨਸ਼ਿਪ ਦਾ ਫਾਈਨਲ 28 ਜੂਨ ਨੂੰ

ਚੈਂਪੀਅਨਸ਼ਿਪ ਦੇ 26 ਜੂਨ ਨੂੰ ਹੋਣਗੇ ਸੈਮੀਫਾਈਨਲ ਮੈਚ

Sports, Sports News, Senior National Woman Football Championship, Pardeep Kumar, Punjab Football Association, Amritsar

Web Admin

Web Admin

5 Dariya News

ਅੰਮ੍ਰਿਤਸਰ , 24 Jun 2023

Last updated on: Jun 24, 2023, 00:00 IST

ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੇ ਪਹਿਲੀ ਵਾਰ ਪੰਜਾਬ ਫੁੱਟਬਾਲ ਅੇਸੋਸੀਏਸ਼ਨ ਵਲੋਂ ਜ਼ਿਲ਼੍ਹਾ ਫੂੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਆਯੋਜਿਤ ਹੀਰੋ 27ਵੀਂ ਸੀਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਦਾ ਸੈਮੀਫਾਈਨਲ ਮੈਚ 26 ਜੂਨ ਅਤੇ ਫਾਈਨਲ ਮੈਚ 28 ਜੂਨ ਨੂੰ ਅੰਮ੍ਰਿਤਸਰ ਦੇ ਗੁਰੁ ਨਾਨਕ ਖੇਡ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਵੇਗਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ 14 ਜੂਨ ਤੋਂ ਸ਼ੁਰੂ ਚੈਂਪੀਅਨਸ਼ਿਪ ਦੇ ਪੂਲ ਮੈਚਾਂ ਦੀ ਸਮਾਪਤੀ ਤੇ ਗਰੁੱਪ-ਏ ਦੀਆਂ ਛੇ ਟੀਮਾਂ ਜਿਨਾਂ ਵਿਚ ਤਾਮਿਲਨਾਡੂ, ਉਡੀਸਾ, ਝਾਰਖੰਡ, ਚੰਡੀਗੜ, ਕਰਨਾਟਕਾ ਤੇ ਪੰਜਾਬ ਸ਼ਾਮਿਲ ਸਨ ਜਿੰਨਾਂ ਵਿਚੋਂ ਤਾਮਿਲਨਾਡੂ ਦੀ ਟੀਮ ਨੇ 15 ਅੰਕ ਹਾਸਲ ਕਰਕੇ ਪੂਲ ਵਿਚੋਂ ਮੋਹਰੀ ਰਹੀ ਜਦਕਿ 12 ਅੰਕਾਂ ਨਾਲ ਉਡੀਸਾ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕਰਦਿਆਂ ਸੈਮੀਫਾਈਨਲ ਵਿੱਚ ਜਗਾ ਬਣਾਈ।

ਇਸੇ ਤਰਾਂ ਗਰੁੱਪ-ਬੀ ਵਿਚੋਂ ਹਰਿਆਣਾ, ਰੇਲਵੇ, ਪੱਛਮੀ ਬੰਗਾਲ, ਮਣੀਪੁਰ, ਹਿਮਾਚਲ ਤੇ ਮਹਾਂਰਾਸ਼ਟਰਾ ਦੀਆਂ ਟੀਮਾਂ ਵਿਚੋਂ ਹਰਿਆਣਾ ਤੇ ਰੇਲਵੇ ਨੇ ਸੈਮੀਫਾਈਨਲ ਲਈ ਕੁਆਲੀਫਾਈ ਕੀਤਾ। ਸ਼੍ਰੀ ਕੁਮਾਰ ਦੇ ਦੱਸਿਆ ਕਿ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਮੈਚਾਂ੍ਰ ਵਿੱਚ ਹਰਿਆਣਾ ਦੀ ਟੀਮ ਉਡੀਸਾ ਅਤੇ ਰੇਲਵੇ ਦੀ ਟੀਮ ਤਾਮਿਲਨਾਡੂ ਨਾਲ ਟੱਕਰ ਲਵੇਗੀ। 

ਇਸ ਸੈਮੀਫਾਈਨਲ ਮੈਚ 26 ਜੂਨ ਨੂੰ ਗੁਰੁ ਨਾਨਕ ਖੇਡ ਸਟੇਡੀਅਮ ਵਿਖੇ ਖੇਡੇ ਜਾਣਗੇ। ਇਸ ਸਮੇਂ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਜੁਆਇੰਟ ਸਕੱਤਰ ਵਿਜੈ ਬਾਲੀ ਤੇ ਜ਼ਿਲ਼੍ਹਾ ਫੁੱਟਬਾਲ ਐਸੋਸੀਏਸ਼ਨ ਅੰਮ੍ਰਿਤਸਰ ਪ੍ਰਧਾਨ ਸੁਖਚੈਨ ਸਿੰਘ ਔਲਖ, ਜ਼ਿਲ੍ਹਾ ਕੋਚ ਦਲਜੀਤ ਸਿੰਘ, ਹਰਦੀਪ ਸਿੰਘ ਸੈਣੀ ਨੇ ਦੱਸਿਆ ਕਿ ਚੈਂਪੀਅਨਸ਼ਿਪ ਦਾ ਫਾਈਨਲ ਮੈਚ 28 ਜੂਨ ਨੂੰ ਗੁਰੁ ਨਾਨਕ ਖੇਡ ਸਟੇਡੀਅਮ ਵਿਖੇ ਹੋਵੇਗਾ। 

ਇਸ ਸਮੇਂ ਜੇਤੂ ਟੀਮਾਂ ਨੂੰ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਪ੍ਰਧਾਨ ਕਲਿਆਣ ਚੌਬੇ ਮੈਂਬਰ ਪਾਰਲੀਮੈਂਟ ਵਲੋਂ ਤਕਸੀਮ ਕੀਤੇ ਜਾਣਗੇ। ਇਸ ਤੋਂ ਪਹਿਲਾਂ ਅੱਜ ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ Çੁਵਖੇ ਖੇਡੇ ਗਏ ਮੈਚ ਦੌਰਾਨ ਉਡੀਸਾ ਨੇ ਚੰਡੀਗੜ੍ਹ ਨੂੰ ਦੋ ਗੋਲਾਂ ਨਾਲ ਮਾਤ ਦਿਤੀ ਜਦਕਿ ਝਾਰਖੰਡ ਦੀ ਟੀਮ ਨੇ ਕਰਨਾਟਕਾ ਨੂੰ ਸਿਫਰ ਦੇ ਮੁਕਾਬਲੇ ਦੋ ਨਾਲ ਹਰਾ ਕੇ ਅਖੀਰਲੇ ਪੂਲ ਮੈਚ ਵਿੱਚ ਜਿਤ ਹਾਸਲ ਕੀਤੀ। 

ਇਸ ਸਮੇਂ ਜਤਿੰਦਰ ਸਿੰਘ ਮੋਤੀ ਭਾਟੀਆ, ਸੁਖਚੈਨ ਸਿੰਘ ਗਿੱਲ, ਕੋਚ ਭੁਪਿੰਦਰ ਸਿੰਘ ਲੂਸੀ, ਪਰਮਿੰਦਰ ਸਿੰਘ ਸਰਪੰਚ, ਨਰਿੰਦਰ ਕੁਮਾਰ ਪੰਜਾਬ ਪੁਲਿਸ, ਡਾ. ਗੁਰਬਖਸ਼ ਸਿੰਘ ਔਲਖ, ਸਵਰਾਜ ਸਿੰਘ ਸ਼ਾਮ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਦਰਸ਼ਕ ਹਾਜ਼ਰ ਸਨ।

 

Tags: Sports , Sports News , Senior National Woman Football Championship , Pardeep Kumar , Punjab Football Association , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD