Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਪਿੰਡ ਸੈਣੀ ਮਾਜਰਾ ਵਿਚ ਮਲੇਰੀਆ ਜਾਗਰੂਕਤਾ ਰੈਲੀ

ਐਸ.ਐਮ.ਓ. ਡਾ. ਅਲਕਜੋਤ ਕੌਰ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਆਖਿਆ

Health, Dr. Alakjot Kaur, Senior Medical Officer S A S Nagar, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 25 Jun 2023

Last updated on: Jun 25, 2023, 00:00 IST

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਪਿੰਡ ਸੈਣੀ ਮਾਜਰਾ ਵਿਖੇ ਮਲੇਰੀਆ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਅਲਕਜੋਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜੂਨ ਮਹੀਨੇ ਨੂੰ ਮਲੇਰੀਆ-ਵਿਰੋਧੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਇਹ ਰੈਲੀ ਕੱਢੀ ਗਈ। 

ਉਨ੍ਹਾਂ ਕਿਹਾ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵਧਦਾ-ਫੁਲਦਾ ਹੈ। 

ਉਨ੍ਹਾਂ ਦਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ’ਤੇ ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। 

ਉਨ੍ਹਾਂ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕਪੜੇ ਪਾਓ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਕਿ ਮੱਛਰ ਨਾ ਕੱਟੇ। 

ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰੋ। ਡਾ. ਅਲਕਜੋਤ ਕੌਰ ਨੇ ਆਖਿਆ ਕਿ ਸੂਬੇ ਨੂੰ ਮਲੇਰੀਆ ਦੀ ਬੀਮਾਰੀ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਉਹ ਨਿਰੰਤਰ ਸਰਗਰਮ ਹਨ ਜਿਸ ਲਈ ਲੋਕਾਂ ਨੂੰ ਵੀ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਮਲੇਰੀਆ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। 

ਰੈਲੀ ਵਿਚ ਹੈਲਥ ਸੁਪਰਵਾਇਜ਼ਰ ਗੁਰਤੇਜ ਸਿੰਘ, ਭੁਪਿੰਦਰ ਸਿੰਘ, ਸੀ.ਐਚ.ਓ. ਸਾਕਸ਼ੀ, ਹੈਲਥ ਵਰਕਰ ਤੇ ਆਸ਼ਾ ਵਰਕਰ ਮੌਜੂਦ ਸਨ।  

 

Tags: Health , Dr. Alakjot Kaur , Senior Medical Officer S A S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD