Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਮੰਡੌਰ ਦੇ ਸਕੂਲ ਆਫ਼ ਐਮੀਨੈਸ ਵਜੋਂ ਚੁਣੇ ਗਏ ਸਕੂਲ ਦਾ ਦੌਰਾ

ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਕਾਰੋਬਾਰੀ ਉੱਦਮੀ ਬਣਾਉਣ ਲਈ ਸਕੂਲ ਆਫ਼ ਐਮੀਨੈਸ ਨਿਭਾਉਣਗੇ ਅਹਿਮ ਰੋਲ : ਡਾ. ਬਲਬੀਰ ਸਿੰਘ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਨਾਭਾ/ਪਟਿਆਲਾ , 25 Jun 2023

ਸੂਬੇ ਦੇ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਮਿਆਰ ਕੌਮਾਂਤਰੀ ਪੱਧਰ ਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪਟਿਆਲਾ ਦਿਹਾਤੀ ਹਲਕੇ ਵਿੱਚ ਪੈਂਦੇ ਪਿੰਡ ਮੰਡੌਰ ਦੇ ਸਕੂਲ ਦੀ ਚੋਣ ਸਕੂਲ ਆਫ਼ ਐਮੀਨੈਸ ਵਜੋਂ ਹੋਈ ਹੈ। ਜਿਸ ਦਾ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਕੂਲ ਆਫ਼ ਐਮੀਨੈਸ ਵਿੱਚ ਵਿਦਿਆਰਥੀਆਂ ਦੇ ਰੁਝਾਨ ਮੁਤਾਬਕ ਉਨ੍ਹਾਂ ਨੂੰ ਸਿੱਖਿਆ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਪਸੰਦ ਦੇ ਖੇਤਰ 'ਚ ਆਪਣਾ ਕੈਰੀਅਰ ਬਣ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਕਾਰੋਬਾਰੀ ਉੱਦਮੀ ਬਣਾਉਣ ਵਿੱਚ ਸਕੂਲ ਆਫ਼ ਐਮੀਨੈਸ ਅਹਿਮ ਰੋਲ ਨਿਭਾਉਣਗੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਨੌਕਰੀ ਲੈਣ ਨੂੰ ਟੀਚਾ ਬਣਾਇਆ ਗਿਆ ਹੈ ਪਰ ਇਸ ਨਵੀਂ ਪਹਿਲ ਕਦਮੀ ਨਾਲ ਇਥੋ ਨਿਕਲੇ ਵਿਦਿਆਰਥੀ ਆਪਣਾ ਕਾਰੋਬਾਰ ਸ਼ੁਰੂ ਕਰਕੇ ਨੌਕਰੀ ਦੇਣ ਦੇ ਕਾਬਲ ਬਣਨਗੇ।  ਉਨ੍ਹਾਂ ਕਿਹਾ ਕਿ ਪਿੰਡ ਮੰਡੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਿਆ ਜਾ ਸਕੇ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਪਾਲ ਸਿੰਘ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਸ ਮੰਡੌਰ ਵਿਖੇ ਮੈਡੀਕਲ, ਨਾਨ ਮੈਡੀਕਲ, ਕਾਮਰਸ, ਆਰਟਸ, ਵੋਕੇਸ਼ਨਲ ਸਮੇਤ ਆਧੁਨਿਕ ਲੈਬਜ਼ ਬਣਾਈਆਂ ਜਾਣੀਆਂ ਹਨ। ਇਸ ਦੇ ਨਾਲ ਹੀ ਖਿਡਾਰੀਆਂ ਲਈ 400 ਮੀਟਰ ਦੇ ਟਰੈਕ, ਸਵਿਮਿੰਗ ਪੂਲ, ਇੰਡੋਰ ਸਪੋਰਟਸ ਕੰਪਲੈਕਸ ਵੀ ਬਣਾਇਆ ਜਾਵੇਗਾ ਅਤੇ ਟਰਾਂਸਪੋਰਟ ਦਾ ਵੀ ਵੱਖਰਾ ਪ੍ਰਬੰਧ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪਿੰਡਾਂ ਦੇ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਾਪਤ ਹੋਵੇਗੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪਰਮਿੰਦਰ ਸ਼ਰਮਾ ਸਮੇਤ ਗ੍ਰਾਮ ਪੰਚਾਇਤ ਮੰਡੌਰ ਅਤੇ ਪਿੰਡ ਵਾਸੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD