Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 25 Jun 2023

ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਅਤੇ ਡੀ.ਐਸ.ਪੀ. (ਦਿਹਾਤੀ) ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਥਾਣਾ ਸਦਰ ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਰਵਾਈ ਕਰਦੇ ਹੋਏ ਥਾਣਾ ਸਦਰ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ 570 ਨਸ਼ੀਲੇ ਕੈਪਸੂਲ ਬਰਾਮਦ ਕਰਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ।

ਮੁੱਖ ਥਾਣਾ ਅਫ਼ਸਰ ਸਦਰ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਜਸਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਅਨਾਜ ਮੰਡੀ ਭੁਨਰਹੇੜੀ ਵਿਖੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਮੋਟਰਸਾਈਕਲ ਨੰਬਰ ਪੀ.ਬੀ. 11 ਬੀ.ਆਰ. 9423 ਮਾਰਕਾ ਪਲੈਟਿਨਾ 'ਤੇ ਆਉਂਦੇ ਜਗਦੀਪ ਸਿੰਘ ਵਾਸੀ ਪਿੰਡ ਭੱਟੀਆਂ ਨੂੰ ਸ਼ੱਕ ਦੇ ਬਿਨਾਹ 'ਤੇ ਜਦ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 570 ਨਸ਼ੀਲੇ ਕੈਪਸੂਲ ਬਰਾਮਦ ਹੋਏ।

ਜਿਸ ਆਧਾਰ 'ਤੇ ਇੰਚਾਰਜ ਚੌਂਕੀ ਭੁਨਰਹੇੜੀ ਗੁਰਜੀਤ ਕੌਰ ਵੱਲੋਂ ਜਗਦੀਪ ਸਿੰਘ ਖਿਲਾਫ ਮੁਕੱਦਮਾ ਨੰਬਰ 76 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਪਟਿਆਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕੱਦਮੇ ਵਿੱਚ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD