Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ, ਹਰਵਿੰਦਰ ਰਿੰਦਾ ਦੇ ਸਾਥੀਆਂ ਦੇ ਟਿਕਾਣਿਆਂ 'ਤੇ ਸੂਬਾ ਪੱਧਰੀ ਛਾਪੇਮਾਰੀ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਵਚਨਬੱਧ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 25 Jun 2023

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ਼ ਲੰਡਾ ਅਤੇ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਸਾਥੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇਕੋ ਸਮੇਂ ਸਵੇਰੇ 6 ਵਜੇ ਤੋਂ ਸਵੇਰੇ 11 ਵਜੇ ਤੱਕ ਕੀਤੀ ਗਈ, ਜਿਸ ਦੌਰਾਨ ਇਹਨਾਂ ਦੋਵਾਂ ਅਪਰਾਧੀਆਂ ਦੇ ਸਾਥੀਆਂ ਦੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਮਜ਼ਬੂਤ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਜਿਸਦਾ ਉਦੇਸ਼ ਭਾਰਤ ਅਤੇ ਵਿਦੇਸ਼ ਅਧਾਰਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਗਠਜੋੜ ਨੂੰ ਤੋੜਨਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।

ਇਸ ਆਪ੍ਰੇਸ਼ਨ ਦੌਰਾਨ ਕਰੀਬ 2000 ਪੁਲਿਸ ਮੁਲਾਜ਼ਮਾਂ ਵਾਲੀਆਂ ਪੰਜਾਬ ਪੁਲਿਸ ਦੀਆਂ 364 ਟੀਮਾਂ ਵੱਲੋਂ ਲੰਡਾ ਅਤੇ ਰਿੰਦਾ ਨਾਲ ਸਬੰਧਤ ਸਾਰੀਆਂ ਪ੍ਰਮੁੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਅੱਜ ਦੀ ਤਲਾਸ਼ੀ ਮੁਹਿੰਮ ਦੀ ਯੋਜਨਾ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਹਾਲ ਹੀ ਵਿੱਚ ਪਰਦਾਫਾਸ਼ ਕਰਕੇ ਗ੍ਰਿਫ਼ਤਾਰ ਕੀਤੇ ਕਈ ਵਿਅਕਤੀਆਂ ਤੋਂ ਪੁੱਛਗਿੱਛ ਉਪਰੰਤ ਬਣਾਈ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਅਗਲੇਰੀ ਜਾਂਚ ਲਈ ਕਈ ਵਿਅਕਤੀਆਂ ਨੂੰ ਪੁੱਛਗਿੱਛ ਵਾਸਤੇ ਹਿਰਾਸਤ ਵਿੱਚ ਵੀ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅਪਰਾਧਕ ਸਮੱਗਰੀ ਬਰਾਮਦ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਤਰ ਕੀਤੀ ਸਮੱਗਰੀ ਅਤੇ ਅੰਕੜਿਆਂ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਵਿੱਚ ਮਦਦ ਕਰਦੇ ਹਨ, ਜਦੋਂ ਕਿ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦੇ ਹਨ।

ਤਰਨਤਾਰਨ ਪੁਲਿਸ ਨੇ ਰਿੰਦਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਇਸ ਕਾਰਵਾਈ ਦੌਰਾਨ ਤਰਨਤਾਰਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਡੀ.ਐਸ.ਪੀ ਭਿੱਖੀਵਿੰਡ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਸਾਥੀਆਂ ਦੀ ਪਹਿਚਾਣ ਅਰਸ਼ਦੀਪ ਸਿੰਘ ਅਤੇ ਉਸਦੇ ਭਰਾ ਵਤਨਦੀਪ ਸਿੰਘ ਦੋਵੇਂ ਵਾਸੀ ਪਿੰਡ ਕੁੱਲਾ ਵਜੋਂ ਹੋਈ ਹੈ। 

ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦਾ ਸਟਾਰ ਪਿਸਟਲ ਅਤੇ .45 ਬੋਰ ਦੇ ਦੋ ਪਿਸਟਲਾਂ ਸਮੇਤ ਵੱਖ-ਵੱਖ ਬੋਰ ਦੇ 285 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਦੇ ਨਾਲ ਹੀ ਉਹਨਾਂ ਕੋਲੋਂ 100 ਗ੍ਰਾਮ ਅਫੀਮ ਅਤੇ 250 ਕਿਲੋ ਲਾਹਣ ਬਰਾਮਦ ਕੀਤਾ।

ਐਸਐਸਪੀ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਦੋਵਾਂ ਭਰਾਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD