Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੁਧਿਆਣਾ ਵਾਸੀਆਂ ਨੇ ਨਸ਼ਾ ਮੁਕਤ ਸਮਾਜ ਬਣਾਉਣ ਦਾ ਲਿਆ ਪ੍ਰਣ

1000 ਤੋਂ ਵੱਧ ਵਿਅਕਤੀਆਂ ਨੇ ਕੀਤੀ ਸ਼ਮੂਲੀਅਤ

Punjab Admin, Sandeep Kumar, Addittional Deputy Commissioner, Ludhiana, Punjab Agricultural University, PAU

Web Admin

Web Admin

5 Dariya News

ਲੁਧਿਆਣਾ , 25 Jun 2023

Last updated on: Jun 25, 2023, 00:00 IST

ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ  ਵੱਲੋਂ ਸੋਮਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਗਈ। ਇਸ ਮੈਰਾਥਨ ਵਿੱਚ 1000 ਤੋਂ ਵੱਧ ਲੋਕਾਂ ਨੇ ਭਾਗ ਲਿਆ ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਬਾਅਦ ਵਿੱਚ ਪਾਲ ਆਡੀਟੋਰੀਅਮ, ਪੀ.ਏ.ਯੂ ਵਿੱਚ ਇੱਕ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ ਜਿੱਥੇ ਇਸ਼ਮੀਤ ਸਿੰਘ ਸੰਗੀਤ ਸੰਸਥਾ ਵੱਲੋਂ ਕੋਰੀਓਗ੍ਰਾਫੀ ਅਤੇ ਗੀਤਾਂ ਸਮੇਤ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ। ਇਸ ਸਮਾਗਮ ਦੌਰਾਨ, ਨਸ਼ਾ ਛੱਡ ਚੁੱਕੇ ਵਿਅਕਤੀਆਂ ਨੇ ਆਪਣੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਸ਼ਿਕਾਰ ਨਾ ਹੋਣ ਕਿਉਂਕਿ ਨਸ਼ੇ ਸਭ ਕੁਝ ਤਬਾਹ ਕਰ ਦਿੰਦੇ ਹਨ।  

ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜ਼ੀਰੋ ਟੋਲਰੈਂਸ ਵਾਲਾ ਰਵੱਈਆ ਅਪਣਾਇਆ ਗਿਆ ਹੈ।

ਸ੍ਰੀ ਸੰਦੀਪ ਕੁਮਾਰ ਨੇ ਕਿਹਾ, "ਰਾਜ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ ਪਰ ਇਹ ਸਮਝਣਾ ਚਾਹੀਦਾ ਹੈ ਕਿ ਇਹ ਸਿਰਫ਼ ਪ੍ਰਸ਼ਾਸਨ ਦੀ ਲੜਾਈ ਨਹੀਂ ਹੈ, ਸਗੋਂ ਲੋਕਾਂ ਦੀ ਲੜਾਈ ਹੈ ਅਤੇ ਸਾਰਿਆਂ ਨੂੰ ਇਸ ਨੂੰ ਬਰਾਬਰ ਦੇ ਜਜ਼ਬੇ ਨਾਲ ਲੜਨਾ ਪਵੇਗਾ" ਅਤੇ ਉਹਨਾਂ  ਕਿਹਾ ਕਿ  ਪੰਜਾਬ ਸਰਕਾਰ ਵੱਲੋਂ  ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ।

ਏ.ਡੀ.ਸੀ. ਨੇ ਮੁੜ ਵਸੇਬਾ ਅਤੇ ਓ.ਓ.ਏ.ਟੀ ਕੇਂਦਰਾਂ ਸਮੇਤ ਸਰਕਾਰੀ ਪਹਿਲਕਦਮੀਆਂ ਬਾਰੇ ਬੋਲਦਿਆਂ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਯਤਨ ਕਰਕੇ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ੍ਰੀ ਕੁਮਾਰ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਇਹ ਮੈਰਾਥਨ ਅਤੇ ਸਮਾਗਮ ਨੌਜਵਾਨਾਂ 'ਤੇ ਅਮਿੱਟ ਛਾਪ ਛੱਡੇਗਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਜ਼ੋਰਦਾਰ ਢੰਗ ਨਾਲ ਲੜਨ ਲਈ ਪ੍ਰੇਰਿਤ ਕਰੇਗਾ।

ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਲਈ ਸਰੀਰਕ ਕਸਰਤ ਨੂੰ ਆਪਣੀ ਜੀਵਨ ਸ਼ੈਲੀ ਦਾ ਲਾਜ਼ਮੀ ਹਿੱਸਾ ਬਣਾਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਗਲਾਡਾ ਦੇ ਸੀ.ਏ ਸ਼੍ਰੀ ਸਾਗਰ ਸੇਤੀਆ, ਏ.ਸੀ.ਏ ਗਲਾਡਾ ਸ੍ਰੀ ਅਮਰਜੀਤ ਬੈਂਸ, ਐਸ.ਡੀ.ਐਮ ਸ਼੍ਰੀ ਗੁਰਬੀਰ ਸਿੰਘ ਕੋਹਲੀ, ਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Punjab Admin , Sandeep Kumar , Addittional Deputy Commissioner , Ludhiana , Punjab Agricultural University , PAU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD