Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਅੰਤਰਰਾਸ਼ਟਰੀ ਨਸ਼ਾ-ਖੋਰੀ ਅਤੇ ਗੈਰ ਕਨੂੰਨੀ ਤਸ਼ਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ

Health, Civil Surgeon Dr. Davinderjit Kaur, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 26 Jun 2023

Last updated on: Jun 26, 2023, 00:00 IST

ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਛੁਡਾਊ ਕੇਂਦਰ ਫਤਹਿਗੜ੍ਹ ਸਹਿਬ, ਵਿਖੇ ਡਿਪਟੀ ਮੈਡੀਕਲ ਕਮਿਸ਼ਨਰ, ਡਾ:ਸਰੀਤਾ ਦੀ ਅਗਵਾਈ ਹੇਠ "ਨਸ਼ਾ-ਮੁਕਤ ਭਾਰਤ" ਮੁਹਿੰਮ ਦੇ ਤਹਿਤ "ਅੰਤਰਰਾਸ਼ਟਰੀ ਨਸ਼ਾ ਖੋਰੀ ਅਤੇ ਗੈਰ-ਕਾਨੂੰਨੀ ਤਸ਼ਕਰੀ ਵਿਰੋਧੀ ਦਿਵਸ" ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। 

ਇਸ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ  ਨੇ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ,ਇਸ ਲਈ ਸਾਨੂੰ ਕਿਸੇ ਵੀ ਕਿਸਮ ਦਾ ਨਸ਼ਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਆਪਕ ਵਰਤੋਂ ਸਮਾਜ ਲਈ  ਇਕ ਚਿੰਤਾ ਦਾ ਵਿਸ਼ਾ ਹੈ ਕਿਉਕਿ ਕਿਸੇ ਵੀ ਦੇਸ਼ ਦੇ ਚੰਗੇ ਭਵਿੱਖ ਲਈ ਉਸ ਦੀ ਤਰੱਕੀ ਦੇ ਰਾਹ ਵਿਚ ਨਸ਼ਾ ਇਕ ਵੱਡੀ ਰੁਕਾਵਟ ਬਣਦਾ ਹੈ। 

ਇਸ ਮੌਕੇ  ਡਿਪਟੀ ਮੈਡੀਕਲ ਕਮਿਸ਼ਨਰ ਡਾ:ਸਰੀਤਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ  ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਹ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਸਰਕਾਰੀ ਕੇਂਦਰਾਂ ਵਿੱਚ ਇਲਾਜ ਕਰਵਾਉਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਰਿਕਾਰਡ ਗੁਪਤ ਰੱਖਿਆ ਜਾਂਦਾ ਹੈ । 

ਮਾਨਸਿਕ ਰੋਗਾਂ ਦੇ ਮਾਹਿਰ ਡਾ: ਸਨਪ੍ਰੀਤ ਕੌਰ  ਨੇ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਜ਼ਿਆਦਾਤਰ ਨੌਜਵਾਨ ਵਰਗ ਨਸ਼ਾ ਕਰਨ ਵੱਲ ਝੁਕ ਰਿਹਾ ਹੈ । ਉਨ੍ਹਾਂ ਕਿਹਾ ਕਿ ਨਸ਼ਾ ਇਕ ਨਾ-ਮੁਰਾਦ ਬਿਮਾਰੀ ਹੈ , ਨਸ਼ਿਆਂ ਦੀਆਂ ਆਦਤਾਂ ਵਿੱਚ ਫਸ ਕੇ ਨੌਜਵਾਨ ਆਪਣਾ ਅਤੇ ਆਪਣੇ ਦੇਸ਼ ਦਾ ਭਵਿੱਖ ਖਰਾਬ ਕਰਦੇ ਹਨ ਕਿਉਂਕਿ ਉਹ ਗਲਤ ਅਤੇ ਠੀਕ ਵਿੱਚ ਫਰਕ ਨਹੀਂ ਕਰ ਸਕਦੇ। ਉਨ੍ਹਾਂ ਨਸ਼ਿਆਂ ਦੇ ਕਾਰਨ, ਨਸ਼ਾ ਕਰਨ ਵਾਲੇ ਵਿਅਕਤੀ ਦੇ ਲੱਛਣ, ਨਸ਼ਾ ਕਰਨ ਨਾਲ ਸਰੀਰ ਨੂੰ ਲੱਗਣ ਵਾਲੇ ਹੋਰ ਰੋਗਾਂ ਅਤੇ ਇਹਨਾਂ ਦੇ ਇਲਾਜ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। 

ਇਸ ਮੌਕੇ  ਸਰਸਵਤੀ ਨਰਸਿੰਗ ਇੰਸਟੀਚਿਊਟ ਧਿਆਨਪੁਰਾ ਦੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਰਾਹੀਂ  ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ:ਸਰੀਤਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਜਸਵਿੰਦਰ ਕੌਰ ,  ਜਿਲ੍ਹਾ ਬੀ .ਸੀ .ਸੀ . ਅਮਰਜੀਤ ਸਿੰਘ , ਐਡਿਕਸ਼ਨ ਸੈਂਟਰ ਦਾ ਸਮੂਹ ਸਟਾਫ,  ਨਰਸਿੰਗ ਕਾਲਜ ਦੇ ਅਧਿਆਪਕ, ਨਰਸਿੰਗ ਵਿਦਿਆਰਥੀ ਅਤੇ ਆਮ ਲੋਕ  ਹਾਜ਼ਰ ਸਨ।

 

Tags: Health , Civil Surgeon Dr. Davinderjit Kaur , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD