Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ੇ ਵਿਅਕਤੀ ਨੂੰ ਸ਼ਰੀਰਕ ਤੇ ਆਰਥਿਕ ਪੱਖੋਂ ਕਮਜੋਰ ਕਰਦੇ ਹਨ : ਸਿਵਲ ਸਰਜਨ

ਅੰਤਰਰਾਸ਼ਟਰੀ ਨਸ਼ਾ-ਖੋਰੀ ਅਤੇ ਗੈਰ ਕਨੂੰਨੀ ਤਸ਼ਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ

Health, Dr. Davinderjit Kaur, Civil Surgeon Fatehgarh sahib, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 26 Jun 2023

Last updated on: Jun 26, 2023, 00:00 IST

ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ,ਇਸ ਲਈ ਸਾਨੂੰ ਕਿਸੇ ਵੀ ਕਿਸਮ ਦਾ ਨਸ਼ਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਆਪਕ ਵਰਤੋਂ ਸਮਾਜ ਲਈ  ਇਕ ਚਿੰਤਾ ਦਾ ਵਿਸ਼ਾ ਹੈ ਕਿਉਕਿ ਕਿਸੇ ਵੀ ਦੇਸ਼ ਦੇ ਚੰਗੇ ਭਵਿੱਖ ਲਈ ਉਸ ਦੀ ਤਰੱਕੀ ਦੇ ਰਾਹ ਵਿਚ ਨਸ਼ਾ ਇਕ ਵੱਡੀ ਰੁਕਾਵਟ ਬਣਦਾ ਹੈ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੇ "ਅੰਤਰਰਾਸ਼ਟਰੀ ਨਸ਼ਾ ਖੋਰੀ ਅਤੇ ਗੈਰ-ਕਾਨੂੰਨੀ ਤਸ਼ਕਰੀ ਵਿਰੋਧੀ ਦਿਵਸ" ਮੌਕੇ ਸਿਵਲ ਹਸਪਤਾਲ ਵਿਖੇ ਲਗਾਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆ ਕੀਤਾ। ਸਿਵਲ ਸਰਜਨ ਨੇ ਕਿਹਾ ਕਿ  ਜੇਕਰ ਕੋਈ ਵਿਅਕਤੀ ਕਿਸੇ  ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਹ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ।  

ਇਸ ਮੌਕੇ ਇਸ ਮੌਕੇ  ਡਿਪਟੀ ਮੈਡੀਕਲ ਕਮਿਸ਼ਨਰ ਡਾ:ਸਰੀਤਾ ਨੇ ਕਿਹਾ ਕਿ  ਸਰਕਾਰੀ ਕੇਂਦਰਾਂ ਵਿੱਚ ਇਲਾਜ ਕਰਵਾਉਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਰਿਕਾਰਡ ਗੁਪਤ ਰੱਖਿਆ ਜਾਂਦਾ ਹੈ । ਮਾਨਸਿਕ ਰੋਗਾਂ ਦੇ ਮਾਹਿਰ ਡਾ: ਸਨਪ੍ਰੀਤ ਕੌਰ  ਨੇ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਜ਼ਿਆਦਾਤਰ ਨੌਜਵਾਨ ਵਰਗ ਨਸ਼ਾ ਕਰਨ ਵੱਲ ਝੁਕ ਰਿਹਾ ਹੈ । 

ਉਨ੍ਹਾਂ ਕਿਹਾ ਕਿ ਨਸ਼ਾ ਇਕ ਨਾ-ਮੁਰਾਦ ਬਿਮਾਰੀ ਹੈ , ਨਸ਼ਿਆਂ ਦੀਆਂ ਆਦਤਾਂ ਵਿੱਚ ਫਸ ਕੇ ਨੌਜਵਾਨ ਆਪਣਾ ਅਤੇ ਆਪਣੇ ਦੇਸ਼ ਦਾ ਭਵਿੱਖ ਖਰਾਬ ਕਰਦੇ ਹਨ ਕਿਉਂਕਿ ਉਹ ਗਲਤ ਅਤੇ ਠੀਕ ਵਿੱਚ ਫਰਕ ਨਹੀਂ ਕਰ ਸਕਦੇ। ਉਨ੍ਹਾਂ ਨਸ਼ਿਆਂ ਦੇ ਕਾਰਨ, ਨਸ਼ਾ ਕਰਨ ਵਾਲੇ ਵਿਅਕਤੀ ਦੇ ਲੱਛਣ, ਨਸ਼ਾ ਕਰਨ ਨਾਲ ਸਰੀਰ ਨੂੰ ਲੱਗਣ ਵਾਲੇ ਹੋਰ ਰੋਗਾਂ ਅਤੇ ਇਹਨਾਂ ਦੇ ਇਲਾਜ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

 ਇਸ ਮੌਕੇ  ਸਰਸਵਤੀ ਨਰਸਿੰਗ ਇੰਸਟੀਚਿਊਟ ਧਿਆਨਪੁਰਾ ਦੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਰਾਹੀਂ  ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ:ਸਰੀਤਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਜਸਵਿੰਦਰ ਕੌਰ ,  ਜਿਲ੍ਹਾ ਬੀ .ਸੀ .ਸੀ . ਅਮਰਜੀਤ ਸਿੰਘ , ਐਡਿਕਸ਼ਨ ਸੈਂਟਰ ਦਾ ਸਮੂਹ ਸਟਾਫ,  ਨਰਸਿੰਗ ਕਾਲਜ ਦੇ ਅਧਿਆਪਕ, ਨਰਸਿੰਗ ਵਿਦਿਆਰਥੀ ਅਤੇ ਆਮ ਲੋਕ  ਹਾਜ਼ਰ ਸਨ।  

 

Tags: Health , Dr. Davinderjit Kaur , Civil Surgeon Fatehgarh sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD