Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ

ਨੋਡਲ ਅਫ਼ਸਰਾਂ ਦੀ ਨੇਵਾ ਐਪ ਤੇ ਵੈਬਸਾਈਟ ਸਬੰਧੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ

Punjab Admin, Ram Lok Khatana, Vidhan Sabha Secretary, National e Vidhan Application, NeVA, Chandigarh

Web Admin

Web Admin

5 Dariya News

ਚੰਡੀਗੜ੍ਹ , 26 Jun 2023

Last updated on: Jun 26, 2023, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਦਨ ਦਾ ਸਾਰਾ ਕੰਮਕਾਜ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਦੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਵੱਲੋਂ ਤੈਨਾਤ ਕੀਤੇ ਗਏ ਨੋਡਲ ਅਫ਼ਸਰਾਂ ਨੂੰ ਸਦਨ ਸਬੰਧੀ ਸਾਰੀ ਜਾਣਕਾਰੀ ਦਾ ਅਦਾਨ-ਪ੍ਰਦਾਨ ਕਰਨ ਲਈ ਵਰਤੀ ਜਾਣ ਵਾਲੀ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਅਤੇ ਵੈਬਸਾਈਟ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਵਿਧਾਨ ਸਭਾ ਦੇ ਰੀਜਨਲ ਹਾਲ ਵਿੱਚ ਨੋਡਲ ਅਫ਼ਸਰਾਂ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਣਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਗਲਾ ਸੈਸ਼ਨ ਇਸ ਗੱਲੋਂ ਨਿਵੇਕਲਾ ਅਤੇ ਪਹਿਲਾ ਹੋਵੇਗਾ ਜਿਸ ਦਾ ਸਾਰਾ ਕੰਮਕਾਜ ਇਲੈਕਟ੍ਰਾਨਿਕ ਵਿਧੀ ਰਾਹੀਂ ਕੀਤਾ ਜਾਵੇਗਾ। ਸ੍ਰੀ ਖਟਾਣਾ ਨੇ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਨੋਡਲ ਅਧਿਕਾਰੀਆਂ ਨੂੰ ਪੂਰਣ ਸਹਿਯੋਗ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਹੋਣ ਨਾਲ ਜਿੱਥੇ ਸਮੂਹ ਵਿਭਾਗਾਂ ਦੇ ਸਮੇਂ ਦੀ ਬੱਚਤ ਹੋਵੇਗੀ, ਉਥੇ ਇਹ ਪਹਿਲ ਸਰਕਾਰ ਦੇ ਵਾਤਾਵਰਣ ਸੰਭਾਲ ਦੇ ਉਪਰਾਲਿਆਂ ਵਿੱਚ ਵੀ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਸਦਨ ਦੀ ਕਾਰਵਾਈ ਤੋਂ ਇਲਾਵਾ ਵਿਧਾਨਕ ਕਮੇਟੀਆਂ ਦੀ ਕਾਰਜ-ਪ੍ਰਣਾਲੀ ਵੀ ਕਾਗ਼ਜ਼-ਮੁਕਤ ਕੀਤੀ ਜਾਵੇਗੀ ਅਤੇ ਸਦਨ ਦੇ ਸਾਰੇ ਰਿਕਾਰਡ ਦਾ ਡਿਜੀਟਾਈਜ਼ੇਸ਼ਨ ਕੀਤਾ ਜਾਵੇਗਾ।

ਵਰਕਸ਼ਾਪ ਦੌਰਾਨ ਐਨ.ਆਈ.ਸੀ. ਪੰਜਾਬ ਦੇ ਐਸ.ਆਈ.ਓ. ਸ੍ਰੀ ਵਿਵੇਕ ਵਰਮਾ ਅਤੇ ਹੋਰ ਅਧਿਕਾਰੀਆਂ ਨੇ ਨੋਡਲ ਅਫ਼ਸਰਾਂ ਨੂੰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦੇ ਵੱਖ-ਵੱਖ ਮਾਡਿਊਲਾਂ ਦੀ ਟ੍ਰੇਨਿੰਗ ਦਿੱਤੀ। ਨੋਡਲ ਅਧਿਕਾਰੀਆਂ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਭੇਜੇ ਜਾਣ ਵਾਲੇ ਨੋਟਿਸਾਂ ਦੇ ਜਵਾਬ ਲਈ ਵਰਤੀ ਜਾਣ ਵਾਲੀ ਵਿਧੀ ਬਾਰੇ ਵੀ ਜਾਣੂ ਕਰਵਾਇਆ ਗਿਆ। 

ਇਸ ਸਮੇਂ ਵਿਧਾਨ ਸਭਾ ਅਤੇ ਐਨ.ਆਈ.ਸੀ. ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Punjab Admin , Ram Lok Khatana , Vidhan Sabha Secretary , National e Vidhan Application , NeVA , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD