Saturday, 18 May 2024

 

 

ਖ਼ਾਸ ਖਬਰਾਂ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

 

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ‘ਦਿਸ਼ਾ’ ਦੀ ਮੀਟਿੰਗ ਦੌਰਾਨ ਕੇਂਦਰੀ ਯੋਜਨਾਵਾਂ ਦੀ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੇ ਦਿੱਤੇ ਨਿਰਦੇਸ਼

Som Parkash, BJP, Bharatiya Janata Party, Manish Tewari, Punjab Pradesh Congress Committee, Congress, Indian National Congress, Punjab Congress, Punjab, Jangi Lal Mahajan, AAP, Aam Aadmi Party, Aam Aadmi Party Punjab, AAP Punjab, DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 26 Jun 2023

ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਵਿਚ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਕਿ ਲੋਕਾਂ ਨੂੰ ਇਸ ਦਾ ਸਮੇਂ ਸਿਰ ਲਾਭ ਪ੍ਰਾਪਤ ਹੋ ਸਕੇ। ਉਹ ਅੰਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰੀ ਯੋਜਨਾਵਾਂ ਦੀ ਸਮੀਖਿਆ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨਾਲ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ, ਵਿਧਾਇਕ ਜੰਗੀ ਲਾਲ ਮਹਾਜਨ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਕਮੇਟੀ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਡਾ. ਦਿਲਬਾਗ ਰਾਏ, ਮਹਿੰਦਰ ਕੌਰ ਜੋਸ਼, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ, ਐਸ. ਪੀ ਮਨਜੀਤ ਕੌਰ, ਐਸ. ਡੀ. ਐਮ ਦਸੂਹਾ ਓਜਸਵੀ ਅਲੰਕਾਰ, ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਐਸ. ਡੀ. ਐਮ ਮੁਕੇਰੀਆਂ ਕੰਨੂ ਥਿੰਦ, ਐਸ. ਡੀ. ਐਮ ਗੜ੍ਹਸ਼ੰਕਰ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ।

ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਇਨ੍ਹਾਂ ਯੋਜਨਾਵਾਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ, ਸਮੱਗਰ ਸਿੱਖਿਆ ਅਭਿਆਨ, ਮੈਡੀਕਲ ਕਾਲਜ ਦੇ ਨਿਰਮਾਣ, ਜਨਨੀ ਸੁਰੱਖਿਆ ਯੋਜਨਾ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਮਿਸ਼ਨ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਸਮਾਜਿਕ ਸੁਰੱਖਿਆ ਯੋਜਨਾਵਾਂ, ਮਗਨਰੇਗਾ, ਪੀ. ਐਮ. ਕੇ. ਵੀ. ਵਾਈ, ਬੀ. ਐਸ. ਐਨ. ਐਲ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ। 

ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹੇ ਵਿਚ 2 ਅਰਬ 54 ਕਰੋੜ 86 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ (2,54,86,58,000) ਲਾਭਪਾਤਰੀਆਂ ਦੇ ਖਾਤਿਆਂ ਵਿਚ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਭਪਾਤਰੀਆਂ ਵੱਲੋਂ ਆਪਣਾ ਈ-ਕੇ.ਵਾਈ.ਸੀ ਕਰਵਾਉਣਾ ਜ਼ਰੂਰੀ ਹੈ, ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਕਰਵਾਇਆ ਜਾ ਸਕਦਾ ਹੈ। 

ਉਨ੍ਹਾਂ ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਨਿਰਮਾਣ ਕਾਰਜ ਵਿਚ ਹੋਰ ਜ਼ਿਆਦਾ ਗੰਭੀਰਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸ਼ੁਰੂ ਕੀਤੇ ਗਏ ਕਾਰਜ ਜਲਦ ਮੁਕੰਮਲ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿਚ ਐਮ. ਪੀ ਲੈਡ ਫੰਡ ਤੋਂ ਇਲਾਵਾ ਹੋਰਨਾਂ ਕੇਂਦਰੀ ਯੋਜਨਾਵਾਂ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦ ਮੁਕੰਮਲ ਕਰਵਾਏ ਜਾਣਗੇ। 

ਉਨ੍ਹਾਂ ਕਿਹਾ ਕਿ ਕੇਂਦਰੀ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਨਾਲ ਸਬੰਧਤ ਵਿਭਾਗਾਂ ਨਾਲ ਲਗਾਤਾਰ ਰਿਵੀਊ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਭਾਗਾਂ ਨੂੰ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Som Parkash , BJP , Bharatiya Janata Party , Manish Tewari , Punjab Pradesh Congress Committee , Congress , Indian National Congress , Punjab Congress , Punjab , Jangi Lal Mahajan , AAP , Aam Aadmi Party , Aam Aadmi Party Punjab , AAP Punjab , DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD