Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਪਿੰਡ-ਸਰਕਾਰ ਮਿਲਣੀ' ਕਰਵਾਉਣ ਦਾ ਐਲਾਨ

ਜ਼ਿਲ੍ਹਾ ਪੱਧਰ ਉਤੇ ਹੋਣਗੀਆਂ ‘ਪਿੰਡ-ਸਰਕਾਰ ਮਿਲਣੀਆਂ’

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Pind Sarkar Milnis, Kisan Sarkar Milni, Majha, Malwa, Doaba, Harpal Sing Cheem, Laljit Singh Bhullar, Balkar Singh

Web Admin

Web Admin

5 Dariya News

ਚੰਡੀਗੜ੍ਹ , 26 Jun 2023

Last updated on: Jun 26, 2023, 00:00 IST

ਸੂਬੇ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ‘ਕਿਸਾਨ-ਸਰਕਾਰ ਮਿਲਣੀ’ ਦੀ ਤਰਜ਼ ਉਤੇ ‘ਪਿੰਡ-ਸਰਕਾਰ ਮਿਲਣੀ’ ਕਰਵਾਈ ਜਾਵੇਗੀ ਜਿਸ ਵਿਚ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਭਾਈਵਾਲ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਅ ਹਾਸਲ ਕੀਤੇ ਜਾ ਸਕਣ।

ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਪਿੰਡ-ਸਰਕਾਰ ਮਿਲਣੀ’ ਜ਼ਿਲ੍ਹਾ ਪੱਧਰ ਉਤੇ ਕਰਵਾਈ ਜਾਵੇਗੀ ਜਿੱਥੇ ਪੰਚਾਇਤਾਂ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂੰ ਕਰਵਾਉਣਗੀਆਂ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ‘ਪਿੰਡ-ਸਰਕਾਰ ਮਿਲਣੀਆਂ’ ਲਈ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ ਤਾਂ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਗੱਲ ਰੱਖਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਭਗਵੰਤ ਮਾਨ ਨੇ ਕਿਹਾ ਕਿ ਇਹ ਮਿਲਣੀਆਂ ਮਾਲਵਾ ਖਿੱਤੇ ਵਿਚ ਦੋ ਦਿਨ ਜਦਕਿ ਦੋਆਬੇ ਤੇ ਮਾਝੇ ਵਿਚ ਇਕ-ਇਕ ਦਿਨ ਕਰਵਾਈਆਂ ਜਾਣਗੀਆਂ ਕਿਉਂ ਜੋ ਸੂਬੇ ਦੇ 60 ਫੀਸਦੀ ਪਿੰਡ ਮਾਲਵੇ ਖੇਤਰ ਵਿਚ ਪੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਅਕਸਰ ਦੇਖਿਆ ਗਿਆ ਕਿ ਪੰਚਾਇਤਾਂ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਪੱਧਰ ਉਤੇ ਹੱਲ ਹੋਣ ਵਾਲੇ ਛੋਟੇ-ਛੋਟੇ ਮਸਲੇ ਵੀ ਸਬੰਧਤ ਅਧਿਕਾਰੀਆਂ ਤੱਕ ਨਹੀਂ ਪਹੁੰਚਾ ਸਕਦੀਆਂ ਜਿਸ ਨਾਲ ਲੋਕਾਂ ਨੂੰ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ। 

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਕਈ ਪੰਚਾਇਤਾਂ ਨੇ ਨਿਵੇਕਲੇ ਪ੍ਰਾਜੈਕਟ ਲਾਗੂ ਕਰਕ ਆਪੋ-ਆਪਣੇ ਪਿੰਡਾਂ ਨੂੰ ਮਾਡਰਨ ਪਿੰਡਾਂ ਵਜੋਂ ਵਿਕਸਤ ਕੀਤਾ ਹੈ ਜਿਸ ਨਾਲ ਇਨ੍ਹਾਂ ਪੰਚਾਇਤਾਂ ਪਾਸੋਂ ਸੁਝਾਅ ਵੀ ਲਏ ਜਾਣਗੇ। ਇਸੇ ਕਰਕੇ ਸੂਬੇ ਵਿਚ ਪਿੰਡ-ਸਰਕਾਰ ਮਿਲਣੀਆਂ ਕਰਵਾਉਣ ਦਾ ਫੈਸਲਾ ਲਿਆ ਹੈ।

ਸੂਬੇ ਵਿਚ ‘ਕਿਸਾਨ-ਸਰਕਾਰ ਮਿਲਣੀ’ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਵਿਚ ਉਨ੍ਹਾਂ ਨੇ ਖੁਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਜਾ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਸਨ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਨਹਿਰੀ ਪਾਣੀ ਸਮੇਂ ਸਿਰ ਛੱਡਣ, ਝੋਨੇ ਦੀ ਬਿਜਾਈ ਆਦਿ ਬਾਰੇ ਸੁਝਾਅ ਵੀ ਦਿੱਤੇ ਸਨ ਜਿਸ ਦੇ ਮੁਤਾਬਕ ਸਰਕਾਰ ਨੇ ਸੂਬਾ ਭਰ ਵਿਚ ਇਸ ਵਾਰ ਨਹਿਰੀ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Pind Sarkar Milnis , Kisan Sarkar Milni , Majha , Malwa , Doaba , Harpal Sing Cheem , Laljit Singh Bhullar , Balkar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD