Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਤਰਨ ਤਾਰਨ ਵਿੱਚ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਜਾਰੀ- ਡਿਪਟੀ ਕਮਿਸ਼ਨਰ ਬਲਦੀਪ ਕੌਰ

ਸਮੂਹ ਮਾਲ ਅਧਿਕਾਰੀਆਂ ਨੂੰ ਮੌਜੂਦਾ ਕੁਲੈਕਟਰ ਰੇਟ ਨੂੰ ਵਰਤਮਾਨ ਹਾਲਾਤਾਂ ਦੇ ਅਨੁਕੂਲ ਬਣਾਉਣ ਲਈ ਸਬੰਧਿਤ ਧਿਰਾਂ ਨਾਲ ਵਿਚਾਰ ਚਰਚਾ ਕਰਕੇ ਪ੍ਰਸਤਾਵ ਭੇਜਣ ਦੀ ਕੀਤੀ ਹਦਾਇਤ

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 27 Jun 2023

Last updated on: Jun 27, 2023, 00:00 IST

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਤਰਨ ਤਾਰਨ ਵਿੱਚ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਲਈ ਕਾਰਵਾਈ ਜਾਰੀ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।

ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਪੱਟੀ ਸ੍ਰੀ ਵਿਪਨ ਭੰਡਾਰੀ, ਐੱਸ. ਡੀ. ਐੱਮ. ਭਿੱਖੀਵਿੰਡ ਸ੍ਰ ਿਅਨਿਲ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਅਦਿਤਿਆ ਗੁਪਤਾ, ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਕਮਲਜੀਤ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਪੱਟੀ ਸ੍ਰੀ ਅਨਿਲ ਕੁਮਾਰ ਚੋਪੜਾ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨ ਦੇ ਮੌਜੂਦਾ ਕੁਲੈਕਟਰ ਰੇਟ ਨੂੰ ਵਰਤਮਾਨ ਹਾਲਾਤਾਂ ਦੇ ਅਨੁਕੂਲ ਬਣਾਉਣ ਲਈ ਤੁਰੰਤ ਸਾਰੀਆਂ ਸਬੰਧਿਤ ਧਿਰਾਂ ਨਾਲ ਵਿਚਾਰ ਚਰਚਾ ਕਰਕੇ ਤੁਰੰਤ ਪ੍ਰਸਤਾਵ ਭੇਜਣ ਤਾਂ ਜੋ  ਉਨ੍ਹਾਂ ਦੇ ਆਧਾਰ ’ਤੇ ਪੰਜਾਬ ਸਰਕਾਰ ਵਲੋਂ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕੁਲੈਕਟਰ ਰੇਟਾਂ ਦੇ ਪ੍ਰਸਤਾਵ ਵੇਲੇ ਜ਼ਮੀਨ ਦੀ ਹਾਲਤ, ਵਪਾਰਕ ਵਰਤੋਂ, ਨਵੀਆਂ ਨਿਕਲੀਆਂ ਸੜਕਾਂ, ਰਿਹਾਇਸ਼ੀ ਕਾਲੋਨੀਆਂ ਜਿਹੇ ਮਾਪਦੰਡਾਂ ਨੂੰ ਧਿਆਨ ਵਿਚ ਰੱਖਿਆ ਜਾਵੇ।ਉਨਾਂ ਇਹ ਵੀ ਕਿਹਾ ਕਿ ਕੁਝ ਥਾਵਾਂ ’ਤੇ ਕੁਲੈਕਟਰ ਰੇਟਾਂ ਅਤੇ ਮਾਰਕੀਟ ਭਾਅ ਵਿੱਚ ਜ਼ਿਆਦਾ ਵਖਰੇਵੇਂ ਨੂੰ ਦੂਰ ਕਰਨ ਲਈ ਸਾਰੇ ਪੱਖਾਂ ਨੂੰ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਰੇਟ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ ਤਾਂ ਜੋ ਕੁਲੈਕਟਰ ਰੇਟ ਹੋਰ ਸਾਰਥਿਕ ਹੋ ਸਕਣ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD