Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਬਰਸਾਤੀ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਲੋੜ-ਸਿਵਲ ਸਰਜਨ

Health, Dr. Ashwani Kumar, Civil Surgeon Mansa, Mansa

Web Admin

Web Admin

5 Dariya News

ਮਾਨਸਾ , 27 Jun 2023

ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ’ਤੇ ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਦੇ ਬਚਾਅ ਅਤੇ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸੇਸ਼ ਮੁਹਿੰਮ ਵਿੱਢੀ ਗਈ ਹੈ। ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਨੇ ਦੱਸਿਆ ਕਿ ਬਰਸਾਤੀ ਮੋਸਮ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇ ਡੇਂਗੂ, ਮਲੇਰੀਆ, ਚਿਕਨਗੁਨੀਆ ਤੋਂ ਬਚਣ ਲਈ ਆਪਣੇ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ, ਕਿਉਂਕਿ ਖੜੇ ਪਾਣੀ ਵਿਚ ਮੱਛਰ ਦਾ ਲਾਰਵਾ ਅਤੇ ਮੱਛਰ ਪੈਦਾ ਹੁੰਦਾ ਹੈ ਜਿਸ ਕਰਕੇ ਡੇਂਗੂ ਤੇ ਮਲੇਰੀਆ ਹੋਣ ਦਾ ਖ਼ਤਰਾ ਵਧ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਹ ਮੱਛਰ ਖੜ੍ਹੇ ਅਤੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਜੇਕਰ ਮਜਬੂਰੀ ਕਾਰਨ ਕਿਤੇ ਪਾਣੀ ਖੜ੍ਹਾ ਹੈ ਤਾਂ ਉਸ ਉੱਤੇ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ। 

ਆਪਣੇ ਘਰਾਂ ਦੀ ਛੱਤਾਂ ’ਤੇ ਪਏ ਗਮ੍ਹਲੇ, ਖਾਲੀ ਬਰਤਨ, ਟਾਇਰਾਂ ਆਦਿ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੂਲਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਖਾਲੀ ਕਰਕੇ ਸਾਫ਼ ਕੀਤਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨਾ ਹੋ ਸਕੇ। 

ਮੱਛਰ ਤੋਂ ਬਚਾਅ ਲਈ ਸਰੀਰ ਨੂੰ ਢਕ ਕੇ ਰੱਖਣਾ ਚਾਹੀਦਾ ਹੈ ਅਤੇ ਮੱਛਰ ਤੋਂ ਬਚਾਅ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ । ਸਿਵਲ ਸਰਜਨ ਨੇ ਕਿਹਾ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਟਾਇਫਾਈਡ, ਹੈਜਾ, ਪੀਲੀਆ, ਦਸਤ, ਉਲਟੀਆਂ ਤੋ ਬਚਾਅ ਲਈ ਪਾਣੀ ਸਾਫ਼ ਸੁਥਰਾ ਕਲੋਰੀਨੇਟ ਕਰਕੇ, ਉਬਾਲ ਕੇ ਜਾਂ ਫਿਲਟਰ ਵਾਲਾ ਪਾਣੀ ਹੀ ਪੀਣਾ ਚਾਹੀਦਾ ਹੈ। 

ਵਧੇਰੇ ਪੱਕੇ ਫ਼ਲ ਅਤੇ ਬੇਹਾ ਖਾਣਾ ਨਹੀਂ ਖਾਣਾ ਚਾਹੀਦਾ ਤਾਂ ਜੋ ਇਸ ਮੌਸਮ ਵਿੱਚ ਹੋਣ ਵਾਲੀਆਂ ਡਾਇਰੀਆ,ਹੈਜਾ ਅਤੇ ਟਾਈਫਾਇਡ ਜਿਹੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਅਤੇ  ਲੋੜ ਅਨੁਸਾਰ ਲਾਰਵੀਸਾਈਡ ਬੀ.ਟੀ.ਆਈ ਆਦਿ ਦਾ ਸਪਰੇਅ ਕੀਤਾ ਜਾ ਰਿਹਾ ਹੈ। ਟੀਮ ਵਿਚ ਇਕ ਸਿਹਤ ਕਰਮਚਾਰੀ ਇੱਕ ਇੰਸੈਕਟ ਕੁਲੈਕਟਰ,ਬਰੀਡਿੰਗ ਚੈਕਰ ਅਤੇ ਸਪਰੇਅ ਵਰਕਰ ਸ਼ਾਮਲ ਕੀਤੇ ਗਏ ਹਨ, ਜੋ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕਤਾ ਪੈਂਫਲਟ ਵੀ ਵੰਡਦੇ ਹਨ। 

ਇਸ ਮੋਕੇ ਡਾਕਟਰ ਸੂਭਮ ਬਾਂਸਲ ਮੈਡੀਕਲ ਅਫ਼ਸਰ, ਡਾ. ਅਰਸ਼ਦੀਪ ਸਿੰਘ ਮੈਡੀਕਲ ਅਫਸਰ, ਡਾ. ਸ੍ਰੀ ਸੰਤੋਸ਼ ਭਾਰਤੀ ਜ਼ਿਲ੍ਹਾ ਐਪੀਡਮੈਲੋਜਿਸਟ, ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ,ਦਰਸ਼ਨ ਸਿੰਘ ਧਾਲੀਵਾਲ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ,ਗੁਰਜੰਟ ਸਿੰਘ ਸਹਾਇਕ ਮਲੇਰੀਆ ਅਫਸਰ, ਰਾਮ ਕੁਮਾਰ ਅਤੇ ਸੰਜੀਵ ਕੁਮਾਰ ਹੈਲਥ ਸੁਪਰਵਾਈਜ਼ਰ, ਸੰਦੀਪ ਸਿੰਘ ਮੌਜੂਦ ਸਨ।

 

Tags: Health , Dr. Ashwani Kumar , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD