Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ

ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ

Vigilance Bureau, Crime News Punjab, Punjab Police, Police, Crime News, Sri Muktsar Sahib Police, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 27 Jun 2023

ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18,000 ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ.ਏ. ਖ਼ਿਲਾਫ਼ ਥਾਣਾ ਵਿਜੀਲੈਂਸ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Sri Muktsar Sahib Police , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD