Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਪੰਜਾਬ 'ਚ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਨ ਲਈ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੌਰੇ ਦਾ ਪਟਿਆਲਾ ਤੋਂ ਆਗ਼ਾਜ

ਮਰੀਜਾਂ ਦੀ ਸਹੂਲਤ ਲਈ ਹਸਪਤਾਲਾਂ 'ਚ ਖੁੱਲ੍ਹਣਗੇ ਫੈਸਿਲੀਟੇਸ਼ਨ ਸੈਂਟਰ-ਸਿਹਤ ਮੰਤਰੀ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurdev Singh Dev Maan, Gurlal Singh Ghanaur

5 Dariya News

5 Dariya News

5 Dariya News

ਪਟਿਆਲਾ , 27 Jun 2023

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਸੂਬੇ ਦੇ ਸਰਕਾਰੀ ਹਸਪਤਾਲਾਂ ਅੰਦਰ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਕੇ ਨਾਗਰਿਕਾਂ ਨੂੰ ਵਿਸ਼ਵ ਪੱਧਰੀ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਪ੍ਰਦਾਨ ਕਰਨ ਲਈ ਆਪਣੇ ਦੋ ਦਿਨਾਂ ਪੰਜਾਬ ਦੌਰੇ ਦੀ ਸ਼ੁਰੂਆਤ ਪਟਿਆਲਾ ਜ਼ਿਲ੍ਹੇ ਤੋਂ ਕੀਤੀ। 

ਇਸ ਮੌਕੇ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਹਪਸਤਾਲਾਂ ਅੰਦਰ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਰੀਜ ਸਹੂਲਤ ਸੈਂਟਰਾਂ (ਫੈਸਿਲੀਟੇਸ਼ਨ ਸੈਂਟਰ) ਦੀ ਸ਼ੁਰੂਆਤ ਕਰਕੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਖੇਤਰ ਵਿੱਚ ਨਵਾਂ ਇਨਲਾਬ ਲਿਆਂਦਾ ਜਾਵੇਗਾ, ਜਿਸ ਲਈ ਪੂਰਾ ਰੋਡ ਮੈਪ ਤਿਆਰ ਕਰ ਲਿਆ ਗਿਆ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਦੌਰੇ ਦੀ ਸ਼ੁਰੂਆਤ ਮੌਕੇ ਵਿਧਾਇਕ ਗੁਰਲਾਲ ਘਨੌਰ ਦੇ ਨਾਲ ਕਮਿਉਨਿਟੀ ਹਸਪਤਾਲ, ਘਨੌਰ ਦੀ ਜਮੀਨੀ ਹਕੀਕਤ ਜਾਨਣ ਲਈ ਡਾਕਟਰਾਂ ਤੇ ਮਰੀਜਾਂ ਨਾਲ ਗੱਲਬਾਤ ਕਰਕੇ ਹਸਪਤਾਲ ਦੀ ਨਵੀਂ ਤੇ ਪੁਰਾਣੀ ਇਮਾਰਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਘਨੌਰ ਦੇ ਹਸਪਤਾਲ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਰਨਗੇ।

ਇਸ ਤੋਂ ਬਾਅਦ ਡਾ. ਬਲਬੀਰ ਸਿੰਘ ਨੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦਾ ਨਿਰੀਖਣ ਕੀਤਾ ਅਤੇ ਮਗਰੋਂ ਉਨ੍ਹਾਂ ਨੇ ਸਿਵਲ ਹਸਪਤਾਲ ਨਾਭਾ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਨਾਲ ਹਸਪਤਾਲ ਦੀ ਨਵੀਂ ਬਣ ਰਹੀ ਇਮਾਰਤ ਦਾ ਦੌਰਾ ਕਰਕੇ ਇਥੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਬਣਾਈ ਜਾ ਰਹੀ ਰਣਨੀਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪ੍ਰਦੀਪ ਅਗਰਵਾਲ ਵੀ ਮੌਜੂਦ ਸਨ।

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਵੀ ਬਦਲਾਓ ਹੈ ਕਿ ਡਾਕਟਰਾਂ ਤੇ ਮਰੀਜਾਂ ਨੂੰ ਮਿਲਕੇ ਕਮੀਆਂ ਪੇਸ਼ੀਆਂ ਜਾਣਕੇ ਉਨ੍ਹਾਂ ਨੂੰ ਦੂਰ ਕਰਨ ਲਈ ਸਿਹਤ ਮੰਤਰੀ ਖ਼ੁਦ ਫ਼ੀਲਡ ਵਿੱਚ ਨਿੱਕਲੇ ਹਨ ਤੇ ਆਪਣਾ ਪੂਰੇ ਪੰਜਾਬ ਦਾ ਦੌਰਾ ਮੁਕੰਮਲ ਕਰਕੇ ਮੁੱਖ ਮੰਤਰੀ ਨੂੰ ਰਿਪੋਰਟ ਦੇਣਗੇ ਤਾਂ ਕਿ ਸੂਬੇ ਦੇ ਸਿਹਤ ਖੇਤਰ ਵਿੱਚ ਕਰਾਂਤੀਕਾਰੀ ਸੁਧਾਰ ਲਿਆਂਦਾ ਜਾ ਸਕੇ।

ਸਿਹਤ ਮੰਤਰੀ ਨੇ ਕਿਹਾ, 'ਭਗਵੰਤ ਮਾਨ ਸਰਕਾਰ ਨੇ 'ਸਾਰਿਆਂ ਲਈ ਸਿਹਤ, ਵਧੀਆ ਸਿੱਖਿਆ ਤੇ ਰੋਜ਼ਗਾਰ' ਦਾ ਵਾਅਦਾ ਪੂਰਾ ਕੀਤਾ ਹੈ।' ਇਸੇ ਤਹਿਤ ਹੀ ਸੂਬੇ ਅੰਦਰ 560 ਆਮ ਆਦਮੀ ਕਲੀਨਿਕ ਖੋਲ੍ਹਕੇ ਪ੍ਰਾਇਮਰੀ ਸਿਹਤ 'ਚ ਸੁਧਾਰ ਕੀਤਾ ਅਤੇ ਹੁਣ ਬਾਕੀ ਹਸਪਤਾਲਾਂ 'ਚ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਉਹ ਰਾਜ ਭਰ 'ਚ ਜਾ ਰਹੇ ਹਨ ਜਦਕਿ ਟਰਸ਼ਰੀ ਕੇਅਰ ਵਜੋਂ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਸੁਧਾਰ ਕਰਕੇ ਸ਼ੁਰੂਆਤ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ 'ਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਪਹਿਲਾਂ ਪਏ ਸਾਜੋ-ਸਾਮਾਨ ਦੀ ਬਿਹਤਰੀਨ ਢੰਗ ਨਾਲ ਸੁਚੱਜੀ ਵਰਤੋਂ ਵੀ ਯਕੀਨੀ ਬਣਾਈ ਜਾਵੇਗੀ। ਸੈਕੰਡਰੀ ਕੇਅਰ ਵਿੱਚ ਕਮਿਉਨਿਟੀ ਹੈਲਥ ਸੈਂਟਰ, ਸਬ ਡਵੀਜਨ ਹਸਪਤਾਲ ਤੇ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕਰਕੇ ਇੱਥੇ ਡਾਕਟਰ, ਨਰਸਿੰਗ, ਫਾਰਮਾਸਿਸਟ, ਪੈਰਾਮੈਡੀਕਲ ਸਟਾਫ਼, ਦਵਾਈਆਂ ਤੇ ਸਮੁੱਚਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ। 

ਜਦਕਿ ਹਾਊਸ ਜਾਬ ਲਈ 550 ਮੈਡੀਕਲ ਭਰਤੀ ਕੀਤੇ ਗਏ ਹਨ ਤੇ ਇਹ ਜੁਲਾਈ ਤੋਂ ਤਾਇਨਾਤ ਹੋ ਜਾਣਗੇ। ਡਾ. ਬਲਬੀਰ ਸਿੰਘ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਐਨ.ਐਚ.ਐਮ. ਦਾ ਫੰਡ ਰੋਕਣ ਨੂੰ ਗ਼ੈਰਸੰਵਿਧਾਨਿਕ ਤੇ ਬਦਲਾਖੋਰੀ ਕਰਾਰ ਦਿੰਦਿਆਂ ਕਿਹਾ ਕਿ ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਿਹਤ ਖੇਤਰ 'ਚ ਸੁਧਾਰ ਲਈ ਫੰਡਾਂ ਦੀ ਕੋਈ ਘਾਟ ਨਹੀਂ ਛੱਡੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਵਿਭਾਗ ਦੀ ਮਦਦ ਲਈ ਅੱਗੇ ਆਏ ਆਈ.ਐਮ.ਏ ਪੰਜਾਬ ਦੇ ਪ੍ਰਧਾਨ ਡਾ. ਭਗਵੰਤ ਸਿੰਘ ਅਤੇ ਦਿਲ ਦੇ ਰੋਗਾਂ ਦੇ ਮਾਹਰ ਡਾ. ਸੁਧੀਰ ਵਰਮਾ ਵੱਲੋਂ ਦਿੱਤੀ ਗੈਪ ਅਨੈਲਾਸਿਸ ਦੀ ਰਿਪੋਰਟ ਦੇ ਆਧਾਰ 'ਤੇ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਤੇ ਗੁਰਦੇਵ ਸਿੰਘ ਦੇਵ ਮਾਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪ੍ਰਦੀਪ ਅਗਰਵਾਲ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਡਾ. ਸੁਧੀਰ ਵਰਮਾ, ਆਈ.ਐਮ.ਏ. ਪ੍ਰਧਾਨ ਡਾ. ਭਗਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਚਰਨਜੀਤ ਸਿੰਘ ਤੇ ਪਰਲੀਨ ਕੌਰ ਕਾਲੇਕਾ, ਸਿਵਲ ਸਰਜਨ ਡਾ. ਰਮਿੰਦਰ ਕੌਰ, ਡੀ.ਐਸ.ਪੀ. ਰਘਬੀਰ ਸਿੰਘ, ਐਸ.ਐਮ.ਓਜ ਡਾ. ਕਿਰਨਜੋਤ ਕੌਰ, ਡਾ. ਜਗਪਾਲਇੰਦਰ ਸਿੰਘ ਤੇ ਡਾ. ਸੰਜੇ ਗੋਇਲ ਸਮੇਤ ਹੋਰ ਮੈਡੀਕਲ ਅਧਿਕਾਰੀ ਵੀ ਹਾਜਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurdev Singh Dev Maan , Gurlal Singh Ghanaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD