ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜ ਯੋਜਨਾਬੱਧ ਤਰੀਕੇ ਨਾਲ ਕੀਤੇ ਜਾਣ। ਪਹਿਲਾਂ ਇਕ ਪ੍ਰੋਜੈਕਟ ਦੇ ਕੰਮ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਫਿਰ ਦੂਸਰਾ ਪ੍ਰੋਜੈਕਟ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਚਾਇਤੀ ਰਾਜ ਇਕਾਈਆਂ ਸੰਬੰਧੀ ਕੀਤੀ ਗਈ ਬੈਠਕ ਦੌਰਾਨ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕਮੇਟੀ ਦੇ ਸਭਾਪਤੀ ਅਤੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਇਹ ਗੱਲ ਕਹੀ। ਇਸ ਮੌਕੇ ਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ, ਵਿਧਾਇਕ ਅਜੇ ਗੁਪਤਾ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਸੁਖਵਿੰਦਰ ਸਿੰਘ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ.ਐਸ.ਪੀ. ਭਾਗੀਰਥ ਸਿੰਘ ਮੀਣਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜ ਯੋਜਨਾਬੱਧ ਤਰੀਕੇ ਦੇ ਨਾਲ ਕੀਤੇ ਜਾਣੇ ਚਾਹੀਦੇ ਹਨ। ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ ਪਿੰਡ ਵਾਸੀਆਂ ਦੀ ਸਲਾਹ ਦੇ ਅਨੁਸਾਰ ਕੀਤੇ ਜਾਣ ।
ਇਸ ਦੌਰਾਨ ਉਨ੍ਹਾਂ ਨੇ ਲਿਕੁਵਡ ਅਤੇ ਸਾਲੇਡ ਵੇਸਟ ਮੈਨੇਜਮੈਂਟ, ਮਗਨਰੇਗਾ, ਪ੍ਰਧਾਨ ਮੰਤਰੀ ਅਵਾਸ ਯੋਜਨਾ, ਪਿੰਡਾਂ ਵਿੱਚ ਬਨਣ ਵਾਲੀਆਂ ਪਾਰਕਾਂ, ਸਾਫ਼ ਪਾਣੀ, ਗੰਦੇ ਪਾਣੀ ਦੀ ਨਿਕਾਸੀ ਕੌਮੀਅਤ ਵੱਖ-ਵੱਖ ਯੋਜਨਾਵਾਂ ਅਧੀਨ ਚੱਲ ਰਹੇ ਕੰਮਾਂ ਸਬੰਧੀ ਵਿਸਥਾਰ ਦੇ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਸ਼ਰਤਾਂ ਨੂੰ ਹੋਰ ਵੀ ਘੱਟ ਕਰਨਾ ਚਾਹੀਦਾ ਹੈ।
ਇਹ ਯੋਜਨਾ ਮਕਾਨ ਬਣਾਉਣ ਲਈ ਮਿਲਣ ਵਾਲੀ ਰਾਸ਼ੀ ਦੋ ਕਿਸ਼ਤਾਂ ਵਿਚ ਮਿਲਣੀ ਚਾਹੀਦੀ ਹੈ । ਉਨ੍ਹਾਂ ਨੇ ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਕਰਦੇ ਹੋਏ ਕਿਹਾ ਕਿ ਇਸ ਯੋਜਨਾ ਦੀਆਂ ਸ਼ਰਤਾਂ ਨੂੰ ਘੱਟ ਕਰਨ ਦੇ ਲਈ ਆਪਣੀ ਰਾਏ ਕੇਂਦਰ ਸਰਕਾਰ ਨੂੰ ਭੇਜਣੀ ਚਾਹੀਦੀ ਹੈ ਤਾਂ ਜੋ ਜ਼ਮੀਨੀ ਪੱਧਰ ਤੱਕ ਜ਼ਰੂਰਤਮੰਦ ਆਪਣਾ ਘਰ ਬਣਾ ਸਕਣ।
ਇਸ ਦੌਰਾਨ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਜਮੀਨੀ ਪੱਧਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਇਸ ਦੋਰਾਨ ਕਮੇਟੀ ਵਲੋਂ ਜ਼ਿਲ੍ਹੇ ਵਿੱਚ ਕਰਵਾਏ ਗਏ ਅਤੇ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਕੁਮਾਰ, ਸ਼੍ਰੀ ਜਤਿੰਦਰ ਸਿੰਘ ਬਰਾੜ,ਜੁਆਇੰਟ ਡਾਇਰੈਕਟਰ ਪੰਚਾਇਤਾਂ, ਗੁਰਮੁੱਖ ਸਿੰਘ, ਜਿਲ੍ਹਾ ਨੋਡਲ ਅਫਸਰ ਮਗਨਰੇਗਾ, ਐਕਸੀਅਨ ਰਾਜ ਕੁਮਾਰ, ਗੁਰਕੀਰਤ ਸਿੰਘ ਕਮੇਟੀ ਅਫਸਰ ਵਿਧਾਨ ਸਭਾ, ਜ਼ਿਲ੍ਹਾ ਕੁਆਰਡੀਨੇਟਰ ਜਸਪਾਲ ਸਿੰਘ, ਰਮੇਸ਼ ਕੁਮਾਰ, ਹਰਦੀਪ ਸਿੰਘ, ਐਸ.ਡੀ.ਓ ਵਾਟਰ ਸਪਲਾਈ ਪਰਵਿੰਦਰ ਸਿੰਘ, ਬੀ.ਡੀ.ਪੀ.ਓ ਰਾਜਵਿੰਦਰ ਕੌਰ, ਰਜਨੀਸ਼ ਕੁਮਾਰ, ਬੀ.ਡੀ.ਪੀ.ਓ ਬਲਾਚੌਰ ਜਗਤਾਰ ਸਿੰਘ, ਬੀ.ਡੀ.ਪੀ.ਓ ਹੇਮਰਾਜ ਬਲਾਕ ਔੜ, ਬੀ.ਡੀ.ਪੀ.ਓ ਸੜੋਆ ਚੰਦ ਸਿੰਘ, ਲਖਵਿੰਦਰ ਕਲੇਰ, ਹਰਵਿੰਦਰ ਸਿੰਘ, ਜੋਗੇਸ਼ ਕੁਮਾਰ, ਵਰਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।