Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਮਾਨਸੂਨ ਸੀਜਨ ਦੌਰਾਨ ਹੜਾਂ ਤੋਂ ਬਚਾਅ ਸਬੰਧੀ ਕੀਤੀ ਮੀਟਿੰਗ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 27 Jun 2023

Last updated on: Jun 27, 2023, 00:00 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਮਾਨਸੂਨ ਸੀਜਨ ਦੌਰਾਨ ਹੜਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਅਤੇ ਹੜਾਂ ਉਪਰੰਤ ਪ੍ਰਭਾਵਿਤ ਇਲਾਕਿਆਂ ਵਿੱਚ ਸਹਾਇਤਾ ਪਹੁੰਚਾਉਣ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਲੱਡ ਕੰਟਰੋਲ ਰੂਮ ਮਾਨਸੂਨ ਦੌਰਾਨ ਦਿਨ-ਰਾਤ ਕੰਮ ਕਰਨਗੇ। 

ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹੜ੍ਹਾਂ ਸਬੰਧੀ ਸੂਚਨਾ, ਸਿਹਤ ਦਾ ਸਮਾਨ, ਕਿਸ਼ਤੀਆਂ ਚਲਾਉਣ ਦੀ ਟ੍ਰੈਨਿੰਗ, ਮਰੇ ਹੋਏ ਪਸ਼ੂਆਂ ਦੀ ਡਿਸਪੋਜ਼ਲ ਸਬੰਧੀ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਨਹਿਰਾਂ ਦੀ ਸਾਂਭ-ਸੰਭਾਲ ਅਤੇ ਆਬਾਦੀ ਦੀ ਸੁਰੱਖਿਆ ਬਾਰੇ, ਪੁਲਿਸ/ਮਿਲਟਰੀ ਸਹਾਇਤਾ, ਸ਼ਹਿਰਾਂ ਵਿੱਚ ਸਾਫ-ਸਫਾਈ ਅਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਲਈ ਵੀ ਆਦੇਸ਼ ਜਾਰੀ ਕੀਤੇ।

ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੀ.ਬੀ.ਐਮ ਬੀ ਨੰਗਲ ਨੂੰ ਹਦਾਇਤ ਕੀਤੀ ਕਿ ਉਹ ਹਰ ਸਾਲ ਦੀ ਤਰ੍ਹਾਂ ਸਮੇਂ ਸਮੇਂ ਤੇ ਹੜ੍ਹ ਸਬੰਧੀ ਵਾਰਨਿੰਗ 24 ਘੰਟੇ ਪਹਿਲਾ ਜਾਰੀ ਕਰਨਗੇ ਅਤੇ ਐਕਸ.ਈ.ਐਨ. ਨੂੰ ਆਦੇਸ਼ ਦਿੱਤਾ ਕਿ ਭਾਖੜਾ ਵਿੱਚ ਜਮ੍ਹਾ ਪਾਣੀ ਸਬੰਧੀ ਸੂਚਨਾ ਅਤੇ ਪਹਾੜਾਂ ਵਿੱਚ ਹੋਈ ਭਾਰੀ ਬਰਸਾਤ ਨਾਲ ਜੇਕਰ ਪਾਣੀ ਛੱਡਿਆ ਜਾਂਦਾ ਹੈ ਤਾਂ ਉਸ ਸਬੰਧੀ ਅਗੇਤੀ ਜਾਣਕਾਰੀ ਸਮੇਂ-ਸਮੇਂ ‘ਤੇ ਲਈ ਜਾਵੇ ਤਾਂ ਜੋ ਵਿਭਾਗਾਂ ਨੂੰ ਸਹੀ ਜਾਣਕਾਰੀ ਮਹੁੱਈਆ ਕਰਵਾਈ ਜਾ ਸਕੇ। 

ਉਨ੍ਹਾਂ ਕਿਹਾ ਕਿ ਭਾਰੀ ਵਰਖਾਂ ਨਾਲ ਜੇਕਰ ਹੜ੍ਹ ਆਉਂਦੇ ਹਨ ਤਾਂ ਇਸ ਸੂਰਤ ਵਿੱਚ ਸਬੰਧਿਤ ਵਿਭਾਗ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਜਰੂਰੀ ਹੈ ਕਿ ਆਉਣ ਵਾਲੇ ਮਾਨਸੂਨ ਤੋਂ ਪਹਿਲਾਂ ਹੀ ਜ਼ਿਲ੍ਹਾ ਰੂਪਨਗਰ ਵਿੱਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਇਸ ਮੌਕੇ ਉੱਤੇ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਬੀ.ਐਸ.ਐਨ.ਐਲ ਵਿਭਾਗ ਨੂੰ ਟੈਲੀਫੋਨ ਅਤੇ ਮੋਬਾਇਲ ਨੈੱਟਵਰਕ ਨੂੰ ਬਰਕਰਾਰ ਰੱਖਣ ਲਈ ਵਿਕਲਪਾਂ ਦਾ ਇੰਤਜ਼ਾਮਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਰੂਪ-ਰੇਖਾ ਤਿਆਰ ਕਰਨ ਲਈ ਕਿਹਾ। 

ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪੀਣ ਯੋਗ ਪਾਣੀ ਅਤੇ ਸਿਹਤ ਵਿਭਾਗ ਨੂੰ ਦਵਾਈਆਂ ਦੇ ਪੁੱਖਤਾ ਪ੍ਰਬੰਧ ਕਰਨ ਲਈ ਵੀ ਹਦਾਇਤ ਕੀਤੀ ਇਸੇ ਤਰ੍ਹਾਂ ਸੜਕਾਂ ਦੀ ਆਵਾਜਾਈ ਨੂੰ ਜਾਰੀ ਰੱਖਣ ਲਈ ਲੋਕ ਨਿਰਮਾਣ ਵਿਭਾਗ ਦੇ ਐਕਸ.ਈ.ਐਨ ਸ. ਦਵਿੰਦਰ ਸਿੰਘ ਨੂੰ ਵੀ ਆਦੇਸ਼ ਦਿੱਤੇ। ਇਸ ਮੌਕੇ ‘ਤੇ ਸਿਹਤ ਵਿਭਾਗ ਵਲੋਂ ਜਾਣਕਾਰੀ ਦਿੱਤੀ ਗਈ ਕਿ ਹੜ੍ਹਾਂ ਦੌਰਾਨ ਉਨ੍ਹਾਂ ਵਲੋਂ ਵਿਸ਼ੇਸ਼ ਰੈਪਿੰਡ ਰਿਸਪੌਂਸ ਟੀਮਾਂ ਬਣਾਈਆਂ ਜਾਂਦੀਆਂ ਹਨ ਤਾਂ ਜੋ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਸਕਣ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹੜਾਂ ਸਬੰਧੀ ਜੋ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਉਨ੍ਹਾਂ ਵਿੱਚ ਮਿੰਨੀ ਸਕੱਤਰੇਤ ਡੀ.ਸੀ. ਦਫਤਰ ਰੂਪਨਗਰ, ਐਸ.ਐਸ.ਪੀ. ਦਫਤਰ ਅਤੇ ਤਹਿਸੀਲ ਦਫਤਰ ਰੂਪਨਗਰ ਦਾ ਇਸ ਵਾਰ ਸਾਂਝਾ ਇੱਕ ਹੀ ਕੰਟਰੋਲ ਰੂਮ ਬਣਾਇਆ ਗਿਆ ਹੈ ਜਿਸਦਾ ਟੈਲੀਫੋਨ ਨੰ. 01881-222157, 01881-222273, ਕਾਜਕਾਰੀ ਇੰਜੀਨੀਅਰ ਜਲ ਪ੍ਰਬੰਧ ਖੋਜ ਮੰਡਲ, ਰੂਪਨਗਰ ਟੈਲੀਫੋਨ ਨੰ. 01881-222073, ਤਹਿਸੀਲ ਦਫਤਰ ਸ਼੍ਰੀ ਚਮਕੌਰ ਸਾਹਿਬ 01881-260400, ਤਹਿਸੀਲ ਦਫਤਰ ਸ਼੍ਰੀ ਅਨੰਦਪੁਰ ਸਾਹਿਬ 01887-232015, ਬੀਡੀਪੀਓ ਨੂਰਪੁਰ ਬੇਦੀ ਅਤੇ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ 01887241424/ 01887222030 ਤਹਿਸੀਲ ਦਫਤਰ ਨੰਗਲ 01887-221030, ਜ਼ਿਲ੍ਹਾ ਵਣ ਮੰਡਲ ਅਫਸਰ 01881-222231 ਹੋਵੇਗਾ।

ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼੍ਰੀਮਤੀ ਅਨਮਜੋਤ ਕੌਰ, ਸਾਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ.ਐਸ ਹਰਬੰਸ ਸਿੰਘ, ਅਤੇ ਸਬੰਧਿਤ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD