Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ (ਆਰ. ਬੀ. ਐਸ. ਕੇ.) ਪ੍ਰੋਗਰਾਮ ਤਹਿਤ ਪਿੰਡ ਸੁਰਸਿੰਘ ਦੀ ਹਰਮੀਨ ਕੌਰ ਦਾ ਸਫਲ ਇਲਾਜ

Health, Dr. Gurpreet Singh Rai, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 28 Jun 2023

Last updated on: Jun 28, 2023, 00:00 IST

ਜ਼ਿਲਾ ਤਰਨਤਾਰਨ ਦੇ ਸਿਵਲ ਸਰਜਨ ਤਰਨਤਾਰਨ ਡਾ.ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ, ਡਾ.ਵਰਿੰਦਰਪਾਲ ਕੌਰ  ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ ਸੁਰਸਿੰਘ ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲਾ ਤਰਨਤਾਰਨ ਦੇ ਪਿੰਡ ਸੁਰਸਿੰਘ ਦੀ ਰਹਿਣ ਵਾਲੀ 13 ਸਾਲਾ ਹਰਮੀਨ ਕੌਰ ਦਾ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ (ਆਰ ਬੀ ਐਸ ਕੇ) ਪ੍ਰਗਰਾਮ ਤਹਿਤ ਗੁਰੁ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਦਿਲ ਦੀ ਬਿਮਾਰੀ ਦਾ ਸਫਲ ਇਲਾਜ ਬਿਲਕੁਲ ਮੁਫਤ ਕਰਵਾਇਆ ਗਿਆ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਸਿੰਘ ਦੀ ਸਤਵੀ ਜਮਾਤ ਦੀ ਵਿਿਦਆਰਥਣ, ਹਰਮੀਨ ਜਮਾਂਦਰੂ ਦਿਲ ਦੇ ਰੋਗ ਤੋਂ ਪੀੜ੍ਹਤ ਸੀ। ਹਰਮੀਨ ਦੇ ਇਲਾਜ ਬਾਰੇ ਜਾਣਕਾਰੀ ਦਿੰਦਿਆਂ ਐਸ ਐਮ ਓ, ਡਾ ਕੁਲਤਾਰ ਨੇ ਦੱਸਿਆ ਕਿ ਆਰ ਬੀ ਐਸ ਕੇ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ‘ਚ ਪੜ੍ਹ ਵਿਿਦਆਰਥੀਆਂ ਦਾ ਇਲਾਜ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਬਿਲਕੁਲ ਮੁਫਤ ਕਰਵਾਇਆ ਜਾਂਦਾ ਹੈ ਅਤੇ ਆਰ ਬੀ ਐਸ ਕੇ ਟੀਮ ਵੱਲੋਂ ਰੋਜ਼ਾਨਾ ਸਰਕਾਰੀ ਸਕੂਲਾਂ ਵਿਖੇ ਦੌਰਾ ਕਰਕੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਜਾਂਦੀ ਹੈ।

ਕੁਝ ਸਮਾਂ ਪਹਿਲਾਂ ਪਿੰਡ ਸੁਰਸਿੰਘ ਦੇ ਸਰਕਾਰੀ ਸਕੂਲ ਵਿਖੇ ਪਹੁੰਚੀ ਆਰ.ਬੀ.ਐਸ.ਕੇ ਟੀਮ ਵੱਲੋਂ ਹਰਮੀਨ ਦੀ ਜਦੋਂ ਸਿਹਤ ਜਾਂਚ ਕੀਤੀ ਗਈ ਤਾਂ ਉਨਾਂ ਉਸ ਨੂੰ ਦਿਕ ਦੀ ਬਿਮਾਰੀ ਹਣਿ ਦਾ ਖਦਸ਼ਾ ਪ੍ਰਗਟਾਇਆ ਜਦੋਂ ਟੀਮ ਨੇ ਉਸਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਭੇਜਿਆ ਗਿਆ ਤਾਂ ਮਾਹਿਰ ਡਾਕਟਰਾਂ ਵਲੋਂ ਉਸ ਦੇ ਦਿਲ ਦੇ ਰੋਗ ਹੋਣ ਦੀ ਪੁਸ਼ਟੀ ਕੀਤੀ। ਡਾ. ਕੁਲਤਾਰ ਨੇ ਕਿਹਾ ਕਿ ਮਾਹਿਰ ਡਾਕਟਰਾਂ ਵੱਲੋਂ ਹਰਮੀਨ ਨੂੰ ਹਸਪਤਾਲ ‘ਚ ਦਾਖਲ ਕਰਕੇ ਉਸਦਾ ਇਲਾਜ ਸ਼ੁਰੂ ਕੀਤਾ ਗਿਆ ਅਤੇ ਲਗਭਗ 2 ਹਫਤੇ ਦੇ ਸਫਲ ਇਲਾਜ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲੀ।

ਡਾ ਕੁਲਤਾਰ ਸਿੰਘ ਨੇ ਕਿਹਾ ਕਿ ਆਰ ਬੀ ਐਸ ਕੇ ਪ੍ਰੋਗਰਾਮ ਤਹਿਤ 30 ਇਲਾਜਯੋਗ ਬਿਮਾਰੀਆਂ ਤੋਂ ਪੀੜ੍ਹਤ ਬੱਚਿਆਂ ਦਾ ਇਲਾਜ ਸਿਹਤ ਵਿਭਾਗ ਵੱਲੋਂ ਬਿਲਕੁਲ ਮੁਫਤ ਕਰਵਾਇਆ ਜਾਂਦਾ ਹੈ। ਤੰਦਰੁਸਤ ਹੋਣ ਤੋਂ ਬਾਅਦ ਸਰਕਾਰੀ ਹਸਪਤਾਲ ਪਹੁੰਚੀ ਹਰਮੀਨ ਨੇ ਕਿਹਾ ਕਿ ਇਲਾਜ ਤੋਂ ਪਹਿਲਾ ਉਸ ਸਾਹ ਚੜ੍ਹਣ ਦੀ ਸਮੱਸਿਆਂ ਅਤੇ ਛਾਤੀ ‘ਚ ਦਰਦ ਰਹਿੰਦਾ ਸੀ ਪਰ ਹੁਣ ਉਹ ਪੂਰੀ ਤਰਾਂ ਸਿਹਤਮੰਦ ਹੈ। 

ਹਰਮੀਨ ਦੇ ਦਾਦੀ, ਸ਼੍ਰੀਮਤੀ ਬਲਵਿੰਦਰ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਧੰਨਵਾਦੀ ਹਨ ਕਿ ਅੱਜ ਉਨਾਂ ਦੀ ਪੋਤਰੀ ਪੂਰੀ ਤਰਾਂ ਤੰਦਰੁਸਤ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਅਜਿਹੇ ਪ੍ਰੋਗਰਾਮ ਗਰੀਬ ਪਰਿਵਾਰਾਂ ਲਈ ਬਹੁਤ ਵੱਡੀ ਉਮੀਦ ਅਤੇ ਸਹਾਰਾ ਹਨ।

ਇਸ ਮੌਕੇ ਡਾ. ਕਰਮਬੀਰ ਸਿੰਘ ਡਾ. ਦਰਪਣ ਭਗਤ, ਬਲਾਕ ਐਜੂਕੇਟਰ ਨਵੀਨ ਕਾਲੀਆ, ਐਸ ਆਈ ਲਖਵਿੰਦਰ ਸਿੰਘ ਫਾਰਮੇਸੀ ਅਫਸਰ ਰਜਵੰਤ ਕੌਰ, ਨਵਜੋਤ ਕੌਰ ਆਦਿ ਮੌਜੂਦ ਰਹੇ।

 

Tags: Health , Dr. Gurpreet Singh Rai , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD