ਪਿਛਲੇ ਦਿਨੀਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੀ-ਬਲਾਕ ਦੇ ਕੰਟਰੋਲ ‘ਚ ਲੱਗੀ ਅੱਗ ਨਾਲ ਹੋਏ ਨੁਕਸਾਨ ਅਤੇ ਕਾਰਨਾਂ ਦਾ ਜਾਇਜ਼ਾ ਲੈਣ ਲਈ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕੰਪਲੈਕਸ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਛੇਤੀਂ ਤੋਂ ਛੇਤੀਂ ਰਿਪੇਅਰ ਕਰ ਕੇ ਬਿਜਲੀ ਦੀ ਬਹਾਲੀ ਕਰਨ ਦੇ ਆਦੇਸ਼ ਦਿੱਤੇ ਤਾਂ ਕਿ ਕੰਪਲੈਕਸ ਵਿੱਚ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਨਾ ਆਵੇ।
ਵਿਧਾਇਕ ਸ. ਭੁੱਲਰ ਨੇ ਦੱਸਿਆ ਕਿ ਕੰਪਲੈਕਸ ਦੇ ਬਿਜਲੀ ਕੰਟਰੋਲ ਰੂਮ ਵਿੱਚ ਅਚਾਨਕ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗ ਗਈ ਸੀ ਅਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਇਸ ਬਲਾਕ ਵਿੱਚ ਤਹਿਸੀਲ ਦਫ਼ਤਰ, ਸੇਵਾ ਕੇਂਦਰ, ਐਸ.ਡੀ.ਐਮ. ਦਫ਼ਤਰ ਤੋਂ ਇਲਾਵਾ ਕੁਝ ਹੋਰ ਦਫ਼ਤਰ ਵੀ ਸਥਿਤ ਹਨ।
ਉਨ੍ਹਾਂ ਕਿਹਾ ਕਿ ਛੇਤੀ ਹੀ ਅੱਗ ਨਾਲ ਹੋਏ ਨੁਕਸਾਨ ਦੀ ਰਿਪੇਅਰ ਕਰਕੇ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ।