Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ

ਕੰਢੀ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਅਧਿਕਾਰੀਆਂ ਨੂੰ ਵਿਸਥਾਰਤ ਰੂਪ-ਰੇਖਾ ਤਿਆਰ ਕਰਨ ਲਈ ਕਿਹਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Punjab Infrastructure Development Board, PIDB

Web Admin

Web Admin

5 Dariya News

ਚੰਡੀਗੜ੍ਹ , 28 Jun 2023

Last updated on: Jun 28, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਲਈ ਸਖ਼ਤ ਯਤਨ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਪ੍ਰਤੀ ਆਕਰਸ਼ਿਤ ਕਰਨ ਲਈ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਪੱਖੋਂ ਇਹ ਖੇਤਰ ਹੁਣ ਤੱਕ ਨਜ਼ਰਅੰਦਾਜ਼ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੁਦਰਤੀ ਸੁੰਦਰਤਾ ਵਾਲੇ ਇਨ੍ਹਾਂ ਮਨਮੋਹਕ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਲਬਰੇਜ਼ ਹੈ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਪਣੇ ਪ੍ਰਤੀ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਕਿ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਆ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਵਿਚ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ 'ਤੇ ਹੋਰ ਉਭਾਰਨ ਵਿਚ ਸਹਾਈ ਹੋ ਸਕਦਾ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Punjab Infrastructure Development Board , PIDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD