Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਸੰਸਦ ਮੈਂਬਰਾਂ ਸੁਸ਼ੀਲ ਕੁਮਾਰ ਰਿੰਕੂ ਨੇ ਗਿੱਦੜਪਿੰਡੀ ਰੇਲਵੇ ਪੁਲ ਦੇ ਦਰਾਂ ’ਚੋਂ ਮਿੱਟੀ ਕੱਢਣ ਦਾ ਕੰਮ ਸ਼ੁਰੂ ਕਰਵਾਇਆ

ਦਰਾਂ ਦੀ ਸਫਾਈ ਹੋਣ ਨਾਲ ਪੁਲ ਹੇਠੋਂ ਪਾਣੀ ਦੀ ਆਸਾਨ ਨਿਕਾਸੀ ਯਕੀਨੀ ਬਣੇਗੀ : ਸੰਤ ਬਲਬੀਰ ਸਿੰਘ ਸੀਚੇਵਾਲ

Sushil Kumar Rinku, Jalandhar, AAP, Aam Aadmi Party, Aam Aadmi Party Punjab, AAP Punjab, Sant Balbir Singh Seechewal

Web Admin

Web Admin

5 Dariya News

ਜਲੰਧਰ , 28 Jun 2023

Last updated on: Jun 28, 2023, 00:00 IST

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਲੋਹੀਆਂ ਤੋਂ ਫਿਰੋਜ਼ਪੁਰ ਸੜਕ ’ਤੇ ਪਿੰਡ ਗਿੱਦੜਪਿੰਡੀ ਵਿਖੇ ਸਤਲੁਜ ਦਰਿਆ ’ਤੇ ਬਣੇ ਰੇਲਵੇ ਪੁਲ ਦੇ ਦਰਾਂ ’ਚੋਂ ਮਿੱਟੀ ਕੱਢਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਖੇਤਰ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਿਆ ਜਾ ਸਕੇ।

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੌਕੇ ’ਤੇ ਮੌਜੂਦ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਦੇ ਨਿਕਾਸ ਵਿੱਚ ਅੜਿੱਕਾ ਬਣ ਰਹੀ ਮਿੱਟੀ ਨੂੰ ਸਾਫ ਕਰਨ ਦੇ ਕੰਮ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬਰਸਾਤ ਦੌਰਾਨ ਖੇਤਰ ਵਿੱਚ ਕਿਸੇ ਵੀ ਹੜ੍ਹ ਵਾਲੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੁਲ ਹੇਠੋਂ ਮਿੱਟੀ ਨੂੰ ਜਲਦ ਹਟਾਏ ਜਾਣ ਨੂੰ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਦਰਾਂ ’ਚੋਂ ਮਿੱਟੀ ਕੱਢਣ ਨਾਲ ਪੁਲ ਹੇਠੋਂ ਪਾਣੀ ਬਿਨਾਂ ਕਿਸੇ ਰੁਕਾਵਟ ਦੇ ਲੰਘ ਸਕੇਗਾ ਅਤੇ ਇਲਾਕੇ ਵਿੱਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿੱਚ ਮਦਦ ਮਿਲੇਗੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਪੁਲ ਹੇਠੋਂ ਪਾਣੀ ਦੀ ਆਸਾਨੀ ਨਾਲ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਮਿੱਟੀ ਕੱਢਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਦੇ ਲਈ ਇਸ ਮਹੱਤਵਪੂਰਨ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਵੀ ਪੁਲ ਹੇਠੋਂ ਮਿੱਟੀ ਕੱਢਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਰਾਜ ਸਭਾ ਮੈਂਬਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਅਕਤੀਗਤ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਦੌਰਾਨ ਸੰਸਦ ਮੈਂਬਰਾਂ ਨੇ ਮਾਨਸੂਨ ਦੇ ਮੱਦੇਨਜ਼ਰ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਹੋਰ ਅਹਿਤਿਆਤੀ ਉਪਰਾਲਿਆਂ ਦੀ ਸਮੀਖਿਆ ਵੀ ਕੀਤੀ। 

ਉਨ੍ਹਾਂ ਡਰੇਨੇਜ ਵਿਭਾਗ ਅਧਿਕਾਰੀਆਂ ਨੂੰ ਡਰੇਨਾਂ ਦੀ ਸਫਾਈ ਦੇ ਕੰਮ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਨਾਲ-ਨਾਲ ਨਾਜ਼ੁਕ ਖੇਤਰਾਂ ਨੂੰ ਮਜ਼ਬੂਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸਾਰੇ ਹੜ੍ਹ ਰੋਕੂ ਕਾਰਜ ਬਰਸਾਤ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਸ ਮੌਕੇ ਹੜ੍ਹ ਸੰਭਾਵੀ ਇਲਾਕਿਆਂ ਵਿੱਚ ਡਰੇਨੇਜ ਵਿਭਾਗ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ।

 

 

Tags: Sushil Kumar Rinku , Jalandhar , AAP , Aam Aadmi Party , Aam Aadmi Party Punjab , AAP Punjab , Sant Balbir Singh Seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD