Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਰਾਏਕੋਟ 'ਚ 30 ਬਿਸਤਰਿਆਂ ਵਾਲਾ ਨਵਾਂ ਜੱਚਾ-ਬੱਚਾ ਹਸਪਤਾਲ ਅਗਲੇ ਕੁਝ ਦਿਨਾਂ ਵਿੱਚ ਹੋਵੇਗਾ ਸ਼ੁਰੂ : ਡਾ ਬਲਬੀਰ ਸਿੰਘ

ਪੰਜਾਬ 'ਚ ਸਰਕਾਰੀ ਸਿਹਤ ਸੇਵਾਵਾਂ 'ਚ ਤੇਜ਼ੀ ਨਾਲ ਤਬਦੀਲੀ ਆ ਰਹੀ ਹੈ - ਕੈਬਨਿਟ ਮੰਤਰੀ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਰਾਏਕੋਟ/ਲੁਧਿਆਣਾ , 28 Jun 2023

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਤੇਜ਼ੀ ਨਾਲ ਤਬਦੀਲੀ ਆ ਰਹੀ ਹੈ ਜਿੱਥੇ ਆਮ ਲੋਕਾਂ ਨੂੰ ਮਿਆਰੀ ਅਤੇ ਆਸਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਰਾਏਕੋਟ ਵਿਖੇ ਨਵੇਂ ਬਣੇ 30 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ ਦੀ ਇਮਾਰਤ ਦਾ ਨਿਰੀਖਣ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਸਾਰੀ ਮੁਕੰਮਲ ਹੋ ਚੁੱਕੀ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਲੋੜੀਂਦਾ ਮੈਡੀਕਲ ਅਤੇ ਸਰਜੀਕਲ ਉਪਕਰਣ, ਬੈੱਡ, ਦਵਾਈਆਂ ਆਦਿ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਸਪਤਾਲ ਲਈ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਵੀ ਮੁਕੰਮਲ ਹੋ ਚੁੱਕੀ ਹੈ ਅਤੇ ਕੁਝ ਹੀ ਦਿਨਾਂ ਵਿੱਚ ਉਨ੍ਹਾਂ ਦੀ ਤਾਇਨਾਤੀ ਕਰ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਇਹ ਹਸਪਤਾਲ ਹਲਕਾ ਰਾਏਕੋਟ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਨਾਲ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪ੍ਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਕੈਬਨਿਟ ਮੰਤਰੀ ਨੇ ਦੱਸਿਆ ਕਿ 30 ਬਿਸਤਰਿਆਂ ਵਾਲਾ ਇਹ ਹਸਪਤਾਲ 5.82 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਦੀਆਂ ਤਿੰਨ ਮੰਜ਼ਿਲਾਂ ਹਨ। 

ਉਨ੍ਹਾਂ ਦੱਸਿਆ ਕਿ ਹਸਪਤਾਲ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਜਿਸ ਵਿੱਚ ਓ.ਪੀ.ਡੀ. ਕਮਰੇ, ਵਾਰਡ, ਫੀਡਿੰਗ ਏਰੀਆ, ਪਰਿਵਾਰ ਨਿਯੋਜਨ, ਕਲੀਨਿਕਲ ਲੈਬਾਰਟਰੀ, ਇਮਯੂਨਾਈਜ਼ੇਸ਼ਨ ਰੂਮ, ਐਮਰਜੈਂਸੀ, ਲਿਫਟ ਲੈਬ, ਕੋਲਡ ਸਟੋਰ, ਈ.ਸੀ.ਜੀ. ਰੂਮ ਅਤੇ ਫਾਰਮੇਸੀ ਰੂਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਰਾਏਕੋਟ ਅਤੇ ਨੇੜਲੇ ਇਲਾਕਿਆਂ ਦੀਆਂ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ।

ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਲਗਭਗ 31 ਲੱਖ ਲੋਕ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 550 ਹਾਊਸ ਸਰਜਨਾਂ ਦੀ ਭਰਤੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ 46 ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਜਾਵੇਗਾ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD